MC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Advertisement
Article Detail0/zeephh/zeephh2525939

MC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

MC Election News: ਪੰਜਾਬ ਦੇ 5 ਨਗਰ-ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ 'ਚ ਚੋਣਾਂ ਕਰਵਾਈਆਂ ਜਾਣਗੀਆਂ, ਜਦਕਿ ਬਠਿੰਡਾ, ਬਟਾਲਾ, ਹੁਸ਼ਿਆਰਪੁਰ ਤੇ ਅਬੋਹਰ ਨਿਗਮਾਂ 'ਚ ਜੋ ਸੀਟਾਂ ਕਿਸੇ ਵਜ੍ਹਾ ਕਾਰਨ ਖਾਲੀ ਹੋ ਗਈਆਂ ਸਨ, ਉਨ੍ਹਾਂ 'ਚ ਵੀ ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ।

MC Election News: ਨਗਰ ਨਿਗਮ ਚੋਣਾਂ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

MC Election News: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਦੱਸ ਦਈਏ ਕਿ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਨਗਰ ਨਿਗਮ ਚੋਣਾਂ ਦਸੰਬਰ ਦੇ ਅੰਤ ‘ਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਲੋਕਲ ਬਾਡੀਜ਼ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਹਨ, ਜਿਸ ਤਹਿਤ 5 ਨਗਰ ਨਿਗਮਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ।

ਪੰਜਾਬ ਦੇ 5 ਨਗਰ-ਨਿਗਮ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਫਗਵਾੜਾ 'ਚ ਚੋਣਾਂ ਕਰਵਾਈਆਂ ਜਾਣਗੀਆਂ, ਜਦਕਿ ਬਠਿੰਡਾ, ਬਟਾਲਾ, ਹੁਸ਼ਿਆਰਪੁਰ ਤੇ ਅਬੋਹਰ ਨਿਗਮਾਂ 'ਚ ਜੋ ਸੀਟਾਂ ਕਿਸੇ ਵਜ੍ਹਾ ਕਾਰਨ ਖਾਲੀ ਹੋ ਗਈਆਂ ਸਨ, ਉਨ੍ਹਾਂ 'ਚ ਵੀ ਇਸ ਦੇ ਨਾਲ ਹੀ ਜ਼ਿਮਨੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਤਹਿਤ ਹੁਸ਼ਿਆਰਪੁਰ 'ਚ 3, ਜਦਕਿ ਬਾਕੀਆਂ 'ਚ 1-1 ਸੀਟ 'ਤੇ ਵੋਟਾਂ ਪੈਣਗੀਆਂ।

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਸਾਲ ਜਨਵਰੀ ਤੋਂ ਅਪ੍ਰੈਲ ਦਰਮਿਆਨ 5 ਨਗਰ ਨਿਗਮਾਂ ਦਾ ਕਾਰਜਕਾਲ ਖਤਮ ਹੋ ਗਿਆ ਸੀ, ਜਿਸ ਤੋਂ ਬਾਅਦ ਨਗਰ ਨਿਗਮ ਚੋਣਾਂ ਹੋਣੀਆਂ ਸਨ ਪਰ ਵਾਰਡਬੰਦੀ ਕਾਰਨ ਚੋਣਾਂ ਨਹੀਂ ਹੋ ਸਕੀਆਂ ਸਨ। ਜਿਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਵਿੱਚ ਚਲਾ ਗਿਆ ਅਤੇ ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਲਦੀ ਤੋਂ ਜਲਦੀ ਚੋਣਾਂ ਕਰਵਾਉਣ ਲਈ ਕਿਹਾ। ਹੁਣ ਸਰਕਾਰ ਨੇ ਨਗਰ ਨਿਗਮ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਇਸ ਸਬੰਧੀ ਸ਼ਡਿਊਲ ਆਉਣ ਵਾਲੇ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।

Trending news