CM Bhagwant Mann Health Updates: ਮੁੱਖ ਮੰਤਰੀ ਭਗਵੰਤ ਮਾਨ ਅਜੇ ਹਸਪਤਾਲ 'ਚ ਹੀ ਰਹਿਣਗੇ; ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ
Advertisement
Article Detail0/zeephh/zeephh2449815

CM Bhagwant Mann Health Updates: ਮੁੱਖ ਮੰਤਰੀ ਭਗਵੰਤ ਮਾਨ ਅਜੇ ਹਸਪਤਾਲ 'ਚ ਹੀ ਰਹਿਣਗੇ; ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖ਼ਲ ਹਨ। ਸੀਐਮ ਮਾਨ ਤੀ ਤਬੀਅਤ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਦੀ ਸਿਹਤ ਨੂੰ ਲੈਕੇ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾ

CM Bhagwant Mann Health Updates: ਮੁੱਖ ਮੰਤਰੀ ਭਗਵੰਤ ਮਾਨ ਅਜੇ ਹਸਪਤਾਲ 'ਚ ਹੀ ਰਹਿਣਗੇ; ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ

CM Bhagwant Mann Health Updates: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖ਼ਲ ਹਨ। ਸੀਐਮ ਮਾਨ ਤੀ ਤਬੀਅਤ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਦੀ ਸਿਹਤ ਨੂੰ ਲੈਕੇ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ.ਆਰਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।

ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਅੱਜ ਤੋਂ ਸ਼ੁਰੂ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ 

ਮੁੱਖ ਮੰਤਰੀ ਦੀ ਪਲਮਨਰੀ ਆਰਟਰੀ ਵਿੱਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ ਉਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਫਿਲਹਾਲ ਮੁੱਖ ਮੰਤਰੀ ਪੂਰੀ ਤਰ੍ਹਾਂ ਸਥਿਰ ਹਨ। ਦਿਲ ਦੇ ਟੈਸਟਾਂ ਅਤੇ ਜਾਂਚਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਦਾ ਫ਼ੈਸਲਾ ਕਰਨਗੇ। ਮੁੱਖ ਮੰਤਰੀ ਇਲਾਜ ਲਈ ਚੰਗਾ ਹੁੰਗਾਰਾ ਦੇ ਰਹੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਜਲਦੀ ਸੁਧਾਰ ਹੋਵੇਗਾ। ਸੀਐਮ ਭਗਵੰਤ ਮਾਨ ਦੀ ਸਿਹਤ ਨੂੰ ਲੈਕੇ ਫੋਰਟਿਸ ਹਸਪਤਾਲ ਨੇ ਜਾਣਕਾਰੀ ਸਾਂਝੀ ਕੀਤੀ।

ਇਹ ਵੀ ਪੜ੍ਹੋ : Parliamentary Committees: ਸੰਸਦੀ ਕਮੇਟੀਆਂ ਦਾ ਗਠਨ, ਰਾਹੁਲ ਤੇ ਕੰਗਨਾ ਸਮੇਤ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

 

Trending news