Punjab News: ਬਠਿੰਡਾ ਦੀ 100 ਫੁੱਟਾ ਰੋਡ ਉੱਪਰ ਕਰੋੜਾਂ ਰੁਪਏ ਦੀ ਜ਼ਮੀਨ ਕਰੀਬ 200 ਗਜ ਵਿੱਚ ਬਣੇ ਤਿੰਨ ਸ਼ੋਅਰੂਮ ਜੋ ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਨਾਜਾਇਜ਼ ਤਰੀਕੇ ਨਾਲ ਉਸਾਰੇ ਹੋਏ ਸਨ।
Trending Photos
Punjab News: ਬਠਿੰਡਾ ਦੀ 100 ਫੁੱਟਾ ਰੋਡ ਉੱਪਰ ਕਰੋੜਾਂ ਰੁਪਏ ਦੀ ਜ਼ਮੀਨ ਕਰੀਬ 200 ਗਜ ਵਿੱਚ ਬਣੇ ਤਿੰਨ ਸ਼ੋਅਰੂਮ ਜੋ ਪਰਲ ਗਰੁੱਪ ਦੀਆਂ ਜਾਇਦਾਦਾਂ ਉੱਪਰ ਨਾਜਾਇਜ਼ ਤਰੀਕੇ ਨਾਲ ਉਸਾਰੇ ਹੋਏ ਸਨ ਉਤੇ ਕਾਰਪੋਰੇਸ਼ਨ ਬਠਿੰਡਾ ਵੱਲੋਂ ਪੀਲਾ ਪੰਜਾ ਚਲਾਇਆ ਗਿਆ।
ਪਰਲ ਗਰੁੱਪ ਵੱਲੋਂ ਲੋਕਾਂ ਨਾਲ ਮਾਰੀ ਗਈ ਠੱਗੀ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀਆਂ ਜਾਇਦਾਦਾਂ ਨੂੰ ਖ਼ਾਲੀ ਕਰਵਾਇਆ ਜਾ ਰਿਹਾ ਹੈ। ਸੁਪਰੀਮ ਕੋਰਟ ਦੀਆਂ ਹਦਾਇਤਾਂ ਮਗਰੋਂ ਪੰਜਾਬ ਸਰਕਾਰ 12 ਹਜ਼ਾਰ ਤੋਂ ਉੱਪਰ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਪੈਸੇ ਵਾਪਸ ਕਰੇਗੀ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਪਰਲ ਗਰੁੱਪ ਦੀਆਂ ਜਾਇਦਾਦਾਂ ਦੀ ਛਾਣਬੀਣ ਕਰ ਰਹੇ ਹਨ।
ਇਸੇ ਅਧੀਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਇਸ ਜਗ੍ਹਾ ਨੂੰ ਖ਼ਾਲੀ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਅੱਜ ਕਾਰਪੋਰੇਸ਼ਨ ਬਠਿੰਡਾ ਵੱਲੋਂ ਇਹ ਦੁਕਾਨਾਂ ਢਾਹ ਦਿੱਤੀਆਂ ਗਈਆਂ ਹਨ ਤੇ ਇਹ ਦੁਕਾਨਾਂ ਬਣਾਉਣ ਵਾਲੇ ਚਾਰ ਲੋਕਾਂ ਉੱਪਰ ਥਾਣਾ ਸਿਵਲ ਲਾਈਨ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਜਿਨ੍ਹਾਂ ਵਿੱਚੋਂ ਹੁਣ ਤੱਕ ਤਿੰਨ ਲੋਕਾਂ ਨੂੰ ਥਾਣੇ ਅੰਦਰ ਬੰਦ ਕੀਤਾ ਗਿਆ ਹੈ।
ਬਠਿੰਡਾ ਨਗਰ ਨਿਗਮ ਦੇ ਐਮਟੀਪੀ ਬਿੰਦਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਾਂ ਸਰਕਾਰ ਵੱਲੋਂ ਹੁਕਮ ਹੋਏ ਹਨ ਕਿ ਇਨ੍ਹਾਂ ਜਾਇਦਾਦਾਂ ਨੂੰ ਖਾਲੀ ਕਰਵਾਇਆ ਜਾਵੇ ਜੋ ਨਾਜਾਇਜ਼ ਤਰੀਕੇ ਨਾਲ ਬਣਾਈਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੋਂ ਬਾਅਦ ਇਹ ਕਾਰਵਾਈ ਸ਼ੁਰੂ ਹੋਈ ਹੈ।
ਇਹ ਵੀ ਪੜ੍ਹੋ : Gaganyaan Mission: ISRO ਦੇ ਮਿਸ਼ਨ ਗਗਨਯਾਨ ਦੀ ਹੋਈ ਟੈਸਟ ਲਾਂਚਿੰਗ ! 17 ਕਿਲੋਮੀਟਰ ਦੀ ਉਚਾਈ ਤੱਕ ਜਾਵੇਗਾ
ਦੂਜੇ ਪਾਸੇ ਡੀਐਸਪੀ ਸਿਟੀ ਟੂ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਅਸੀਂ ਹਦਾਇਤਾਂ ਤੋਂ ਬਾਅਦ ਚਾਰ ਲੋਕਾਂ ਉੱਪਰ ਮੁਕੱਦਮਾ ਦਰਜ ਕਰ ਲਿਆ ਹੈ ਜਿਨ੍ਹਾਂ ਵਿੱਚੋਂ ਤਿੰਨ ਲੋਕਾਂ ਨੂੰ ਫੜ ਲਿਆ ਗਿਆ ਹੈ ਅਤੇ ਇੱਕ ਫਰਾਰ ਹੈ ਜਿਸ ਨੂੰ ਜਲਦੀ ਫੜ ਲਿਆ ਜਾਵੇਗਾ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਠੱਗੀ ਦੇ ਸ਼ਿਕਾਰ ਲੋਕਾਂ ਨੂੰ ਪੈਸਾ ਵਾਪਸ ਦਿਵਾਉਣ ਦਾ ਦਾਅਵਾ ਕੀਤਾ ਸੀ, ਜਿਸ ਤਹਿਤ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Punjab News: ਟ੍ਰਾਂਸਪੋਰਟ ਵਿਭਾਗ ਦੀ ਵੱਡੀ ਕਾਰਵਾਈ, ਵੱਡੇ ਸਿਆਸੀ ਲੋਕਾਂ ਦੀਆਂ ਬੱਸਾਂ ਦੇ ਪਰਮਿਟ ਕੀਤੇ ਰੱਦ