Gurdaspur Minor girl Mother: ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਨਾਬਾਲਗ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ, ਮਾਮਲਾ ਬਾਲ ਭਲਾਈ ਕਮੇਟੀ ਦੇ ਧਿਆਨ 'ਚ ਆਇਆ।
Trending Photos
Gurdaspur News/ ਅਵਤਾਰ ਸਿੰਘ: ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਸ਼ਨੀਵਾਰ ਸਵੇਰੇ ਇਕ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ। ਫਿਲਹਾਲ ਮਾਂ ਅਤੇ ਬੱਚਾ ਬਿਲਕੁਲ ਠੀਕ ਹਨ ਪਰ ਲੜਕੀ ਨਾਬਾਲਗ ਹੈ ਜਦਕਿ ਉਸ ਨਾਲ ਸਬੰਧ ਬਣਾਉਣ ਵਾਲਾ ਨੌਜਵਾਨ ਬਾਲਗ ਹੈ, ਜਿਸ ਕਾਰਨ ਇਹ ਮਾਮਲਾ ਪੁਲਿਸ ਦੇ ਨਾਲ-ਨਾਲ ਬਾਲ ਭਲਾਈ ਕਮੇਟੀ ਦੇ ਧਿਆਨ ਵਿਚ ਹੈ ਅਤੇ ਦੋਵਾਂ ਧਿਰਾਂ ਨੂੰ ਭਲਾਈ ਕਮੇਟੀ ਦੇ ਸਾਹਮਣੇ ਸੋਮਵਾਰ ਨੂੰ ਪੇਸ਼ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਵਰਣਨਯੋਗ ਹੈ ਕਿ ਕਰੀਬ ਇਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਲੜਕੀ ਅਤੇ ਅੰਮ੍ਰਿਤਸਰ ਦੇ ਇਕ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ ਅਤੇ ਲੜਕੀ ਇਸ ਸਮੇਂ 11ਵੀਂ ਜਮਾਤ ਵਿਚ ਪੜ੍ਹਦੀ ਹੈ, ਜਿਸ ਤੋਂ ਬਾਅਦ ਨਾਬਾਲਗ ਲੜਕੀ ਨੇ ਇਕ ਬੱਚੇ ਨੂੰ ਜਨਮ ਦਿੱਤਾ ਹੈ। ਬੱਚਾ (ਪੁੱਤਰ) ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਹੋਇਆ ਹੈ। ਹਸਪਤਾਲ ਪ੍ਰਬੰਧਕਾਂ ਨੇ ਇਸ ਸਬੰਧੀ ਸਖੀ ਵਨ ਸਟਾਪ ਅਤੇ ਦੀਨਾਨਗਰ ਥਾਣੇ ਨੂੰ ਸੂਚਿਤ ਕਰ ਦਿੱਤਾ ਹੈ। ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਅਨੂ ਗਿੱਲ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਉਸ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੋ ਵੀ ਫੈਸਲਾ ਹੋਵੇਗਾ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਦੀਨਾਨਗਰ ਥਾਣੇ ਦੀ ਇੰਚਾਰਜ ਹਰਪ੍ਰੀਤ ਕੌਰ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਲੜਕਾ ਪੱਖ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Amritsar Firing News: ਅੰਮ੍ਰਿਤਸਰ NRI ਫਾਇਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ! ਪੁਲਿਸ ਨੇ 5 ਵਿਅਕਤੀ ਕੀਤੇ ਕਾਬੂ
ਇਹ ਯਕੀਨੀ ਹੈ ਕਿ ਕਾਰਵਾਈ ਕੀਤੀ ਜਾਵੇਗੀ
ਨਾਬਾਲਗ ਲੜਕੀ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਕਾਰਵਾਈ ਹੋਣੀ ਤੈਅ ਹੈ। ਜੇਕਰ ਲੜਕੇ ਦਾ ਪੱਖ ਮੰਨਦਾ ਹੈ ਕਿ ਬੱਚਾ ਉਨ੍ਹਾਂ ਦਾ ਹੈ ਤਾਂ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਲੜਕੇ ਦਾ ਪੱਖ ਨਹੀਂ ਮੰਨਿਆ ਤਾਂ ਬੱਚੇ ਦਾ ਡੀਐਨਏ ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜੇਕਰ ਦੋਵਾਂ ਧਿਰਾਂ ਦੀ ਸਹਿਮਤੀ ਮੰਨੀ ਜਾਂਦੀ ਹੈ ਤਾਂ ਫਿਰ ਵੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਲੜਕੀ ਨਾਬਾਲਗ ਹੈ।