Ludhiana News: ਹਰਦੀਪ ਮੁੰਡੀਆ ਵੱਲੋਂ ਚੈਰੀਟੇਬਲ ਹਸਪਤਾਲ 'ਚ 13 ਦੀ ਪਰਚੀ ਤੇ 13 ਕੀ ਦਵਾਈ ਦੀ ਸ਼ੁਰੂਆਤ
Advertisement
Article Detail0/zeephh/zeephh2522766

Ludhiana News: ਹਰਦੀਪ ਮੁੰਡੀਆ ਵੱਲੋਂ ਚੈਰੀਟੇਬਲ ਹਸਪਤਾਲ 'ਚ 13 ਦੀ ਪਰਚੀ ਤੇ 13 ਕੀ ਦਵਾਈ ਦੀ ਸ਼ੁਰੂਆਤ

Ludhiana News: ਲੁਧਿਆਣਾ ਦੇ ਜਮਾਲਪੁਰ ਵਿੱਚ ਹਸਪਤਾਲ ਵਿੱਚ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਾਬਕਾ ਵਿਧਾਇਕ ਰਣਜੀਤ ਸਿੰਘ ਢਿਲੋਂ ਤੇ ਇਲਾਕੇ ਦੀਆਂ ਹੋਰ ਕਈ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ।

Ludhiana News: ਹਰਦੀਪ ਮੁੰਡੀਆ ਵੱਲੋਂ ਚੈਰੀਟੇਬਲ ਹਸਪਤਾਲ 'ਚ 13 ਦੀ ਪਰਚੀ ਤੇ 13 ਕੀ ਦਵਾਈ ਦੀ ਸ਼ੁਰੂਆਤ

Ludhiana News: ਲੁਧਿਆਣਾ ਦੇ ਜਮਾਲਪੁਰ ਵਿੱਚ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਨਾਮ ਉਤੇ ਚੱਲ ਰਹੇ ਚੈਰੀਟੇਬਲ ਹਸਪਤਾਲ ਵਿੱਚ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਾਬਕਾ ਵਿਧਾਇਕ ਰਣਜੀਤ ਸਿੰਘ ਢਿਲੋਂ ਤੇ ਇਲਾਕੇ ਦੀਆਂ ਹੋਰ ਕਈ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਚਲਾਏ ਜਾ ਰਹੇ ਹਸਪਤਾਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਲਾਈ 13-13 ਪ੍ਰਥਾ ਉਤੇ ਅੱਗੇ ਵਧਦੇ ਹੋਏ ਹਸਪਤਾਲ ਵਿੱਚ ਆਉਣ ਵਾਲਿਆਂ ਦੀ ਪਰਚੀ 13 ਰੁਪਏ ਅਤੇ ਦਵਾਈ ਨਾਲ ਸ਼ੁਰੂਆਤ ਕੀਤੀ। 

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਨਾਮ ਉਤੇ ਚਲਾਏ ਜਾ ਰਹੇ ਹਸਪਤਾਲ ਪ੍ਰਬੰਧਕੀ ਕਮੇਟੀ ਵੱਲੋਂ ਜੋ ਉਪਰਾਲਾ ਕੀਤਾ ਗਿਆ ਹੈ ਉਹ ਸ਼ਲਾਘਾਯੋਗ ਹੈ। ਇਸ ਨਾਲ ਜਿੱਥੇ ਇਹ ਚਲਾਈ ਜਾ ਰਹੀ ਸੇਵਾ ਦਾ ਜ਼ਰੂਰਤਮੰਦ ਲੋਕ ਲਾਭ ਲੈ ਸਕਣਗੇ ਉਥੇ ਹੀ ਸੂਬਾ ਸਰਕਾਰ ਵੱਲੋਂ ਵੀ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ: Punjab Bypolls Voting 2024 Live Updates: 4 ਵਜੇ ਤੱਕ ਚਾਰ ਵਿਧਾਨ ਸਭਾ ਸੀਟਾਂ 'ਤੇ 49.61 ਫੀਸਦੀ ਮਤਦਾਨ ਹੋਇਆ

ਉਨ੍ਹਾਂ ਨੇ ਕਿਹਾ ਉਨ੍ਹਾਂ ਵੱਲੋਂ ਵੀ ਪੰਜ ਲੱਖ ਦਾ ਚੈਕ ਇਸ ਸੇਵਾ ਲਈ ਹਸਪਤਾਲ ਨੂੰ ਦਿੱਤਾ ਜਾ ਰਿਹਾ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਨੇ ਕਿਹਾ ਇਹ ਸੇਵਾ ਭਾਵਨਾ ਦੇ ਨਾਲ ਸ਼ੁਰੂ ਕੀਤਾ ਗਿਆ। ਉਪਰਾਲੇ ਦਾ ਸੰਗਤ ਲਾਭ ਲੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਸਪਤਾਲ ਦਾ ਇਲਾਕੇ ਦੇ ਲੋਕਾਂ ਨੂੰ ਕਾਫੀ ਲਾਭ ਹੋ ਰਿਹਾ ਹੈ।

ਇਹ ਵੀ ਪੜ੍ਹੋ: Dera Baba Nanak By election 2024: ਡੇਰਾ ਬਾਬਾ ਨਾਨਕ 'ਚ ਵੋਟਿੰਗ ਸ਼ੁਰੂ ਹੋਣ ਮਗਰੋਂ ਹੋਈ ਲੜਾਈ, ਹਲਕੇ ਦੇ ਬਾਹਰੋਂ ਆਏ ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

Trending news