Punjab CM Bhagwant Mann Birthday: ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
Trending Photos
Punjab CM Bhagwant Mann Birthday: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਨਮ ਦਿਨ ਹੈ। ਮਾਨ ਅੱਜ 50 ਸਾਲ ਦੇ ਹੋ ਗਏ ਹਨ। ਭਗਵੰਤ ਮਾਨ ਦਾ ਕਾਮੇਡੀਅਨ ਤੋਂ ਸਿਆਸਤਦਾਨ ਤੱਕ ਦਾ ਸਫ਼ਰ ਸ਼ਾਨਦਾਰ ਰਿਹਾ ਹੈ। ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਅੱਜ ਅਰਵਿੰਦ ਕੇਜਰੀਵਾਲ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਸਭ ਤੋਂ ਮਸ਼ਹੂਰ ਚਿਹਰਾ ਹੈ।
ਪ੍ਰਧਾਨ ਮੰਤਰੀ ਮੋਦੀ ਅਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਵਧਾਈ
ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਦੇ ਸਿਹਤਮੰਦ ਅਤੇ ਲੰਬੀ ਉਮਰ ਦੀ ਕਾਮਨਾ ਕੀਤੀ ਹੈ।
ਅਰਵਿੰਦ ਕੇਜਰੀਵਾਲ ਦਾ ਟਵੀਟ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਟਵੀਚ ਕਰ ਲਿਖਿਆ ਹੈ ਕਿ ਪੰਜਾਬ ਦੇ ਪਿਆਰੇ ਮੁੱਖ ਮੰਤਰੀ ਅਤੇ ਛੋਟੇ ਵੀਰ ਭਗਵੰਤ ਮਾਨ ਨੂੰ ਉਹਨਾਂ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ। ਵਾਹਿਗੁਰੂ ਜੀ ਦੀ ਮੇਹਰ ਸਦਕਾ ਤੁਸੀਂ ਤੰਦਰੁਸਤ ਅਤੇ ਖੁਸ਼ ਰਹੋ। ਇਸੇ ਹੀ ਉਤਸ਼ਾਹ ਅਤੇ ਮਿਹਨਤ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹੋ, ਪੰਜਾਬ ਦੇ ਲੋਕ ਤੁਹਾਨੂੰ ਬਹੁਤ ਪਿਆਰ ਕਰਦੇ ਹਨ।
पंजाब के हर दिल प्यारे मुख्यमंत्री और छोटे भाई @BhagwantMann को जन्मदिवस की बहुत-बहुत बधाई एवं शुभकामनाएँ। श्री वाहेगुरू जी की कृपा से आप यूँ ही स्वस्थ और खुशहाल रहें। इसी जोश और मेहनत से पंजाब की जनता की सेवा में लगे रहिए, पंजाब के लोग आपको बहुत प्यार करते हैं।
— Arvind Kejriwal (@ArvindKejriwal) October 17, 2023
PM ਨਰਿੰਦਰ ਮੋਦੀ ਦਾ ਟਵੀਟ
PM ਨਰਿੰਦਰ ਮੋਦੀ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੂੰ ਜਨਮ ਦਿਨ ਦੀਆਂ ਲੱਖ ਲੱਖ ਵਧਾਈਆਂ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਅਰਦਾਸ ਕੀਤੀ।
Birthday wishes to Punjab CM Shri @BhagwantMann Ji. Praying for his long and healthy life.
— Narendra Modi (@narendramodi) October 17, 2023
ਪਤਨੀ ਗੁਰਪ੍ਰੀਤ ਕੌਰ ਨੇ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ ਦੀ ਵਧਾਈ
ਪਤਨੀ ਗੁਰਪ੍ਰੀਤ ਕੌਰ ਮਾਨ ਨੇ ਵੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਲਿਖਿਆ ਹੈ ਕਿ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ।
Happy Birthday, Maan Saahib. Your unwavering dedication to serving Punjab fills my heart with pride. As your wife, I know your greatest joy lies in serving the people. May you continue to bring happiness and prosperity to all Punjabis. @BhagwantMann pic.twitter.com/iEVpreWJIs
— Gurpreet Kaur Mann (@PBGurpreetKaur) October 17, 2023
ਦੱਸ ਦਈਏ ਕਿ ਕਾਮੇਡੀਅਨ ਤੋਂ ਸਿਆਸਤਦਾਨ ਬਣੇ ਭਗਵੰਤ ਮਾਨ ਦਾ ਜਨਮ 13 ਅਕਤੂਬਰ 1973 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਹੋਇਆ ਸੀ। ਮਾਨ ਦੇ ਪਿਤਾ ਮਹਿੰਦਰ ਸਿੰਘ ਇੱਕ ਅਧਿਆਪਕ ਸਨ ਅਤੇਮਾਤਾ ਹਰਪਾਲ ਕੌਰ ਇੱਕ ਘਰੇਲੂ ਔਰਤ ਸੀ। ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ 2014 ਅਤੇ 2019 ਵਿੱਚ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਜਿੱਤ ਚੁੱਕੇ ਹਨ।
ਭਗਵੰਤ ਮਾਨ ਦਾ ਸਿਆਸੀ ਕਰੀਅਰ 2011 ਵਿੱਚ ਸ਼ੁਰੂ ਹੋਇਆ, ਜਦੋਂ ਉਹ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੀ ਪੀਪਲਜ਼ ਪਾਰਟੀ ਆਫ਼ ਪੰਜਾਬ ਵਿੱਚ ਸ਼ਾਮਲ ਹੋਏ। 2012 ਵਿੱਚ ਮਾਨ ਨੇ ਸੰਗਰੂਰ ਦੇ ਲਹਿਰਾ ਤੋਂ ਵਿਧਾਨ ਸਭਾ ਚੋਣ ਲੜੀ ਸੀ ਪਰ ਰਜਿੰਦਰ ਕੌਰ ਭੱਠਲ ਤੋਂ ਹਾਰ ਗਏ ਸਨ। 2014 ਵਿੱਚ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਉਸ ਨੇ 2014 ਅਤੇ 2019 ਦੀਆਂ ਲੋਕ ਸਭਾ ਚੋਣਾਂ ਜਿੱਤੀਆਂ ਸਨ। ਭਗਵੰਤ ਮਾਨ ਦੀ ਅਗਵਾਈ ਹੇਠ, ਆਮ ਆਦਮੀ ਪਾਰਟੀ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ 117 ਵਿੱਚੋਂ 92 ਸੀਟਾਂ ਜਿੱਤੀਆਂ।
ਭਗਵੰਤ ਮਾਨ ਧੂਰੀ ਤੋਂ ਵਿਧਾਇਕ ਬਣੇ। ਇਸ ਤੋਂ ਬਾਅਦ 16 ਮਾਰਚ ਨੂੰ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕੀ। ਭਗਵੰਤ ਮਾਨ ਪੰਜਾਬ ਦੇ 17ਵੇਂ ਮੁੱਖ ਮੰਤਰੀ ਹਨ। ਉਹ 48 ਸਾਲ ਦੀ ਉਮਰ ਵਿੱਚ ਮੁੱਖ ਮੰਤਰੀ ਬਣੇ ਅਤੇ ਪੰਜਾਬ ਦੇ ਦੂਜੇ ਸਭ ਤੋਂ ਨੌਜਵਾਨ ਮੁੱਖ ਮੰਤਰੀ ਹਨ।