Trending Photos
Amritsar News (ਭਰਤ ਸ਼ਰਮਾ) : ਅੰਮ੍ਰਿਤਸਰ ਵਿੱਚ ਲੜਕੀ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਥਾਣਾ ਹੇਰ ਕੰਬੋ ਦੇ ਪਿੰਡ ਹੋਠੀਆਂ ਵਿੱਚ ਜੋਗਾ ਸਿੰਘ ਪੁੱਤਰੀ ਸਮਾਇਲਪ੍ਰੀਤ ਕੌਰ ਦੀ ਭੇਦਭਰੀ ਹਾਲਾਤ ਵਿੱਚ ਮੌਤ ਹੋ ਗਈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਜੋਗਾ ਸਿੰਘ ਤੇ ਉਸ ਦੀ ਪਤਨੀ ਕੁਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੇ ਸੁਖਬੀਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜੰਡਿਆਲਾ ਨਾਲ ਪ੍ਰੇਮ ਸਬੰਧ ਸਨ ਅਤੇ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਉਨ੍ਹਾਂ ਦੀ ਲੜਕੀ ਦਾ ਕਤਲ ਕੀਤਾ ਗਿਆ ਹੈ।
ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੀ ਧੀ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਦੇਖਿਆ ਤਾਂ ਬੇਟੀ ਦੀ ਮੌਤ ਹੋ ਚੁੱਕੀ ਸੀ। ਹਸਪਤਾਲ 'ਚ ਉਨ੍ਹਾਂ ਨੂੰ ਪਤਾ ਲੱਗਾ ਕਿ ਸੁਖਬੀਰ ਸਿੰਘ ਤੇ ਉਸ ਦੀ ਮਾਂ ਉਨ੍ਹਾਂ ਦੀ ਲੜਕੀ ਨੂੰ ਲੈ ਕੇ ਆਏ ਸਨ ਪਰ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦਿੱਤਾ ਜਾਵੇ ਤੇ ਲੜਕੇ ਸੁਖਬੀਰ ਸਿੰਘ ਤੇ ਉਸ ਦੀ ਮਾਂ ਖਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : Amritsar Jail News: ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਲਾਪਰਵਾਹੀ ਨਾਲ 4 ਹਵਾਲਾਤੀਆਂ ਦੀ ਹੋਈ ਮੌਤ; ਪਰਿਵਾਰ ਨੇ ਲਗਾਏ ਦੋਸ਼
ਜਦੋਂ ਇਸ ਸਬੰਧੀ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪਹਿਲਾਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਦੀ ਲੜਕੀ ਨੇ ਕੋਈ ਦਵਾਈ ਖਾ ਲਈ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ ਸੀ। ਪੁਲਿਸ ਵੱਲੋਂ ਜਾਂਚ ਕੀਤੀ ਜਾਵੇਗੀ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Pawan Tinu Join AAP: ਅਕਾਲੀ ਆਗੂ ਪਵਨ ਟੀਨੂੰ 'ਆਪ' 'ਚ ਹੋਏ ਸ਼ਾਮਿਲ; ਸੀਐਮ ਭਗਵੰਤ ਮਾਨ ਨੇ ਕੀਤਾ ਸਵਾਗਤ