Gurdaspur BSF jawan News: ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਮੌਤ ਦੇ ਮੂੰਹ 'ਚੋਂ ਕੱਢ ਲਿਆਂਦਾ BSF ਜਵਾਨ, ਲੜ ਗਿਆ ਸੱਪ
Trending Photos
Gurdaspur News/ ਅਵਤਾਰ ਸਿੰਘ: ਅਕਸਰ ਹੀ ਸਰਕਾਰੀ ਡਾਕਟਰਾਂ ਦੀਆਂ ਬੇਧਿਆਨੀਆਂ ਅਤੇ ਅਣਗਹਿਲੀਆਂ ਸੁਣਨ ਵਿਚ ਆਉਂਦੀਆਂ ਹਨ ਪਰ ਕਈ ਵਾਰ ਡਾਕਟਰ ਮਰੀਜ਼ਾਂ ਲਈ ਰੱਬ ਦਾ ਰੂਪ ਬਣ ਕੇ ਉਹਨਾਂ ਦੀ ਜਾਨ ਬਚਾਉਣ ਦਾ ਕੰਮ ਕਰਦੇ ਹਨ। ਅਜਿਹਾ ਹੀ ਇੱਕ ਮਾਮਲਾ ਸਿਵਿਲ ਹਸਪਤਾਲ ਗੁਰਦਾਸਪੁਰ ਵਿੱਚ ਸਾਹਮਣੇ ਆਇਆ ਹੈ ਜਿੱਥੇ ਡਾਕਟਰ ਮੋਹੱਬਤਪਾਲ ਸਿੰਘ ਅਤੇ ਉਹਨਾਂ ਦੀ ਟੀਮ ਨੇ ਸੀਪੀਆਰ ਦੇ ਕੇ ਇਕ ਬੀਐਸਐਫ ਜਵਾਨ ਮੌਤ ਦੇ ਮੂੰਹ ਚੋਂ ਕੱਢ ਲਿਆਂਦਾ ਜਿਸ ਨੂੰ ਕਿ ਕਾਮਨ ਕਰੈਤ ਨਾਮ ਦੇ ਜ਼ਹਿਰੀਲੇ ਸੱਪ ਵੱਲੋਂ ਡੰਗਿਆ ਗਿਆ।
ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਮੁਹੱਬਤ ਪਾਲ ਸਿੰਘ ਨੇ ਦੱਸਿਆ ਕਿ ਬੀਐਸਐਫ ਦੇ ਜਵਾਨ ਅੰਬਾਦਾਸ ਭੋਪਸੇ ਨੂੰ ਕਲਾਨੌਰ ਤੋਂ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ। ਉਹਨਾਂ ਦੱਸਿਆ ਕਿ ਜਿਸ ਸਮੇਂ ਉਕਤ ਵਿਅਕਤੀ ਨੂੰ ਸਿਵਿਲ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਉਸ ਵਕਤ ਉਸ ਦੀ ਹਾਲਤ ਬਹੁਤ ਹੀ ਖਰਾਬ ਸੀ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਉਹਨਾਂ ਦੱਸਿਆ ਕਿ ਇੱਕ ਸਮਾਂ ਰਿਹਾ ਕਿ ਮਰੀਜ਼ ਦੇ ਦਿਲ ਨੇ ਕੰਮ ਕਰਨਾ ਬਿਲਕੁਲ ਬੰਦ ਕਰ ਦਿੱਤਾ। ਜਿਸ ਤੋਂ ਬਾਅਦ ਉਹਨਾਂ ਦੀ ਟੀਮ ਵੱਲੋਂ ਕਰੀਬ ਇੱਕ ਘੰਟਾ ਤੱਕ ਮਰੀਜ਼ ਨੂੰ ਸੀ ਪੀ ਆਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਸੀ ਪੀ ਆਰ ਦੇਣ ਤੋਂ ਬਾਅਦ ਮਰੀਜ਼ ਦੀ ਦਿਲ ਨੇ ਇੱਕ ਵਾਰ ਫਿਰ ਤੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਪਰ ਸਿਵਿਲ ਹਸਪਤਾਲ ਗੁਰਦਾਸਪੁਰ ਵਿੱਚ ਵੈਂਟੀਲੇਟਰ ਦੀ ਸੁਵਿਧਾ ਨਾ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਜਿੱਥੇ ਬੀਐਸਐਫ ਜਵਾਨ ਕੀ ਹਾਲਤ ਅੱਗੇ ਨਾਲੋਂ ਬਿਹਤਰ ਹੈ।
ਇਹ ਵੀ ਪੜ੍ਹੋ: Punjab News: ਨੈਸ਼ਨਲ ਹਾਈਵੇ ਲਈ ਅਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਕੇਸਾਂ ਦਾ ਹੋਵੇਗਾ ਜਲਦੀ ਹੱਲ