Gurdaspur News: ਸਾਰੀ ਕਾਰਵਾਈ ਦੌਰਾਨ ਡਰੋਨ, ਹੈਰੋਇਨ, ਹਥਿਆਰ ਅਤੇ ਡਰੱਗ ਮਨੀ ਜ਼ਬਤ ਕੀਤੀ ਗਈ ਹੈ।
Trending Photos
Gurdaspur News: ਪੰਜਾਬ ਵਿਚ ਨਸ਼ੇ ਦੀ ਸਪਲਾਈ ਦਿਨੋ ਦਿਨ ਵੱਧ ਰਹੀ ਹੈ। ਆਏ ਦਿਨ ਪੰਜਾਬ ਦੇ ਬਾਰਡਰ ਇਲਾਕਿਆਂ ਵਿਚ ਨਸ਼ਾ ਤਸਕਰਾਂ ਦੇ ਗ੍ਰਿਫਤਾਰ ਹੋਣ ਦੀਆਂ ਖ਼ਬਰਾਂ ਸਾਹਮਣੇ ਆਈ ਰਹੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਅਜੇ ਤਾਜਾ ਮਾਮਲਾ ਪੰਜਾਬ ਦੇ ਜ਼ਿਲ੍ਹੇ ਗੁਰਦਸਪੂਰ ਤੋਂ ਸਾਹਮਣੇ ਆਇਆ ਜਿਥੇ ਪੰਜ ਤਸਕਰ ਕਾਬੂ ਕੀਤੇ ਗਏ ਹਨ।
5 ਭਾਰਤੀ ਤਸਕਰ ਗ੍ਰਿਫਤਾਰ
ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਅਤੇ ਪੰਜਾਬ ਪੁਲਸ ਨੇ ਪੰਜਾਬ ਦੇ ਗੁਰਦਾਸਪੁਰ 'ਚ ਸਾਂਝੇ ਆਪ੍ਰੇਸ਼ਨ 'ਚ 5 ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪਾਕਿਸਤਾਨ ਤੋਂ ਡਰੋਨ ਅਤੇ ਖੇਪ ਨੂੰ ਜ਼ਬਤ ਕਰਨ ਤੋਂ ਬਾਅਦ, ਬੀਐਸਐਫ ਨੇ ਮਾਮਲੇ ਨੂੰ ਅੱਗੇ ਵਧਾਇਆ ਅਤੇ ਪੰਜਾਬ ਪੁਲਿਸ ਨੂੰ ਤਸਕਰਾਂ ਬਾਰੇ ਸੂਚਿਤ ਕੀਤਾ। ਜਿਸ ਤੋਂ ਬਾਅਦ ਪੁਲਿਸ ਨੇ ਸਮੱਗਲਰਾਂ ਨੂੰ ਹਥਿਆਰਾਂ ਦੇ ਨਾਲ-ਨਾਲ ਡਰੱਗ ਮਨੀ ਵੀ ਕਾਬੂ ਕਰ ਲਿਆ।
ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਲਿਆਂਦੀ ਹੈਰੋਇਨ
ਬੀਐਸਐਫ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਪੰਜ ਤਸਕਰਾਂ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸਬੰਧ ਸਨ। ਜਿਸ ਤੋਂ ਇਹ ਖੇਪ ਡਰੋਨ ਰਾਹੀਂ ਭਾਰਤੀ ਸਰਹੱਦ ਵੱਲ ਭੇਜ ਰਹੇ ਸਨ। ਪਹਿਲਾਂ ਬੀਐਸਐਫ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤ ਲਿਆਂਦੀ ਹੈਰੋਇਨ ਬਰਾਮਦ ਕੀਤੀ ਸੀ। ਇਸ ਤੋਂ ਬਾਅਦ, ਬੀਐਸਐਫ ਇੰਟੈਲੀਜੈਂਸ ਸੈਟਅਪ ਨੇ ਇਸ ਕੇਸ ਦੀ ਅਣਥੱਕ ਪੈਰਵੀ ਕੀਤੀ ਅਤੇ ਤਸਕਰੀ ਦੇ ਪਿੱਛੇ ਸ਼ਾਮਲ ਤਸਕਰਾਂ ਦੀ ਪਛਾਣ ਕਰਨ ਵਿੱਚ ਮਦਦ ਕੀਤੀ।
ਬੀ.ਐਸ.ਐਫ ਨੇ ਸੂਚਨਾ ਦੀ ਪੂਰੀ ਤਸਦੀਕ ਕਰਨ ਤੋਂ ਬਾਅਦ ਗੁਰਦਾਸਪੁਰ ਪੁਲਿਸ ਨੂੰ ਦਿੱਤੀ, ਜਿਸ ਕਾਰਨ ਦੋ ਤਸਕਰਾਂ ਨੂੰ ਕਾਬੂ ਕਰ ਲਿਆ ਗਿਆ। ਅਗਲੀ ਕਾਰਵਾਈ ਅਤੇ ਪੁੱਛਗਿੱਛ ਤੋਂ ਬਾਅਦ ਬੀਐਸਐਫ ਨੇ ਤਿੰਨ ਹੋਰ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਸਫਲ ਆਪ੍ਰੇਸ਼ਨ ਦੌਰਾਨ ਹੈਰੋਇਨ, ਡਰੱਗ ਮਨੀ, ਤਸਕਰੀ ਲਈ ਵਰਤੇ ਜਾਂਦੇ ਡਰੋਨ ਅਤੇ ਹਥਿਆਰ ਬਰਾਮਦ ਕੀਤੇ ਗਏ। ਇਨ੍ਹਾਂ ਤਸਕਰਾਂ ਨੂੰ ਲੰਬੇ ਸਮੇਂ ਤੋਂ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਮਿਲ ਰਹੀ ਸੀ।