Batiala News: ਬਟਾਲਾ ਦੇ ਪਿੰਡ ਜੈਂਤੀਪੁਰ 'ਚ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰਨੇਡ ਹਮਲਾ
Advertisement
Article Detail0/zeephh/zeephh2603073

Batiala News: ਬਟਾਲਾ ਦੇ ਪਿੰਡ ਜੈਂਤੀਪੁਰ 'ਚ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰਨੇਡ ਹਮਲਾ

Batiala News:ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਕਰੀਬੀ ਸਬੰਧ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਘਟਨਾ ਤੋਂ ਬਾਅਦ ਪੁਲਸ ਮੌਕੇ ਉੱਤੇ ਪਹੁੰਚ ਗਈ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Batiala News: ਬਟਾਲਾ ਦੇ ਪਿੰਡ ਜੈਂਤੀਪੁਰ 'ਚ ਸ਼ਰਾਬ ਕਾਰੋਬਾਰੀ ਦੇ ਘਰ 'ਤੇ ਗ੍ਰਨੇਡ ਹਮਲਾ

Batiala News: ਬਟਾਲਾ ਦੇ ਜੈਂਤੀਪੁਰ ਵਿਚ ਇਕ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਹਮਲਾ ਹੋਣ ਦੀ ਖਬਰ ਮਿਲੀ ਹੈ। ਹਾਲਾਂਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਮਲਾ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਰਹਿਣ ਵਾਲੇ ਵੱਡੇ ਸ਼ਰਾਬ ਕਾਰੋਬਾਰੀ ਅਮਨਦੀਪ ਸਿੰਘ ਜੈਂਤੀਪੁਰੀਆ ਦੇ ਘਰ ਉੱਤੇ ਹਮਲਾ ਹੋਇਆ ਹੈ।

ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸ਼ਰਾਬ ਕਾਰੋਬਾਰੀ ਦੇ ਘਰ ਉੱਤੇ ਹਮਲੇ ਦੌਰਾਨ ਧਮਾਕਾ ਹੋਇਆ ਦੱਸਿਆ ਜਾ ਰਿਹਾ ਹੈ। ਸ਼ਰਾਬ ਕਾਰੋਬਾਰੀ ਅਮਨਦੀਪ ਦੇ ਕਾਂਗਰਸ ਨਾਲ ਕਰੀਬੀ ਸਬੰਧ ਦੱਸੇ ਜਾ ਰਹੇ ਹਨ। ਦੱਸ ਦਈਏ ਕਿ ਘਟਨਾ ਤੋਂ ਬਾਅਦ ਪੁਲਸ ਮੌਕੇ ਉੱਤੇ ਪਹੁੰਚ ਗਈ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਦੌਰਾਨ ਮੌਕੇ ਦੀ ਸੀਸੀਟੀਵੀ ਵੀਡੀਓਵੀ ਸਾਹਮਣੇ ਆਈ ਹੈ, ਜਿਸ ਵਿਚ ਘਟਨਾ ਦੌਰਾਨ ਦੋ ਵਿਅਕਤੀ ਮੋਟਰਸਾਈਕਲ ਉੱਤੇ ਸਵਾਰ ਨਜ਼ਰੀ ਆ ਰਹੇ ਹਨ ਤੇ ਇਸ ਦੌਰਾਨ ਉਹ ਅਮਨਦੀਪ ਦੇ ਘਰ ਉੱਤੇ ਕੋਈ ਚੀਜ਼ ਸੁੱਟਦੇ ਦਿਖ ਰਹੇ ਹਨ। ਇਸ ਮਾਮਲੇ ਵਿਚ ਅਜੇ ਤੱਕ ਪੁਲਸ ਦਾ ਬਿਆਨ ਸਾਹਮਣੇ ਨਹੀਂ ਆਇਆ ਹੈ। 

Trending news