ਖੇਮਕਰਨ ਹਲਕੇ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਇੱਕ ਆਮ ਨੌਜਵਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਸਕਦਾ ਹੈ ਤਾਂ ਗੁਜਰਾਤ ਵਿੱਚ ਇਹ ਬਦਲਾਅ ਕਿਉਂ ਨਹੀਂ ਹੋ ਸਕਿਆ।
Trending Photos
Gujarat Assembly election 2022: ਜਿਵੇਂ-ਜਿਵੇਂ ਗੁਜਰਾਤ ਵਿੱਚ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਤਿਉਂ-ਤਿਉਂ ਚੋਣ ਪ੍ਰਚਾਰ ਤੇਜ਼ੀ ਫੜਦਾ ਨਜ਼ਰ ਆ ਰਿਹਾ ਹੈ ਜਿਸ ਵਿੱਚ ਪੰਜਾਬ ਦੇ ਵਿਧਾਇਕ ਵੀ ਪੂਰੀ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਪੰਜਾਬ ਦੇ ਖੇਮਕਰਨ ਹਲਕੇ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਨੇ ਗੁਜਰਾਤ ਦੇ ਜਾਮਜੋਧਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਭਾਈ ਖਾਵਾ ਦੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ।
ਇਸ ਮੌਕੇ ਹੋਰਨਾਂ ਸਿਆਸੀ ਪਾਰਟੀਆਂ ਭਾਜਪਾ, ਕਾਂਗਰਸ ਅਤੇ ਬਸਪਾ ਦੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਿਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਗਿਆ। ਇਸ ਦੌਰਾਨ ਹੋਈ ਚੋਣ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਹਲਕੇ ਦੇ ਵੋਟਰ, ਆਮ ਆਦਮੀ ਪਾਰਟੀ ਦੇ ਵਰਕਰ ਅਤੇ ਹੋਰ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਅਤੇ ਆਗੂਆਂ ਦੇ ਸਮਰਥਕ ਸ਼ਾਮਲ ਹੋਏ।
ਇਸ ਮੌਕੇ ਬੋਲਦਿਆਂ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਵਧਦਾ ਦਬਦਬਾ ਗੁਜਰਾਤ ਦੀਆਂ ਹੋਰਨਾਂ ਵਿਰੋਧੀ ਪਾਰਟੀਆਂ ਲਈ ਵੱਡੀ ਚੁਣੌਤੀ ਬਣ ਕੇ ਉਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵਿਕਾਸ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਲੈ ਕੇ ਗੁਜਰਾਤ ਆਏ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਸੀਂ ਤੁਹਾਡੇ ਪਿਆਰ ਅਤੇ ਸਹਿਯੋਗ ਨਾਲ ਦਿੱਲੀ ਜਿੱਤੀ, ਫਿ਼ਰ ਪੰਜਾਬ ਜਿੱਤਿਆ ਅਤੇ ਹੁਣ ਤੁਹਾਡੇ ਪਿਆਰ ਅਤੇ ਆਸ਼ੀਰਵਾਦ ਨਾਲ ਗੁਜਰਾਤ ਵੀ ਜਿੱਤਾਂਗੇ।
ਉਨ੍ਹਾਂ ਹਿੰਮਤ ਭਾਈ ਖਾਵਾ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਆਗੂ ਹੀ ਨਹੀਂ ਸਗੋਂ ਊਰਜਾ ਨਾਲ ਵੀ ਭਰਪੂਰ ਹਨ।
ਹੋਰ ਪੜ੍ਹੋ: ਪੁਲਿਸ ਦੀ ਹਿਰਾਸਤ 'ਚ ਬਾਲੀਵੁੱਡ ਗਾਇਕ ਫਾਜ਼ਿਲਪੁਰੀਆ
ਧੁੰਨ ਨੇ ਅੱਗੇ ਕਿਹਾ ਕਿ ਅੱਜ ਗੁਜਰਾਤ ਇੱਕ ਵੱਡੀ ਸਕਾਰਾਤਮਕ ਤਬਦੀਲੀ ਦੀ ਆਸ ਨਾਲ ਆਮ ਆਦਮੀ ਪਾਰਟੀ ਵੱਲ ਦੇਖ ਰਿਹਾ ਹੈ, ਇਸ ਲਈ ਉਨ੍ਹਾਂ ਨੂੰ ਯਕੀਨ ਹੈ ਕਿ ਗੁਜਰਾਤ ਦੇ ਲੋਕ ਇਸ ਵਾਰ ਵੱਡੀ ਤਬਦੀਲੀ ਲਈ Gujarat Assembly election 2022 'ਚ ਵੋਟ ਕਰਨਗੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਸੋਚ ਦੀ ਪ੍ਰਸ਼ੰਸਾ ਕਰਦਿਆਂ ਸਰਵਨ ਧੁੰਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਚ ਵੀ ਲਿਖਤੀ ਤੌਰ 'ਤੇ ਦੱਸਿਆ ਸੀ ਕਿ ਕਾਂਗਰਸ ਦਾ ਬੁਰਾ ਹਾਲ ਹੋਣ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਜਿੱਤਣ ਜਾ ਰਹੀ ਹੈ ਤਾਂ ਉਹੀ ਪੰਜਾਬ ਵਿੱਚ ਹੋਇਆ ਵੀ। ਹੁਣ ਉਨ੍ਹਾਂ ਨੇ ਗੁਜਰਾਤ ਵਿੱਚ ਇਹੀ ਭਵਿੱਖਬਾਣੀ ਕੀਤੀ ਹੈ ਕਿ ਕਾਂਗਰਸ ਪਾਰਟੀ ਅਤੇ ਭਾਜਪਾ ਦਾ ਬੁਰਾ ਹਾਲ ਹੋਵੇਗਾ ਅਤੇ ਆਮ ਆਦਮੀ ਪਾਰਟੀ ਦਾ ਪਰਚਮ ਲਹਿਰਾਏਗਾ।
ਹੋਰ ਪੜ੍ਹੋ: AAP ਵਲੋਂ ਨਵੇਂ ਰਿਕਾਰਡ ਦਾ ਦਾਅਵਾ, 97.17 ਫ਼ੀਸਦ ਲੋਕਾਂ ਦਾ ਬਿਜਲੀ ਬਿੱਲ 'Zero' ਆਇਆ