ਪੰਜਾਬ ਸਰਕਾਰ ਐਕਸ਼ਨ ਮੋਡ 'ਚ; G-20 ਸੰਮਲੇਨ ਸਬੰਧੀ ਸਬ-ਕਮੇਟੀ ਦੀ ਮੀਟਿੰਗ ਭਲਕੇ
Advertisement

ਪੰਜਾਬ ਸਰਕਾਰ ਐਕਸ਼ਨ ਮੋਡ 'ਚ; G-20 ਸੰਮਲੇਨ ਸਬੰਧੀ ਸਬ-ਕਮੇਟੀ ਦੀ ਮੀਟਿੰਗ ਭਲਕੇ

G-20 summit first meeting: ਜੀ-20 ਸਿਖਰ ਸੰਮੇਲਨ (G-20 summit) ਦੀ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ।

ਪੰਜਾਬ ਸਰਕਾਰ ਐਕਸ਼ਨ ਮੋਡ 'ਚ; G-20 ਸੰਮਲੇਨ ਸਬੰਧੀ ਸਬ-ਕਮੇਟੀ ਦੀ ਮੀਟਿੰਗ ਭਲਕੇ

G20 summit Amritsar: ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant mann) ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਹੋਣ ਵਾਲੇ ਜੀ-20 ਸਿਖਰ ਸੰਮੇਲਨ (G-20 summit)  ਨੂੰ ਸਫਲ ਬਣਾਉਣ ਦੇ ਉਦੇਸ਼ ਨਾਲ ਸੰਮੇਲਨ ਦੀਆਂ ਤਿਆਰੀਆਂ ਦੀ ਨਿਗਰਾਨੀ ਲਈ ਸੂਬਾ ਸਰਕਾਰ ਵੱਲੋਂ ਗਠਨ ਕੀਤੀ ਗਈ ਸਬ ਕਮੇਟੀ ਦੀ ਪਹਿਲੀ ਮੀਟਿੰਗ 7 ਨਵੰਬਰ 2022 ਨੂੰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਰਾਜ ਸਰਕਾਰ ਵਲੋਂ ਜੀ- 20 ਸੰਮੇਲਨ ਦੀ ਮਹਤੱਤਾ ਨੂੰ ਵੇਖਦਿਆਂ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਇਸ ਮੌਕੇ ਪੰਜਾਬ ਸੂਬੇ ਨੂੰ ਦੁਨੀਆਂ ਭਰ ਦੇ ਨਕਸ਼ੇ ਵਿਚ ਸੈਰ ਸਪਾਟੇ ਦੇ ਕੇਂਦਰ ਵਜੋਂ ਪੇਸ਼ ਕੀਤਾ ਜਾ ਸਕੇ।

ਉਨ੍ਹਾਂ ਨੇ ਦੱਸਿਆ ਕਿ ਇਸੇ ਮਕਸਦ ਨਾਲ ਸਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਇਕ ਸਬ ਕੈਬਨਿਟ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ  ਹਰਭਜਨ ਸਿੰਘ ਸ਼ਾਮਲ ਹਨ।   ਰਪ੍ਰੀਤ ਸਿੰਘ ਸੂਦਨ ਨੇ ਅੱਗੇ ਦੱਸਿਆ ਕਿ ਇਹ ਪੰਜਾਬ ਸੂਬੇ ਲਈ ਬੜੇ ਮਾਣ ਦੀ ਗੱਲ ਹੈ ਕਿ ਇਹ ਜੀ-20 ਸੰਮੇਲਨ ਅੰਮ੍ਰਿਤਸਰ ਵਿਖੇ ਹੋਵੇਗਾ ਜਿਸ ਵਿੱਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸ਼ਾਮਿਲ ਹੋਣਗੇ। ਇਸ ਵਿਚ ਸਿਖਿਆ,ਕਿਰਤ ਅਤੇ ਹੋਰ ਅਹਿਮ ਮੁੱਦਿਆਂ ਤੇ ਚਰਚਾ ਕਰਨਗੇ ਜਿਸਦਾ ਸੂਬੇ ਦੇ ਲੋਕਾਂ ਨੂੰ ਲਾਭ ਪਹੁੰਚੇਗਾ।  ਉਹਨਾਂ ਨੇ ਇਹ ਵੀ ਦੱਸਿਆ ਕਿ ਜੀ- 20 ਸਿਖਰ ਸੰਮੇਲਨ ਦੀ ਤਿਆਰੀ ਲਈ ਅੰਮ੍ਰਿਤਸਰ ਦਾ ਸੁੰਦਰੀਕਰਨ ਕਰਨ ਲਈ ਵਿਕਾਸ ਦੇ ਕੰਮ ਕੀਤੇ ਜਾਣਗੇ ਜੋ ਕਿ ਅਵਲ ਦਰਜੇ ਦੇ ਹੋਣਗੇ।

ਇਹ ਵੀ ਪੜ੍ਹੋ: Alia- Ranbir Baby:  ਪ੍ਰਸ਼ੰਸਕਾਂ ਲਈ ਖੁਸ਼ਖਬਰੀ, ਆਲੀਆ ਤੇ ਰਣਬੀਰ ਦੇ ਘਰ ਆਈ ਨੰਨ੍ਹੀ ਪਰੀ 

 ਜੀ-20 ਸੰਮੇਲਨ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ।  ਬੀਤੇ ਦਿਨੀ ਭਗਵੰਤ ਮਾਨ ਨੇ ਕਿਹਾ ਸੀ ਕਿ ਅਗਲੇ ਸਾਲ ਜੀ-20 ਸੰਮੇਲਨ (G20 summit) ਭਾਰਤ ਵਿੱਚ ਹੋਵੇਗਾ। ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਇਸ ਦੀ ਮੇਜ਼ਬਾਨੀ ਕਰੇਗਾ। ਜੀ-20 ਸਿਖਰ ਸੰਮੇਲਨ 15 ਤੋਂ 17 ਮਾਰਚ 2023 ਤੱਕ ਅੰਮ੍ਰਿਤਸਰ ਵਿਖੇ ਹੋਵੇਗਾ।

Trending news