Garhshankar Murder News: ਮੋਰਾਂਵਾਲੀ ਵਿੱਚ ਤੀਹਰੇ ਕਤਲ ਕਾਂਡ ਤੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ
Advertisement
Article Detail0/zeephh/zeephh2508057

Garhshankar Murder News: ਮੋਰਾਂਵਾਲੀ ਵਿੱਚ ਤੀਹਰੇ ਕਤਲ ਕਾਂਡ ਤੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

  Garhshankar Murder News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਚ ਸ਼ਨਿੱਚਰਵਾਰ ਨੂੰ ਤੀਹਰੇ ਕਤਲ ਕਾਂਡ ਹੋਣ ਤੋਂ ਬਾਅਦ ਪਿੰਡ ਰੋੜਮਜ਼ਾਰਾ ਵਿੱਚ ਦੇਰ ਸ਼ਾਮ ਕਰੀਬ 6 ਵਜੇ ਇੱਕ ਨੌਜਵਾਨ ਦੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬਲਵਿੰਦਰ ਸਿੰਘ (35) ਪੁੱਤਰ ਕੇਹਰ ਸਿੰਘ ਵਾਸੀ ਰੋੜਮਜ਼ਾਰਾ ਸ਼ਾਮ ਕਰੀਬ 6 ਵਜੇ ਆਪਣੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਇੱਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਚਾਰ ਨੌਜਵਾਨ ਆਏ ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਨੇ ਬਲਵਿੰਦਰ ਦੇ ਗੋਲੀ ਮਾਰ ਦਿੱਤੀ। ਗੋਲ਼ੀ ਸਿੱਧੀ ਛਾਤੀ ਵਿੱਚ ਲੱਗੀ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਉਨ੍ਹਾਂ ਦੱਸਿਆ ਕਿ ਬਲਵਿੰਦਰ ਅਤੇ ਉਸਦੇ ਦੋ ਸਾਥੀਆਂ ਵੱਲੋਂ ਗੋਲੀ ਮਾਰਨ ਵਾਲਿਆਂ ਵਿੱਚੋਂ ਇੱਕ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ। ਬਲਵਿੰਦਰ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਇਸ ਸਬੰਧੀ ਐੱਸਐੱਚਓ ਥਾਣਾ ਗੜ੍ਹਸ਼ੰਕਰ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਇਸ ਘਟਨਾ ਸਬੰਧੀ ਪਤਾ ਲੱਗਿਆ ਸੀ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਬਲਵਿੰਦਰ ਦਾ ਇੱਕ ਦੋਸਤ ਗੌਰਵ ਉਰਫ ਭੁੰਡੀ ਪਿੰਡ ਕੁਨੈਲ ਨੇ ਬਲਵਿੰਦਰ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਤੇ ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Shubhkaran Singh Death Case: ਕਿਸਾਨ ਸ਼ੁਭਕਰਨ ਦੀ ਮੌਤ ਮਾਮਲੇ 'ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬ

ਉਨ੍ਹਾਂ ਕਿਹਾ ਕਿ ਮੁਲਜ਼ਮ ਖੇਤਾਂ ਵਿੱਚ ਪਾਣੀ ਲਾਉਣ ਗਿਆ ਸੀ ਜਿੱਥੇ ਉਸ ਦਾ ਕਤਲ ਹੋ ਗਿਆ। ਇਸ ਮੌਕੇ ਐੱਸਪੀ ਹੁਸ਼ਿਆਰਪੁਰ ਸਰਬਜੀਤ ਸਿੰਘ ਬਾਹੀਆ ਮੌਕੇ ਦਾ ਜਾਇਜ਼ਾ ਲੈਣ ਪਹੁੰਚੇ।

ਇਸ ਸਬੰਧੀ ਐੱਸਐੱਚਓ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ 8 ਵਜੇ ਇਸ ਘਟਨਾ ਸਬੰਧੀ ਪਤਾ ਲੱਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਬਲਵਿੰਦਰ ਦਾ ਇੱਕ ਦੋਸਤ ਗੌਰਵ ਉਰਫ ਭੁੰਡੀ ਪਿੰਡ ਕੁਨੈਲ ਨੇ ਬਲਵਿੰਦਰ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਨੂੰ ਜਲਦ ਗ੍ਰਿਫਤਾਰ ਕਰ ਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : Faridkot Weather Update: ਫਰੀਦਕੋਟ 'ਚ ਮੌਸਮ ਦੀ ਪਹਿਲੀ ਹੀ ਧੁੰਦ ਨੇ ਦਿਖਾਇਆ ਆਪਣਾ ਰੰਗ, ਵਿਜੀਬੀਲਟੀ ਹੋਈ ਘੱਟ

Trending news