Punjab Lok Sabha Election: ਨਾਮਜ਼ਦਗੀ ਭਰਨ ਦੇ ਚੌਥਾ ਦਿਨ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ
Advertisement
Article Detail0/zeephh/zeephh2242844

Punjab Lok Sabha Election: ਨਾਮਜ਼ਦਗੀ ਭਰਨ ਦੇ ਚੌਥਾ ਦਿਨ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ

Punjab Nomination: ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ।

Punjab Lok Sabha Election: ਨਾਮਜ਼ਦਗੀ ਭਰਨ ਦੇ ਚੌਥਾ ਦਿਨ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ

Punjab Nomination Day Four: ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 13 ਲੋਕ ਸਭਾ ਸੀਟਾਂ ਲਈ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। 11 ਅਤੇ 12 ਮਈ ਨੂੰ ਗਜ਼ਟਿਡ ਛੁੱਟੀਆਂ ਹੋਣ ਕਰਕੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। 

ਗੁਰਦਾਸਪੁਰ ਤੋਂ 9 ਉਮੀਦਵਾਰਾਂ ਵੱਲੋਂ 14 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭਾਰਤੀ ਜਨਤਾ ਪਾਰਟੀ ਤੋਂ ਦਿਨੇਸ਼ ਸਿੰਘ ਦੇ ਨਾਂ ਸ਼ਾਮਲ ਹਨ। 

 ਅੰਮ੍ਰਿਤਸਰ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਤਰਨਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਦੇ ਨਾਂ ਸ਼ਾਮਲ ਹਨ।  

ਖਡੂਰ ਸਾਹਿਬ ਤੋਂ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ ਅਤੇ ਭਾਰਤੀ ਕਮਿਊਨਿਸਟ ਪਾਰਟੀ ਤੋਂ ਗੁਰਦਿਆਲ ਸਿੰਘ ਦਾ ਨਾਂ ਸ਼ਾਮਲ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ ਹਨ। 

ਜਲੰਧਰ ਤੋਂ 6 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਿਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਸੁਸ਼ੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਤੋਂ ਮਹਿੰਦਰ ਸਿੰਘ ਕੇਪੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਚਰਨਜੀਤ ਸਿੰਘ ਚੰਨੀ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਬਲਵਿੰਦਰ ਕੁਮਾਰ ਦਾ ਨਾਂ ਸ਼ਾਮਲ ਹੈ। 

ਹੁਸ਼ਿਆਰਪੁਰ ਤੋਂ 5 ਉਮੀਦਵਾਰਾਂ ਨੇ 7 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਵੱਲੋਂ ਯਾਮਨੀ ਗੋਮਰ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜ ਕੁਮਾਰ ਦਾ ਨਾਂ ਸ਼ਾਮਲ ਹੈ। 

ਅਨੰਦਪੁਰ ਸਾਹਿਬ ਤੋਂ 7 ਉਮੀਦਵਾਰਾਂ ਵੱਲੋਂ 9 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰੇਮ ਸਿੰਘ ਅਤੇ ਆਮ ਆਦਮੀ ਪਾਰਟੀ ਵੱਲੋਂ ਮਲਵਿੰਦਰ ਸਿੰਘ ਕੰਗ ਦਾ ਨਾਂ ਸ਼ਾਮਲ ਹੈ। 

ਲੁਧਿਆਣਾ ਤੋਂ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਤੋਂ ਰਵਨੀਤ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਤੋਂ ਦਵਿੰਦਰ ਸਿੰਘ ਦਾ ਨਾਂ ਸ਼ਾਮਲ ਹੈ।  

ਫਤਿਹਗੜ੍ਹ ਸਾਹਿਬ ਤੋਂ 6 ਉਮੀਦਵਾਰਾਂ ਵੱਲੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਦਾ ਨਾਂ ਸ਼ਾਮਲ ਹੈ। 

ਫਰੀਦਕੋਟ ਤੋਂ 8 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜਵਿੰਦਰ ਸਿੰਘ ਰੰਧਾਵਾ ਦਾ ਨਾਂ ਸ਼ਾਮਲ ਹੈ। 

ਬਠਿੰਡਾ ਤੋਂ 7 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਗੁਰਮੀਤ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਜੀਤਮਹਿੰਦਰ ਸਿੰਘ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਨਿੱਕਾ ਸਿੰਘ ਦਾ ਨਾਂ ਸ਼ਾਮਲ ਹੈ।

 ਸੰਗਰੂਰ ਤੋਂ 4 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ, ਜਿਨ੍ਹਾਂ ਵਿੱਚ ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੌਰ ਦਾ ਨਾਂ ਸ਼ਾਮਲ ਹੈ।  

ਪਟਿਆਲਾ ਤੋਂ 5 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਿੰਦਰ ਕੁਮਾਰ ਸ਼ਰਮਾ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਜਗਜੀਤ ਸਿੰਘ ਦਾ ਨਾਂ ਸ਼ਾਮਲ ਹੈ। 

ਫਿਰੋਜ਼ਪੁਰ ਤੋਂ 4 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਰਦੇਵ ਸਿੰਘ ਦਾ ਨਾਂ ਸ਼ਾਮਲ ਹੈ।

Trending news