Bathinda Same-Sex Marriage: ਗੁਰਦੁਆਰਾ ਸਾਹਿਬ 'ਚ ਦੋ ਕੁੜੀਆਂ ਨੇ ਕਰਵਾਏ ਅਨੰਦ ਕਾਰਜ; ਗ੍ਰੰਥੀ 'ਤੇ ਕਾਰਵਾਈ ਦੀ ਮੰਗ
Advertisement
Article Detail0/zeephh/zeephh1880344

Bathinda Same-Sex Marriage: ਗੁਰਦੁਆਰਾ ਸਾਹਿਬ 'ਚ ਦੋ ਕੁੜੀਆਂ ਨੇ ਕਰਵਾਏ ਅਨੰਦ ਕਾਰਜ; ਗ੍ਰੰਥੀ 'ਤੇ ਕਾਰਵਾਈ ਦੀ ਮੰਗ

Bathinda Same-Sex Marriage: ਬਠਿੰਡਾ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਦੋ ਲੜਕੀਆਂ ਵੱਲੋਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ ਭਖਦਾ ਜਾ ਰਿਹਾ ਹੈ।

Bathinda Same-Sex Marriage: ਗੁਰਦੁਆਰਾ ਸਾਹਿਬ 'ਚ ਦੋ ਕੁੜੀਆਂ ਨੇ ਕਰਵਾਏ ਅਨੰਦ ਕਾਰਜ; ਗ੍ਰੰਥੀ 'ਤੇ ਕਾਰਵਾਈ ਦੀ ਮੰਗ

Bathinda Same-Sex Marriage: ਬਠਿੰਡਾ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ ਦੋ ਲੜਕੀਆਂ ਵੱਲੋਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ ਭਖਦਾ ਜਾ ਰਿਹਾ ਹੈ। ਦੋ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾਣ ਦਾ ਪਤਾ ਚੱਲਦੇ ਹੀ ਸਿੱਖ ਜੱਥੇਬੰਦੀ ਆਗੂਆਂ ਵੱਲੋਂ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਤੌਹੀਨ ਕਰਨ ਵਾਲੇ ਗ੍ਰੰਥੀ ਸਿੰਘਾਂ ਖਿਲਾਫ਼ ਸ੍ਰੀ ਅਕਾਲ ਤਖ਼ਤ ਸਹਾਇਕ ਦੇ ਜਥੇਦਾਰ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਬਠਿੰਡਾ ਦੇ ਮੁਲਤਾਨੀਆਂ ਪੁਲ ਨਜ਼ਦੀਕ ਸਥਿਤੀ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿੱਚ 18 ਸਤੰਬਰ ਨੂੰ ਦੋ ਕੁੜੀਆਂ ਦੇ ਅਨੰਦ ਕਾਰਜ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਇਸ ਗੱਲ ਦਾ ਪਤਾ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਲੱਗਿਆ ਤਾਂ ਉਹ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਪਹੁੰਚੇ ਤੇ ਇਸ ਗੱਲ ਨੂੰ ਲੈ ਕੇ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਵੀ ਦਿੱਤੀ ਗਈ। ਜਿਨ੍ਹਾਂ ਵੱਲੋਂ ਅਕਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਜਾਣਕਾਰੀ ਲੈਣ ਲਈ ਭੇਜਿਆ ਗਿਆ।

ਇਸ ਪੂਰੇ ਮਾਮਲੇ ਨੂੰ ਲੈ ਕੇ ਸਿੱਖ ਜਥੇਬੰਦੀ ਦੇ ਆਗੂ ਪਰਮਿੰਦਰ ਸਿੰਘ ਬਲਿਆਂਵਾਲੀ ਨੇ ਦੱਸਿਆ ਕਿ ਇਹ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਗ੍ਰੰਥੀ ਸਿੰਘਾਂ ਨੇ ਅਤੇ ਮੈਨੇਜਮੈਂਟ ਕਮੇਟੀ ਨੇ ਇਸ ਗੱਲ ਤੋਂ ਜਾਣੂ ਹੋਣ ਤੋਂ ਬਾਅਦ ਵੀ ਜਾਣਬੁੱਝ ਕੇ ਗ਼ਲਤੀ ਕੀਤੀ ਹੋ ਸਕਦੀ।

