ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ; ਵੀਡੀਓ ਹੋਈ ਵਾਇਰਲ
Advertisement
Article Detail0/zeephh/zeephh1597057

ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ; ਵੀਡੀਓ ਹੋਈ ਵਾਇਰਲ

Gurdas Maan at Sidhu Moose Wala's house: ਮਸ਼ਹੂਰ ਗਾਇਕ ਗੁਰਦਾਸ ਮਾਨ ਨੇ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਦਾ ਦੌਰਾ ਕੀਤਾ ਅਤੇ ਸਿੱਧੂ ਦੇ ਮਾਪਿਆਂ ਨਾਲ ਖਾਣਾ ਖਾਧਾ। 

 

 ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਪੰਜਾਬੀ ਗਾਇਕ ਗੁਰਦਾਸ ਮਾਨ; ਵੀਡੀਓ ਹੋਈ ਵਾਇਰਲ

Gurdas Maan at Sidhu Moose Wala's house: ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਬੀਤੇ ਦਿਨੀਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ। ਇਸ ਦੌਰਾਨ ਗੁਰਦਾਸ ਮਾਨ ਨੂੰ ਵੇਖ ਕੇ ਸਿੱਧੂ ਦੇ ਮਾਤਾ-ਪਿਤਾ ਕਾਫੀ ਭਾਵੁਕ ਹੋ ਗਏ। ਇਸ ਦੌਰਾਨ ਉਹਨਾਂ ਦੀਆਂ ਬਹੁਤ ਸਾਰੀਆਂ ਫੋਟੋਆਂ (Gurdas Maan at Sidhu Moose Wala's house)ਵੀਡੀਓ ਖੂ਼ਬ ਵਾਇਰਲ ਹੋ ਰਹੀਆਂ ਹਨ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਪਿੰਡ ਪਹੁੰਚ ਕੇ ਸਿੱਧੂ ਨਾਲ ਇੱਕ ਪੁਰਾਣਾ ਵਾਅਦਾ ਪੂਰਾ ਕੀਤਾ।

ਇਸ ਦੌਰਾਨ ਗੁਰਦਾਸ ਮਾਨ ਨੇ ਹਾਲ ਹੀ ਵਿੱਚ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਦਾ ਦੌਰਾ ਕੀਤਾ ਅਤੇ ਸਿੱਧੂ ਦੇ ਮਾਪਿਆਂ ਨਾਲ ਖਾਣਾ ਖਾਧਾ। ਗੁਰਦਾਸ ਮਾਨ ਵੱਲੋਂ ਸਿੱਧੂ ਮੂਸੇ ਵਾਲਾ ਦੇ ਘਰ ਖਾਣਾ ਖਾਣ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।

ਇਹਨਾਂ ਤਸਵੀਰਾਂ 'ਚ ਸਿੱਧੂ ਮੂਸੇ ਵਾਲਾ  (Gurdas Maan at Sidhu Moose Wala's house)ਦੀ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਸਿੱਧੂ  ਗੁਰਦਾਸ ਮਾਨ ਨਾਲ ਬੈਠੇ ਨਜ਼ਰ ਆ ਰਹੇ ਹਨ। ਗੁਰਦਾਸ ਮਾਨ ਦੀ ਫੇਰੀ ਦੀ ਇਹ ਵੀਡੀਓ ਸਿੱਧੂ ਮੂਸੇ ਵਾਲਾ ਦੀ ਮਾਤਾ ਚਰਨ ਕੌਰ ਨੇ ਵੀ ਸ਼ੇਅਰ ਕੀਤੀ ਹੈ।

ਵੇਖੋ ਵੀਡੀਓ: Gurdas Maan at Sidhu Moose Wala's house

 
 
 
 

 
 
 
 
 
 
 
 
 
 
 

A post shared by Charan Kaur (@charan_kaur5911)

 

ਪੰਜਾਬੀ ਸੰਗੀਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਪ੍ਰਸਿੱਧ ਸੰਗੀਤਕਾਰ ਗੁਰਦਾਸ ਮਾਨ ਸ਼ਨੀਵਾਰ ਨੂੰ ਮਰਹੂਮ ਸਿੱਧੂ ਮੂਸੇਵਾਲਾ ਦੇ ਘਰ ਗਏ। ਸਿੱਧੂ ਮੂਸੇ ਵਾਲਾ ਦੇ ਪ੍ਰਸ਼ੰਸਕਾਂ ਲਈ ਇਹ ਖੁਸ਼ੀ ਤੋਂ ਵੀ ਵੱਧ ਸੀ ਕਿਉਂਕਿ ਗੁਰਦਾਸ ਮਾਨ ਸਿੱਧੂ ਦੇ ਅਚਾਨਕ ਦਿਹਾਂਤ ਤੋਂ ਬਾਅਦ ਉਸਦੇ ਮਾਪਿਆਂ ਨੂੰ ਮਿਲਣ ਗਏ ਸਨ।

Trending news