Guru Tegh Bahadur Jayanti 2024: ਇਹ ਦਿਨ ਸਿੱਖ ਧਰਮ ਦੇ ਲੋਕਾਂ ਲਈ ਬਹੁਤ ਖਾਸ ਹੈ। ਜਾਣੋ ਗੁਰੂ ਤੇਗ ਬਹਾਦਰ ਜੀ ਦਾ ਇਤਿਹਾਸ ਅਤੇ ਉਨ੍ਹਾਂ ਨਾਲ ਜੁੜੇ ਦਿਲਚਸਪ ਤੱਥ।
Trending Photos
Guru Tegh Bahadur Jayanti 2024: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ (Guru Tegh Bahadur Jayanti 2024) ਅੱਜ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਅੰਮ੍ਰਿਤਸਰ ਦੇ ਗੁਰੂ ਘਰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਪ੍ਰਕਾਸ਼ ਪੁਰਬ ਮਨਾਇਆ ਗਿਆ। ਗੁਰੂ ਕੇ ਮਹਿਲ ਗੁਰਦੁਆਰਾ ਸਾਹਿਬ ਵਿੱਚ ਹੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਹੋਇਆ ਸੀ। ਦੂਰੋਂ ਦੁਰੇੜਿਓਂ ਸੰਗਤਾਂ ਅੱਜ ਗੁਰੂ ਕੇ ਮਹਿਲ ਗੁਰਦੁਆਰਾ ਵਿੱਚ ਨਤਮਸਤਕ ਹੋ ਕੇ ਆਪਣੇ ਆਪ ਨੂੰ ਵੱਡਭਾਗਾ ਸਮਝ ਰਹੀਆਂ ਹਨ।
ਸੰਗਤਾਂ ਨੇ ਕਿਹਾ ਕਿ ਅੱਜ ਬਹੁਤ ਵੱਡਾ (Guru Tegh Bahadur Jayanti 2024) ਦਿਨ ਹੈ ਕਿਉਂਕਿ ਤਿਲਕ ਜੰਜੂ ਦੇ ਰਾਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦ ਦੀ ਚਾਦਰ ਅਖਵਾਉਣ ਵਾਲੇ ਗੁਰੂ ਤੇਗ ਬਹਾਦਰ ਜੀ ਨੇ ਇਸ ਦੇਸ਼ ਲਈ ਅਤੇ ਹਿੰਦੂ ਧਰਮ ਲਈ ਆਪਣੀ ਕੁਰਬਾਨੀ ਦਿੱਤੀ ਹੈ। ਕਿਹਾ ਜਾਂਦਾ ਹੈ ਕਿ ਜਦੋਂ ਕਸ਼ਮੀਰੀ ਪੰਡਤਾਂ ਨੂੰ ਜਬਰੀ ਮੁਸਲਮਾਨ ਬਣਾਇਆ ਜਾ ਰਿਹਾ ਸੀ ਤਾਂ ਗੁਰੂ ਤੇਗ ਬਹਾਦਰ ਜੀ ਨੇ ਉਹਨਾਂ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਅੱਜ ਗੁਰੂ ਕੇ ਮਹਿਲ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਹਨ।
ਨਾਭਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਨਾਭਾ ਦੇ ਨਜ਼ਦੀਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਰੋਹਟਾ ਸਾਹਿਬ, ਵਿਖੇ ਨੌਵੇਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ (Guru Tegh Bahadur Jayanti 2024) ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਉੱਤੇ ਇਲਾਕੇ ਦੀਆਂ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ। ਇਸ ਮੌਕੇ ਉੱਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ।
ਗੁਰੂ ਘਰ ਦੇ ਮੈਨੇਜਰ ਭਾਈ ਅਮਰੀਕ ਸਿੰਘ ਅਤੇ ਹਜੂਰੀ ਰਾਗੀ ਭਾਈ ਜਗਜੀਤ ਸਿੰਘ ਜੀ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਪਾਤਸ਼ਾਹੀ ਨੌਵੀਂ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਹੈ ਇਸ ਅਸਥਾਨ ਉੱਤੇ ਗੁਰੂ ਤੇਗ ਬਹਾਦਰ ਜੀ ਆਪਣੇ ਪਰਿਵਾਰ ਸਮੇਤ ਕਈ ਦਿਨ ਰਹੇ ਸਨ।