Gurbani Free Broadcast Row: ਐਸਜੀਪੀਸੀ ਆਪਣੇ ਪੱਧਰ 'ਤੇ ਕਰੇਗੀ ਗੁਰਬਾਣੀ ਦਾ ਪ੍ਰਸਾਰਣ, ਯੂਟਿਊਬ ਚੈਨਲ ਖੋਲ੍ਹਣ ਦੀ ਯੋਜਨਾ
Advertisement
Article Detail0/zeephh/zeephh1759405

Gurbani Free Broadcast Row: ਐਸਜੀਪੀਸੀ ਆਪਣੇ ਪੱਧਰ 'ਤੇ ਕਰੇਗੀ ਗੁਰਬਾਣੀ ਦਾ ਪ੍ਰਸਾਰਣ, ਯੂਟਿਊਬ ਚੈਨਲ ਖੋਲ੍ਹਣ ਦੀ ਯੋਜਨਾ

Gurbani Free Broadcast Row: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਆਪਣੇ ਪੱਧਰ ਉਤੇ ਪ੍ਰਸਾਰਣ ਕਰਨ ਦੀ ਯੋਜਨਾ ਬਣਾ ਰਹੀ ਹੈ। ਸ਼੍ਰੋਮਣੀ ਕਮੇਟੀ ਜਲਦ ਹੀ ਆਪਣਾ ਯੂਟਿਊਬ ਚੈਨਲ ਖੋਲ੍ਹ ਕੇ ਗੁਰਬਾਣੀ ਦਾ ਪ੍ਰਸਾਰਣ ਕਰੇਗੀ।

Gurbani Free Broadcast Row: ਐਸਜੀਪੀਸੀ ਆਪਣੇ ਪੱਧਰ 'ਤੇ ਕਰੇਗੀ ਗੁਰਬਾਣੀ ਦਾ ਪ੍ਰਸਾਰਣ, ਯੂਟਿਊਬ ਚੈਨਲ ਖੋਲ੍ਹਣ ਦੀ ਯੋਜਨਾ

Gurbani Free Broadcast Raw: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਮਰਿਆਦਾ ਨਾਲ ਜੁੜੇ ਹੋਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਤੌਰ ’ਤੇ ਵੱਡਾ ਫ਼ੈਸਲਾ ਲੈਣ ਜਾ ਰਹੀ ਹੈ। ਐਸਜੀਪੀਸੀ ਆਪਣੇ ਪੱਧਰ ਉਤੇ ਗੁਰਬਾਣੀ ਪ੍ਰਸਾਰਣ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਮੁਫ਼ਤ ਗੁਰਬਾਣੀ ਪ੍ਰਸਾਰਣ ਦੇ ਮਤੇ ਨੂੰ ਸ਼੍ਰੋਮਣੀ ਕਮੇਟੀ ਨੇ 26 ਜੂਨ ਦੇ ਜਰਨਲ ਹਾਊਸ ਵਿੱਚ ਰੱਦ ਕਰ ਕੇ ਗੁਰਬਾਣੀ ਦੇ ਪ੍ਰਸਾਰਣ ਲਈ ਤਿਆਰੀਆਂ ਨੂੰ ਜੰਗੀ ਪੱਧਰ ਉਤੇ ਵਿੱਢ ਦਿੱਤੀਆਂ ਹਨ। ਪ੍ਰਸਾਰਣ ਲਈ ਬਣਾਈ ਸਬ ਕਮੇਟੀ ਦੀ ਇਕੱਤਰਤਾ ਭਲਕੇ 30 ਜੂਨ ਨੂੰ ਹੋਵੇਗੀ, ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਹੋਣਗੇ ਤਾਂ ਜੋ ਸਮੇਂ ਸਿਰ ਵਿਚਾਰ-ਚਰਚਾ ਕਰਦਿਆਂ ਇਸ ਮਾਮਲੇ ਦਾ ਛੇਤੀ ਸਿੱਟਾ ਕੱਢਿਆ ਜਾ ਸਕੇ।

ਐਸਜੀਪੀਸੀ ਵੱਲੋਂ ਬਣਾਈ ਸਬ ਕਮੇਟੀ ਜਲਦ ਹੀ ਆਪਣੀ ਰਿਪੋਰਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇਗੀ। ਸ਼੍ਰੋਮਣੀ ਕਮੇਟੀ ਦਾ ਇੱਕ ਨਿੱਜੀ ਚੈਨਲ ਨਾਲ ਗੁਰਬਾਣੀ ਦਾ ਟੈਂਡਰ ਖਤਮ ਹੋ ਜਾਣ ਰਿਹਾ ਹੈ। ਪੰਜਾਬ ਸਰਕਾਰ ਨੇ ਵੀ ਵਿਧਾਨ ਸਭਾ ਵਿੱਚ ਗੁਰਬਾਣੀ ਦੇ ਮੁਫਤ ਪ੍ਰਸਾਰਣ ਸਬੰਧੀ ਬਿੱਲ 2023 ਪਾਸ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਇਹ ਬਿੱਲ ਮਨਜ਼ੂਰੀ ਲਈ ਪੰਜਾਬ ਦੇ ਗਵਰਨਰ ਨੂੰ ਭੇਜਿਆ ਹੈ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਬਾਣੀ ਦਾ ਲਾਈਵ ਪ੍ਰਸਾਰਣ ਯੂਟਿਊਬ ਚੈਨਲ ਉਪਰ ਚਲਾਉਣ ਦੀ ਯੋਜਨਾ ਬਣਾ ਰਹੀ ਹੈ। ਐਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ ਟਿਊਬ ਚੈਨਲ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!

ਟੈਕਨੀਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ ਜਿਥੋਂ ਗੁਰਬਾਣੀ ਪ੍ਰਸਾਰਣ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਚੈਨਲ ਲਈ ਪਹਿਲਾਂ ਹੀ ਬਜਟ ਰੱਖ ਦਿੱਤਾ ਸੀ ਤੇ ਛੇ ਮਹੀਨਿਆਂ ਤੋਂ ਤਿਆਰੀ ਚੱਲ ਰਹੀ ਹੈ।

ਇਹ ਵੀ ਪੜ੍ਹੋ : ਪਤਨੀ ਨਾਲ 'Carry On Jatta 3' ਫਿਲਮ ਵੇਖਣ ਪਹੁੰਚੇ ਪੰਜਾਬ CM ਭਗਵੰਤ ਮਾਨ!

Trending news