Gurdeep Bath Resign: ਗੁਰਦੀਪ ਬਾਠ ਨੇ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
Advertisement
Article Detail0/zeephh/zeephh2483370

Gurdeep Bath Resign: ਗੁਰਦੀਪ ਬਾਠ ਨੇ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਬਰਨਾਲਾ ਦੀ ਇਹ ਚੋਣ ਆਜ਼ਾਦ ਤੌਰ ਉਤੇ ਦਾਅਵਾ ਠੋਕ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਸ ਬਾਰੇ ਇਕ ਪੋਸਟ ਕੀਤੀ ਅਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਗ

Gurdeep Bath Resign:  ਗੁਰਦੀਪ ਬਾਠ ਨੇ ਯੋਜਨਾ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Gurdeep Bath Resign: ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਬਰਨਾਲਾ ਦੀ ਇਹ ਚੋਣ ਆਜ਼ਾਦ ਤੌਰ ਉਤੇ ਦਾਅਵਾ ਠੋਕ ਰਹੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉਤੇ ਇਸ ਬਾਰੇ ਇਕ ਪੋਸਟ ਕੀਤੀ ਅਤੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ।

ਬਰਨਾਲਾ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਗੁਰਦੀਪ ਸਿੰਘ ਬਾਠ ਟਿਕਟ ਦੇ ਸਭ ਤੋਂ ਵੱਡੇ ਦਾਅਵੇਦਾਰ ਸਨ ਪਰ ਪਾਰਟੀ ਨੇ ਸੰਸਦ ਮੈਂਬਰ ਅਤੇ ਬਰਨਾਲਾ ਦੇ ਸਾਬਕਾ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੇ ਕਰੀਬੀ ਦੋਸਤ ਹਰਿੰਦਰ ਧਾਲੀਵਾਲ ਨੂੰ ਟਿਕਟ ਦਿੱਤੀ। ਇਸ ਤੋਂ ਤੁਰੰਤ ਬਾਅਦ ਗੁਰਦੀਪ ਸਿੰਘ ਬਾਠ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਭਾਵੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਮਨਾਉਣ ਦੇ ਯਤਨ ਕੀਤੇ ਜਾ ਰਹੇ ਹਨ ਪਰ ਉਹ ਆਜ਼ਾਦ ਤੌਰ ਉਤੇ ਚੋਣ ਲੜਨ ਲਈ ਤਿਆਰ ਹਨ।

ਇਹ ਵੀ ਪੜ੍ਹੋ : Punjab Mega PTM: ਅੱਜ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ 'ਚ ਹੋਵੇਗੀ ਮੈਗਾ PTM, ਸਾਰੇ ਮੰਤਰੀ ਤੇ ਵਿਧਾਇਕ ਹੋਣਗੇ ਸ਼ਾਮਲ

ਗੁਰਦੀਪ ਸਿੰਘ ਬਾਠ ਨੇ ਸੋਮਵਾਰ ਨੂੰ ਆਪਣੇ ਪਿੰਡ ਕੱਟੂ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਇੱਕ ਵੱਡੀ ਮੀਟਿੰਗ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾਅਵਾ ਕੀਤਾ ਸੀ। ਇਸ ਤੋਂ ਬਾਅਦ ਅੱਜ ਗੁਰਦੀਪ ਸਿੰਘ ਬਾਠ ਨੇ ਆਪਣਾ ਅਹਿਮ ਅਹੁਦਾ ਛੱਡ ਦਿੱਤਾ ਹੈ।

ਇਹ ਵੀ ਪੜ੍ਹੋ : Ram Rahim Update: ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ! ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਦੀ ਦਿੱਤੀ ਮਨਜ਼ੂਰੀ

Trending news