Anandpur News: ਸੂਬੇ ਅੰਦਰ 70 ਸਾਲ ਵਿੱਚ ਪਹਿਲੀ ਵਾਰ ਕਿਸਾਨਾਂ ਦੀ ਜ਼ੀਰੀ ਦੀ ਫਸਲ ਦੀ ਬੇਕਦਰੀ ਦੇਖਣ ਨੂੰ ਮਿਲ ਰਹੀ ਹੈ ਜਿਸ ਲਈ ਸਿੱਧੇ ਤੌਰ ਉਤੇ ਸੂਬਾ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ।
Trending Photos
Anandpur News (ਬਿਮਲ ਸ਼ਰਮਾ): ਸੂਬੇ ਅੰਦਰ 70 ਸਾਲ ਵਿੱਚ ਪਹਿਲੀ ਵਾਰ ਕਿਸਾਨਾਂ ਦੀ ਜ਼ੀਰੀ ਦੀ ਫਸਲ ਦੀ ਬੇਕਦਰੀ ਦੇਖਣ ਨੂੰ ਮਿਲ ਰਹੀ ਹੈ ਜਿਸ ਲਈ ਸਿੱਧੇ ਤੌਰ ਉਤੇ ਸੂਬਾ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਅੱਜ ਇੱਥੋਂ ਦੀ ਅਗੰਮਪੁਰ ਮੰਡੀ ਦਾ ਦੌਰਾ ਕਰਨ ਸਮੇਂ ਕੀਤਾ ਗਿਆ।
ਰਾਣਾ ਕੇਪੀ ਸਿੰਘ ਨੇ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਸੂਬੇ ਦੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਇਹ ਤ੍ਰਾਸਦੀ ਹੈ ਕਿ ਪੰਜਾਬ ਦੀ ਗੈਰ ਤਜਰਬੇਕਾਰ ਸਰਕਾਰ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ਉਤੇ ਛੱਡ ਦਿੱਤਾ ਤੇ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਅਗਾਊਂ ਪ੍ਰਬੰਧ ਨਹੀਂ ਕੀਤੇ।
ਸਾਬਕਾ ਸਪੀਕਰ ਨੇ ਅਨਾਜ ਮੰਡੀ ਅਗੰਮਪੁਰ ਦਾ ਦੌਰਾਨ ਕਰ ਸੂਬਾ ਸਰਕਾਰ ਉਤੇ ਜਿੱਥੇ ਤਿੱਖੇ ਸ਼ਬਦੀ ਹਮਲੇ ਕੀਤੇ ਉੱਥੇ ਹੀ ਕੇਂਦਰ ਸਰਕਾਰ ਬਾਰੇ ਬੋਲਦੇ ਹੋਏ ਕਿਹਾ ਕਿ ਦਿੱਲੀ ਦੇ ਬਾਰਡਰ ਉਤੇ ਆਪਣੇ ਹੱਕਾਂ ਲਈ ਸੰਘਰਸ਼ ਉਤੇ ਬੈਠੇ ਕਿਸਾਨਾਂ ਤੋਂ ਬਦਲਾ ਲੈਣ ਲਈ ਕੇਂਦਰ ਸਰਕਾਰ ਵੱਲੋਂ ਜਾਣਬੁੱਝ ਕੇ ਕਿਸਾਨਾਂ ਦੀ ਫਸਲ ਨੂੰ ਰੋਲਣ ਉਤੇ ਉਨ੍ਹਾਂ ਨੂੰ ਤੰਗ ਕਰਨ ਦੇ ਮੰਤਵ ਨਾਲ ਇੱਕ ਸਾਜ਼ਿਸ਼ ਰਚੀ ਗਈ। ਜਿਸਦਾ ਨਤੀਜਾ ਹੈ ਕਿ ਅੱਜ ਕਿਸਾਨਾਂ ਦੀਆਂ ਫਸਲਾਂ ਦੇ ਅੰਬਾਰ ਸੂਬੇ ਦੀਆਂ ਮੰਡੀਆਂ ਵਿੱਚ ਲੱਗੇ ਹਨ ਤੇ ਤਿਉਹਾਰਾਂ ਦੇ ਦਿਨਾਂ ਵਿੱਚ ਸੂਬੇ ਦੇ ਕਿਸਾਨ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ।
ਉਨ੍ਹਾਂ ਕਿਹਾ ਕਿ ਇਹ ਤ੍ਰਾਸਦੀ ਹੈ ਕਿ ਪੰਜਾਬ ਦੀ ਗੈਰ ਤਜਰਬੇਕਾਰ ਸਰਕਾਰ ਨੇ ਵੀ ਕਿਸਾਨਾਂ ਨੂੰ ਉਨ੍ਹਾਂ ਦੇ ਹਾਲ ਉਤੇ ਛੱਡ ਦਿੱਤਾ ਤੇ ਕਿਸਾਨਾਂ ਦੀ ਫਸਲ ਦੀ ਖਰੀਦ ਲਈ ਅਗਾਊਂ ਪ੍ਰਬੰਧ ਨਹੀਂ ਕੀਤੇ। ਉਨ੍ਹਾਂ ਸਰਕਾਰ ਨੂੰ ਤਿੱਖੇ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਕਿ ਜੇਕਰ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਖਰੀਦ ਕੇ ਪੈਸੇ ਦਾ ਭੁਗਤਾਨ ਕਿਸਾਨਾਂ ਨੂੰ ਨਹੀਂ ਕੀਤਾ ਜਾਂਦਾ ਤਾਂ ਕਾਂਗਰਸ ਪਾਰਟੀ ਇਸ ਸਾਰੀ ਸਥਿਤੀ ਦਾ ਮੰਥਨ ਕਰਨ ਉਪਰੰਤ ਸੂਬਾ ਸਰਕਾਰ ਖਿਲਾਫ਼ ਇੱਕ ਵੱਡਾ ਅੰਦੋਲਨ ਵੀ ਵਿੱਢ ਸਕਦੀ ਹੈ।
ਰਾਣਾ ਕੇਪੀ ਸਿੰਘ ਨੇ ਕਿਹਾ ਕਿ ਮੀਡੀਆ ਵਿੱਚ ਝੂਠੀ ਬਿਆਨਬਾਜ਼ੀ ਕਰਕੇ ਸਰਕਾਰ ਮੰਡੀਆਂ ਦੀ ਤਰਸਯੋਗ ਹਾਲਤ ਨੂੰ ਬਦਲ ਨਹੀਂ ਸਕਦੀ। ਉਨ੍ਹਾਂ ਨੇ ਕਿਹਾ ਕਿ ਲੋੜ ਹੈ ਕਿ ਹੇਠਲੇ ਪੱਧਰ ਉਤੇ ਕੰਮ ਕਰਕੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ ਤੇ ਉਨ੍ਹਾਂ ਦੀ ਫਸਲ ਖਰੀਦੀ ਜਾਵੇ।