Mansa News: ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਉਜਾੜਿਆ; ਓਵਰਡੋਜ਼ ਕਾਰਨ ਸਰਕਾਰੀ ਮੁਲਾਜ਼ਮ ਦੀ ਹੋਈ ਮੌਤ
Advertisement

Mansa News: ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਉਜਾੜਿਆ; ਓਵਰਡੋਜ਼ ਕਾਰਨ ਸਰਕਾਰੀ ਮੁਲਾਜ਼ਮ ਦੀ ਹੋਈ ਮੌਤ

Mansa News: ਮਾਨਸਾ ਵਿਖੇ ਨਸ਼ੇ ਦੀ ਓਵਰਡੋਜ਼ ਦੇ ਨਾਲ ਸਰਕਾਰੀ ਨੌਕਰੀ ਕਰਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।

Mansa News: ਨਸ਼ੇ ਦੇ ਦੈਂਤ ਨੇ ਇੱਕ ਹੋਰ ਘਰ ਉਜਾੜਿਆ; ਓਵਰਡੋਜ਼ ਕਾਰਨ ਸਰਕਾਰੀ ਮੁਲਾਜ਼ਮ ਦੀ ਹੋਈ ਮੌਤ

Mansa News: ਮਾਨਸਾ ਵਿਖੇ ਨਸ਼ੇ ਦੀ ਓਵਰਡੋਜ਼ ਦੇ ਨਾਲ ਸਰਕਾਰੀ ਨੌਕਰੀ ਕਰਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਪਰਿਵਾਰ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਨਸ਼ੇ ਦੀ ਓਵਰਡੋਜ਼ ਨਾਲ ਹਰ ਦਿਨ ਪੰਜਾਬ ਵਿੱਚ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਅੱਜ ਮਾਨਸਾ ਦੇ ਇੱਕ ਨੌਜਵਾਨ ਪਰਵਿੰਦਰ ਸਿੰਘ (28) ਜੋ ਕਿ ਸਰਕਾਰੀ ਵਿਭਾਗ ਵਿੱਚ ਨੌਕਰੀ ਕਰਦਾ ਸੀ, ਜਿਸ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰ ਵੱਲੋਂ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਸਹਿਯੋਗ ਦੇ ਨਾਲ ਮਾਨਸਾ ਜ਼ਿਲ੍ਹਾ ਕਚਹਿਰੀ ਵਿੱਚ ਧਰਨਾ ਲਗਾ ਕੇ ਨਸ਼ੇ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਦੀ ਭੈਣ ਪ੍ਰਭਜੋਤ ਕੌਰ ਨੇ ਦੱਸਿਆ ਕਿ ਉਸ ਦਾ ਭਰਾ ਨਸ਼ੇ ਕਰਨ ਦਾ ਆਦੀ ਸੀ ਅਤੇ ਨਸ਼ੇ ਦੇ ਕਾਰਨ ਹੀ ਉਸਨੇ ਆਪਣੀ ਜ਼ਮੀਨ ਜਾਇਦਾਦ ਵੀ ਵੇਚ ਦਿੱਤੀ ਅਤੇ ਨਸ਼ੇ ਦੀ ਪੂਰਤੀ ਦੇ ਲਈ ਘਰ ਵਿੱਚ ਪੈਸਿਆਂ ਨੂੰ ਲੈ ਕੇ ਕੁੱਟਮਾਰ ਵੀ ਕਰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਪੁਲਿਸ ਨੂੰ ਸੂਚਨਾ ਵੀ ਦਿੱਤੀ ਗਈ ਸੀ ਤਾਂ ਕਿ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਪਰ ਪੁਲਿਸ ਨੇ ਵੀ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਾਰਨ ਉਸ ਦੇ ਭਰਾ ਦੀ ਮੌਤ ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਓਵਰਡੋਜ਼ ਹੋਣ ਕਾਰਨ ਉਸ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੋਂ ਰਾਤ ਸਮੇਂ ਉਹਨਾਂ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ ਸੀ ਪਰ ਪਟਿਆਲਾ ਵਿੱਚ ਵੀ ਚੰਗਾ ਟ੍ਰੀਟਮੈਂਟ ਨਹੀਂ ਮਿਲਿਆ ਮ੍ਰਿਤਕ ਨੌਜਵਾਨ ਦੀ ਭੈਣ ਨੇ ਹਸਪਤਾਲ ਸਟਾਫ ਉਤੇ ਵੀ ਸਵਾਲ ਉਠਾਏ ਅਤੇ ਦੁਰਵਿਵਹਾਰ ਦੇ ਦੋਸ਼ ਲਗਾਏ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਨਸ਼ੇ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ ਤਾਂ ਕਿ ਕਿਸੇ ਹੋਰ ਭੈਣ ਦਾ ਭਰਾ ਤੇ ਮਾਂ ਦਾ ਪੁੱਤ ਇਸ ਦੁਨੀਆ ਤੋਂ ਨਸ਼ੇ ਦੇ ਕਾਰਨ ਨਾ ਜਾਵੇ।

ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰ ਪਰਵਿੰਦਰ ਸਿੰਘ ਝੋਟਾ ਨੇ ਕਿਹਾ ਕਿ ਲਗਾਤਾਰ ਨਸ਼ੇ ਦੇ ਕਾਰਨ ਮੌਤਾਂ ਹੋ ਰਹੀਆਂ ਹਨ। ਮਾਨਸਾ ਵਿੱਚ ਜਦੋਂ ਤੋਂ ਨਸ਼ਿਆਂ ਦੇ ਖਿਲਾਫ ਧਰਨਾ ਚੱਲ ਰਿਹਾ ਹੈ ਉਦੋਂ ਤੋਂ ਹੁਣ ਤੱਕ ਸੱਤ ਦੇ ਕਰੀਬ ਨੌਜਵਾਨਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਮਾਨਸਾ ਵਿੱਚ ਅੱਜ ਵੀ ਸ਼ਰੇਆਮ ਨਸ਼ੇ ਹੋ ਰਹੀ ਹੈ ਪਰ ਪੁਲਿਸ ਪ੍ਰਸ਼ਾਸਨ ਵੱਲੋਂ ਇਸ ਖਿਲਾਫ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਰੱਖ ਦਿੱਤਾ ਗਿਆ ਹੈ ਅਤੇ ਜਦੋਂ ਤੱਕ ਪਰਿਵਾਰ ਦੀਆਂ ਪ੍ਰਸ਼ਾਸਨ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Arsh Dalla News: ਅਰਸ਼ ਡੱਲਾ ਨੂੰ ਲੈ ਕੇ NIA ਦਾ ਵੱਡਾ ਖੁਲਾਸਾ, ਕੈਨੇਡਾ ਤੋਂ ਚਲਾ ਰਿਹਾ ਸੀ ‘ਅੱਤਵਾਦੀ ਕੰਪਨੀ’

Trending news