Beadbi News: ਫਰੀਦਕੋਟ ਜ਼ਿਲ੍ਹੇ ਦੇ ਕਸਬਾ ਗੋਲੇਵਾਲਾ ਵਿਖੇ ਅੱਜ ਦਿਨ ਚੜ੍ਹਦੇ ਹੀ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ।
Trending Photos
Beadbi News: ਫਰੀਦਕੋਟ ਜ਼ਿਲ੍ਹੇ ਦੇ ਕਸਬਾ ਗੋਲੇਵਾਲਾ ਵਿਖੇ ਅੱਜ ਦਿਨ ਚੜ੍ਹਦੇ ਹੀ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ। ਜਿਸ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਜਿਥੇ ਰੋਸ ਪਾਇਆ ਜਾ ਰਿਹਾ ਉਥੇ ਹੀ ਮੌਕੇ ਉਤੇ ਪਹੁੰਚੀ ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਉਹ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਜਾਣਕਾਰੀ ਦਿੰਦਿਆ ਗੁਰਮੇਲ ਸਿੰਘ ਨੇ ਦਸਿਆ ਕਿ ਸਵੇਰ ਵੇਲੇ ਜਦ ਉਹ ਦੁੱਧ ਪਾ ਕੇ ਘਰ ਨੂੰ ਵਾਪਸ ਆ ਰਿਹਾ ਸੀ ਤਾਂ ਗਲੀ ਵਿਚ ਬਣੀ ਨਾਲੀ ਵਿਚ ਗੁਟਕਾ ਸਾਹਿਬ ਦੇ ਕੁਝ ਅੰਗ ਅਤੇ ਖੰਡਿਤ ਕੀਤਾ ਹੋਇਆ ਗੁਟਕਾ ਸਾਹਿਬ ਸੁੱਟਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਨਾਲੀ ਵਿਚੋਂ ਗੁਟਕਾ ਸਾਹਿਬ ਅਤੇ ਗੁਟਕਾ ਸਾਹਿਬ ਦੇ ਅੰਗ ਬਾਹਰ ਕੱਢੇ ਤੇ ਸਤਿਕਾਰ ਨਾਲ ਘਰ ਲਿਆਂਦੇ ਅਤੇ ਇਸ ਦੀ ਪੂਰੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ।
ਉਨ੍ਹਾਂ ਨੇ ਦੱਸਿਆ ਕਿ ਪੁਲਿਸ ਮੌਕੇ ਉਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿੰਡ ਵਾਸੀ ਅਤੇ ਕਿਸਾਨ ਆਗੂ ਗੁਰਮੀਤ ਸਿੰਘ ਨੇ ਕਿਹਾ ਕਿ ਇਹ ਕਿਸੇ ਸ਼ਰਾਰਤੀ ਅਨਸਰ ਦਾ ਕਾਰਾ ਹੈ ਜੋ ਭਾਈਚਾਰਕ ਸਾਂਝ ਨੂੰ ਲਾਂਬੂ ਲਗਾਉਣਾ ਚਹਾਉਂਦੇ ਹਨ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਜਲਦ ਫੜ ਕੇ ਮਿਸਾਲੀ ਸਜ਼ਾਵਾਂ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : Muktsar News: ਐਮਪੀ ਅੰਮ੍ਰਿਤਪਾਲ ਸਿੰਘ ਦੀ ਨਵੀਂ ਸਿਆਸੀ ਪਾਰਟੀ ਦਾ ਐਲਾਨ; 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਆਗ਼ਾਜ਼
ਇਸ ਮੌਕੇ ਜਾਣਕਾਰੀ ਦਿੰਦਿਆਂ ਐਸਪੀ ਫਰੀਦਕੋਟ ਜਸਮੀਤ ਸਿੰਘ ਨੇ ਦੱਸਿਆ ਕਿ ਪਿੰਡ ਗੋਲੇਵਾਲਾ ਵਿਚ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਸੁੱਟੇ ਗਏ ਸਨ ਜਿਸ ਨੂੰ ਲੈ ਕੇ ਉਹ ਪੁਲਿਸ ਪਾਰਟੀ ਸਮੇਤ ਇਥੇ ਪਹੁੰਚੇ ਹਨ। ਉਨ੍ਹਾਂ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਬਿਆਨਾਂ ਉਤੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਫੜ੍ਹ ਕੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Jagjit Singh Dallewal: ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਦਾ ਅੱਜ 50ਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