Sukhbir Singh Badal News: ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਜਾ ਰਹੇ ਹਨ।
Trending Photos
Sukhbir Singh Badal News(ਰੋਹਿਤ ਬਾਂਸਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਜਾ ਰਹੇ ਹਨ।
ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਕਚਹਿਰੀਆਂ ਵਿੱਚ ਸੀਐਮ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਲਈ 12 ਵਜੇ ਜਾਣਗੇ। ਇਸ ਤੋਂ ਬਾਅਦ ਹ ਘੋੜਿਆਂ ਦੀ ਮੰਡੀ ਦਾ ਵੀ ਦੌਰਾ ਕਰਨਗੇ।
ਕਾਬਿਲੇਗੌਰ ਹੈ ਕਿ ਬਾਦਲ ਪਰਿਵਾਰ ਦੇ ਮਾਣ-ਸਨਮਾਨ ਨੂੰ ਢਾਹ ਲਾਉਣ ਤੇ ਕੂੜ ਪ੍ਰਚਾਰ ਕਰਨ ਦੇ ਮਾਮਲੇ 'ਚ ਅੱਜ ਸੁਖਬੀਰ ਬਾਦਲ ਅੱਜ ਵੱਡਾ ਐਕਸ਼ਨ ਲੈਣ ਜਾ ਰਹੇ ਹਨ। ਬਾਦਲ ਅੱਜ ਯਾਨੀ 11 ਜਨਵਰੀ ਨੂੰ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਵਾਉਣਗੇ। ਉਹ ਅਦਾਲਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਣਹਾਨੀ ਦਾ ਕੇਸ ਕਰਨਗੇ। ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ।
ਬਾਦਲ ਨੇ 17 ਨਵੰਬਰ 2023 ਨੂੰ ਸੀਐਮ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ 'ਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਮੁੱਖ ਮੰਤਰੀ ਨੇ ਪਰਿਵਾਰ ਦੇ ਮਾਣ-ਸਨਮਾਨ ਸਬੰਧੀ ਕੂੜ ਪ੍ਰਚਾਰ ਕਰਕੇ ਢਾਹ ਲਗਾਈ ਹੈ। ਇਸ ਲਈ ਨੋਟਿਸ ਮਿਲਣ ਦੇ 5 ਦਿਨਾਂ ਵਿੱਚ ਮੁਆਫ਼ੀ ਮੰਗੀ ਜਾਵੇ। ਜੇ ਭਗਵੰਤ ਮਾਨ ਮੁਆਫ਼ੀ ਨਹੀਂ ਮੰਗਦੇ ਤਾਂ ਫਿਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ED Raid News: ਨਾਜਾਇਜ਼ ਮਾਈਨਿੰਗ ਮਾਮਲੇ 'ਚ ਚੰਡੀਗੜ੍ਹ, ਹਰਿਆਣਾ ਤੇ ਝਾਰਖੰਡ 'ਚ ਛਾਪੇਮਾਰੀ, ਕਰੋੜਾਂ ਰੁਪਏ ਜ਼ਬਤ
ਨੋਟਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਨੇ 1 ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਰੱਖੀ ਬਹਿਸ ਦੌਰਾਨ ਜਾਣਬੁੱਝ ਕੇ ਗਲਤ ਤੇ ਤੱਥਾਂ ਤੋਂ ਦੂਰ ਬਿਆਨਬਾਜ਼ੀ ਕਰਨ ਦਾ ਦਾਅਵਾ ਕੀਤਾ ਸੀ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਫਾਇਦੇ ਲਈ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਉਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਸੀ। ਬਾਦਲ ਪਰਿਵਾਰ ਤੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਹਰਿਆਣਾ ਵਿੱਚ ਬਾਦਲ ਪਰਿਵਾਰ ਦੇ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ।
ਇਹ ਵੀ ਪੜ੍ਹੋ : Divya Pahuja Murder News: ਦਿਵਿਆ ਪਾਹੂਜਾ ਕਤਲ ਮਾਮਲੇ 'ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਨੇ ਚੁੱਕਿਆ ਵੱਡਾ ਕਦਮ