ਇਸ ਸਬੰਧੀ ਅਕਾਲ ਤਖ਼ਤ ਜਥੇਦਾਰ ਸਾਹਿਬ ਵੱਲੋਂ ਫ਼ੈਸਲਾ ਲਿਆ ਜਾਣਾ ਚਾਹੀਦਾ ਹੈ ਪਰ ਸਾਡੀ ਅਪੀਲ ਹੈ ਕਿ ਅਜਿਹੇ ਗੈਰ ਜ਼ਿੰਮੇਵਾਰ ਗ੍ਰੰਥੀ ਸਿੰਘਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁੱਝ ਸਿੱਖ ਮਰਿਆਦਾ ਦੇ ਉਲਟ ਹੈ ਅਤੇ ਗ੍ਰੰਥੀ ਸਿੰਘ ਵੱਲੋਂ ਇਸ ਸਾਰੀ ਘਟਨਾ ਨੂੰ ਜਾਣਬੁੱਝ ਕੇ ਅੰਜਾਮ ਦਿੱਤਾ ਗਿਆ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਪਿੱਛੇ ਅਸਲ ਸਾਜਿਸ਼ ਦਾ ਪਤਾ ਲਗਾ ਕੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦੋ ਲੜਕੀਆਂ ਦੇ ਆਪਸ ਵਿੱਚ ਆਨੰਦ ਕਾਰਜ ਕਰਵਾਉਣ ਦੀ ਘਟਨਾ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਚਾਰ ਕਮੇਟੀ ਮੈਬਰਾਂ ਨੂੰ ਹਦਾਇਤ ਕੀਤੀ ਕਿ ਉਹ ਮੌਕੇ ਉਤੇ ਜਾ ਕੇ ਘਟਨਾ ਦਾ ਜਾਇਜ਼ਾ ਲੈਣ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ ਤੋਂ ਇਸ ਘਟਨਾ ਸਬੰਧੀ ਸਪੱਸ਼ਟੀਕਰਨ ਮੰਗਣ ਗੁਰਦੁਆਰਾ ਹਾਜੀ ਰਤਨ ਸਾਹਿਬ ਦੇ ਹੈਡ ਗ੍ਰੰਥੀ ਬੂਟਾ ਸਿੰਘ ਨੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲ ਲਿਆ ਗਿਆ।

ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਵੱਲੋਂ ਜੋ ਗ਼ਲਤੀ ਕੀਤੀ ਗਈ ਹੈ ਉਸ ਗਲਤੀ ਬਾਰੇ ਉਸਨੂੰ ਪਹਿਲਾਂ ਤੋਂ ਹੀ ਪਤਾ ਸੀ ਅਤੇ ਪਤਾ ਹੋਣ ਦੇ ਬਾਵਜੂਦ ਆਨੰਦ ਕਾਰਜ ਕਰਵਾਏ ਗਏ ਹਨ ਜੋ ਕਿ ਸਿੱਖ ਮਰਿਆਦਾ ਦੇ ਉਲਟ ਹਨ। ਇਸ ਸਬੰਧੀ ਉਨ੍ਹਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਾਰੀ ਰਿਪੋਰਟ ਭੇਜ ਦਿੱਤੀ ਹੈ ਅਤੇ ਅੱਗੇ ਉਨ੍ਹਾਂ ਵੱਲੋਂ ਇਸ ਮਾਮਲੇ ਉਤੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ

ਬਠਿੰਡਾ ਤੋਂ ਕੁਲਬੀਰ ਬੀਰਾ ਦੀ ਰਿਪੋਰਟ

Trending news