Guru Nanak Dev Ji Parkash Purab: ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।
Trending Photos
Guru Nanak Dev Ji Parkash Purab: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਦੇਸ਼ ਭਰ ਵਿਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਦੁਨੀਆਂ ਭਰ ਤੋਂ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਪਹੁੰਚ ਰਹੀਆਂ ਹਨ।
ਇਸ ਦੌਰਾਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਤੋਂ ਪੁਰਾਤਨ ਰਿਵਾਇਤ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਗੁਰੂ ਨਾਨਕ ਦੇਵ ਜੀ ਪਵਿੱਤਰ ਵੇਈਂ ਵਿੱਚ ਇਸ਼ਨਾਨ ਕਰਨ ਲਈ ਚੁੱਭੀ ਮਾਰਨ ਤੋਂ ਬਾਅਦ ਜਿਸ ਅਸਥਾਨ ’ਤੇ ਪ੍ਰਗਟ ਹੋਏ ਸਨ, ਉੱਥੇ ਗੁਰਦੁਆਰਾ ਸੰਤ ਘਾਟ ਸਾਹਿਬ ਬਣਿਆ ਹੋਇਆ ਹੈ। ਇੱਥੇ ਹੀ ਗੁਰੂ ਜੀ ਨੇ ਮੂਲ ਮੰਤਰ ਦਾ ਉਚਾਰਨ ਕੀਤਾ ਸੀ। ਇੱਥੋਂ ਹੀ ਬਾਣੀ ਦੀ ਸ਼ੁਰੂਆਤ ਹੋਈ ਸੀ। ਜਿਸ ਕਰਕੇ ਦੇਸ਼ -ਵਿਦੇਸ਼ ਤੋਂ ਸੰਗਤਾਂ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣੇ ਆਪ ਨੂੰ ਵਡਭਾਗਾ ਸਮਝ ਰਹੀਆਂ ਹਨ।
ਇਹ ਵੀ ਪੜ੍ਹੋ: Gurpurab Nagar Kirtan: ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾਈਂ ਸਜਾਏ ਨਗਰ ਕੀਰਤਨ; ਖ਼ਾਲਸਾਈ ਰੰਗ 'ਚ ਰੰਗੀ ਗੁਰੂ ਨਗਰੀ
ਸ੍ਰੀ ਗੁਰੂ ਨਾਨਕ ਦੇਵ ਜੀ ਪਵਿੱਤਰ ਕਾਲੀ ਵੇਈਂ ਵਿੱਚ ਹਰ ਰੋਜ਼ ਇਸ਼ਨਾਨ ਕਰ ਕੇ ਭਗਤੀ ਕਰਿਆ ਕਰਦੇ ਸਨ। ਇੱਥੇ ਹੀ ਕਾਲੀਂ ਵੇਈਂ ਦੇ ਕੰਢੇ ਮੌਜੂਦਾ ਸਮੇਂ ਗੁਰਦੁਆਰਾ ਬੇਰ ਸਾਹਿਬ ਸੁਸ਼ੋਭਿਤ ਹੈ। ਜਿਸ ਕਰਕੇ ਪੁਰਾਤਨ ਰਿਵਾਇਤ ਨਾਲਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ ਵਿਖੇ ਸਮਾਪਤ ਹੋਏਗਾ। ਇਸ ਨਗਰ ਕੀਰਤਨ ਵਿੱਚ ਸਕੂਲੀ ਬੱਚੇ ਅਤੇ ਗੱਤਕਾ ਪਾਰਟੀਆਂ ਖਿੱਚ ਦਾ ਕੇਂਦਰ ਬਣੇ ਹੋਏ ਹਨ।
ਇਹ ਵੀ ਪੜ੍ਹੋ: Delhi News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬ ਮੌਕੇ ਗੁਰਧਾਮਾਂ ਦੇ ਦਰਸ਼ਨਾਂ ਲਈ ਜੱਥਾ ਪਾਕਿਸਤਾਨ ਰਵਾਨਾ