Gurpratap Singh Wadala: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦਾ ਵਫਦ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨੂੰ ਸਮੁੱਚੀ ਪ੍ਰਜੀਡੀਅਮ ਅਤੇ ਸੀਨੀਅਰ ਲੀਡਰਸਿੱਪ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬੇਨਤੀ ਕਰੇਗਾ।
Trending Photos
Gurpratap Singh Wadala: ਅੱਜ ਇਥੇ ਜਾਰੀ ਬਿਆਨ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਮਿਤੀ 13 ਨਵੰਬਰ ਸਵੇਰੇ 10.30 ਵਜੇ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਨੂੰ ਸਮੁੱਚੀ ਪ੍ਰਜੀਡੀਅਮ ਅਤੇ ਸੀਨੀਅਰ ਲੀਡਰਸਿੱਪ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਲਈ ਬੇਨਤੀ ਕਰੇਗੀ। ਕਿਉਂਕਿ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਹੋ ਗਿਆ ਹੈ ਤੇ ਸਮੁੱਚਾ ਸਿੱਖ ਪੰਥ ਚਾਹੁੰਦਾ ਹੈ ਕਿ ਆਮ ਚੋਣਾਂ ਤੁਰੰਤ ਕਰਵਾਈਆਂ ਜਾਣ ਕਿਉਂਕਿ 2011 ਵਿੱਚ ਆਮ ਚੋਣਾਂ ਹੋਈਆਂ ਸਨ ਉਸ ਪਿੱਛੋਂ ਆਮ ਚੋਣਾਂ ਨਹੀ ਹੋਈਆਂ ਜੋ ਕਿ ਸਿੱਖ ਕੌਮ ਨਾਲ ਸਰਾਸਰ ਧੱਕਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉਚਤਾ ਤੇ ਮਾਣ ਮਰਿਆਦਾ ਨੂੰ ਬਹਾਲ ਕਰਨ ਲਈ ਅਤੇ ਜਥੇਦਾਰ ਸਾਹਿਬਾਨ ਦੇ ਸੇਵਾ ਉਤੇ ਬਿਠਾਉਣ ਤੇ ਸੇਵਾਮੁਕਤੀ ਬਾਰੇ ਵਿਧੀ ਵਿਧਾਨ ਬਣਾਉਣ ਤੇ ਲਾਗੂ ਕਰਨ ਲਈ ਜ਼ਰੂਰੀ ਹੈ ਕਿ ਨਵੇ ਮੈਂਬਰ ਚੁਣ ਕੇ ਆਉਣ। ਕਿਉਂਕਿ ਮੌਜੂਦਾ ਪ੍ਰਧਾਨ ਤੇ ਮੈਂਬਰ ਸਿਰਫ ਤੇ ਸਿਰਫ ਵਿਅਕਤੀ ਵਿਸ਼ੇਸ਼ ਦੇ ਕਹੇ ਉਤੇ ਹੀ ਚੱਲ ਰਹੇ ਹਨ। ਸਿੱਖ ਕੌਮ ਦੇ ਵਿਸ਼ਵਾਸਪਾਤਰ ਨਹੀਂ ਰਹੇ।
ਜਥੇਦਾਰ ਵਡਾਲਾ ਨੇ ਦੱਸਿਆ ਕਿ 13 ਨਵੰਬਰ ਨੂੰ ਹੀ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜੀਡੀਅਮ, ਐਗਜੈਕਟਿਵ ਕਮੇਟੀ, ਸਲਾਹਕਾਰ ਬੋਰਡ ਅਤੇ ਜ਼ਿਲ੍ਹਾ ਪੱਧਰ ਦੀ ਮੇਨ ਲੀਡਰਸ਼ਿਪ ਦੀ ਅਹਿਮ ਮੀਟਿੰਗ 11.30 ਵਜੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ-30 ਚੰਡੀਗੜ੍ਹ ਵਿੱਚ ਰੱਖੀ ਗਈ ਹੈ।
ਇਹ ਵੀ ਪੜ੍ਹੋ : Justin Trudeau: ਪੀਐਮ ਟਰੂਡੋ ਦਾ ਕਬੂਲਨਾਮਾ; ਕੈਨੇਡਾ 'ਚ ਖ਼ਾਲਿਸਤਾਨ ਦੇ ਕਈ ਸਮਰਥਕ ਪਰ ਉਹ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਨਹੀਂ ਕਰਦੇ
ਇਸ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਉੱਪਰ, ਅੱਗੇ ਆ ਰਹੀਆਂ ਮਿਊਂਸੀਪਲ ਚੋਣਾਂ, ਬਲਾਕ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਐਸਜੀਪੀਸੀ ਦੀਆਂ ਆਮ ਚੋਣਾਂ ਤੇ ਸੁਧਾਰ ਲਹਿਰ ਦੇ ਅਗਲੇ ਪ੍ਰੋਗਰਾਮ ਆਦਿ ਸਾਰੇ ਮੁੱਦਿਆਂ ਉਤੇ ਵਿਚਾਰ ਚਰਚਾ ਹੋਵੇਗੀ।
ਵਡਾਲਾ ਨੇ ਅੱਗੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਧਾਨਗੀ ਮੰਡਲ, ਕਾਰਜਕਾਰਨੀ ਕਮੇਟੀ, ਸਲਾਹਕਾਰ ਬੋਰਡ ਅਤੇ ਕੋਰ ਲੀਡਰਸ਼ਿਪ ਦੀ ਇੱਕ ਅਹਿਮ ਮੀਟਿੰਗ 13 ਨਵੰਬਰ ਨੂੰ ਸਵੇਰੇ 11.30 ਵਜੇ ਬਾਬਾ ਮੱਖਣ ਸ਼ਾਹ ਲੁਬਾਣਾ ਭਵਨ ਸੈਕਟਰ 30 ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਜਿਸ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਆਉਣ ਵਾਲੀਆਂ ਨਗਰ ਨਿਗਮ ਚੋਣਾਂ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ, ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਅਤੇ ਸੁਧਾਰ ਲਹਿਰ ਦੇ ਅਗਲੇ ਪ੍ਰੋਗਰਾਮਾਂ ਆਦਿ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ AAP ਵੱਲੋਂ ਚੋਣ ਪ੍ਰਚਾਰ! ਜਾਣੋ ਪੰਜਾਬ ਦੀਆਂ ਵੱਡੀਆਂ ਖ਼ਬਰਾਂ