Punjabi Youth Death: ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
Trending Photos
Punjabi Youth Death: ਅਮਰੀਕਾ ਤੋਂ ਪੰਜਾਬ ਲਈ ਇੱਕ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਅਮਰੀਕਾ ਦੇ ਕੈਲੀਫੋਰਨੀਆਂ ਵਿੱਚ ਨਾਭਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਾਭਾ ਦੇ ਨਜ਼ਦੀਕੀ ਪਟਿਆਲਾ ਰੋਡ ਉਤੇ ਪਿੰਡ ਖੇੜੀ ਗੌੜੀਆਂ ਦੇ ਹਰਿੰਦਰ ਪਾਲ ਸਿੰਘ ਵਜੋਂ ਹੋਈ ਹੈ। ਸੂਚਨਾ ਮਿਸਣ ਉਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਉਨ੍ਹਾਂ ਨੂੰ ਅਜੇ ਵੀ ਇਸ ਖਬਰ ਉਪਰ ਯਕੀਨ ਨਹੀਂ ਹੋ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਗੁਰਸੇਵਕ ਸਿੰਘ ਨੇ ਦੱਸਿਆ ਕਿ ਹਰਿੰਦਰ ਪਾਲ ਨੂੰ ਪੰਜ ਏਕੜ ਜ਼ਮੀਨ ਵੇਚ 35 ਲੱਖ ਵਿਦੇਸ਼ ਭੇਜਿਆ ਸੀ। ਹਰਿੰਦਰਪਾਲ ਮਾਪਿਆਂ ਦਾ ਇਕਲੌਤਾ ਪੁੱਤ ਸੀ ਨਾ ਜ਼ਮੀਨ ਰਹੀ ਅਤੇ ਨਾ ਹੀ ਪੁੱਤ ਰਿਹਾ।
ਉਨ੍ਹਾਂ ਨੇ ਭਾਵੁਕ ਹੁੰਦੇ ਦੱਸਿਆ ਕਿ ਪਹਿਲਾਂ ਇਟਲੀ ਲਈ 15 ਲੱਖ ਲਗਾਇਆ ਸੀ। ਫਿਰ ਅਮਰੀਕਾ ਭੇਜਣ ਲਈ 25 ਲੱਖ ਰੁਪਏ ਲਗਾਏ ਸਨ। ਇੱਕ ਸਾਲ ਤੋਂ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿ ਰਿਹਾ ਸੀ। ਮ੍ਰਿਤਕ ਨੌਜਵਾਨ ਦੀ ਦਾਦੀ ਨੇ ਕਿਹਾ ਕਿ ਘਰ ਨੂੰ ਜਿੰਦਾ ਲੱਗ ਗਿਆ ਹੈ ਹੁਣ ਅੱਗੇ ਪਿੱਛੇ ਕੋਈ ਨਹੀਂ ਰਿਹਾ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਕੋਈ ਵੀ ਅਧਿਕਾਰੀ ਉਨ੍ਹਾਂ ਦੇ ਘਰ ਨਹੀਂ ਪਹੁੰਚਿਆ। ਉਨ੍ਹਾਂ ਨੇ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਨੇ ਵਿਦੇਸ਼ ਮੰਤਰੀ ਨਾਲ ਗੱਲ ਕਰਕੇ ਪੁੱਤ ਦੀ ਲਾਸ਼ ਮੰਗਾਉਣ ਦੀ ਗੱਲ ਆਖੀ ਹੈ ਤਾਂ ਕਿ ਉਹ ਆਪਣੇ ਪੁੱਤ ਦਾ ਆਖਰੀ ਵਾਰ ਮੂੰਹ ਦੇਖ ਸਕਣਗੇ।
ਇਹ ਵੀ ਪੜ੍ਹੋ : Parliament Session: ਸੰਸਦ ਸੈਸ਼ਨ ਦੌਰਾਨ ਰਾਹੁਲ ਗਾਂਧੀ ਦੇ ਭਾਸ਼ਣ 'ਤੇ ਹੰਗਾਮਾ; ਪੀਐਮ ਮੋਦੀ ਤੇ ਅਮਿਤ ਸ਼ਾਹ ਨੇ ਦਿੱਤਾ ਜਵਾਬ
ਗੁਰਤੇਜ ਸਿੰਘ ਢਿੱਲੋਂ ਬੀਜੇਪੀ ਦੇ ਸੂਬਾ ਕਾਰਜਕਾਰੀ ਮੈਂਬਰ ਹਨ ਅਤੇ ਉਹ ਪੀੜਤ ਪਰਿਵਾਰ ਦੇ ਘਰ ਪਹੁੰਚੇ ਅਤੇ ਪਰਿਵਾਰ ਨੂੰ ਦਿਲਾਸਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਦੀ ਲਾਸ਼ ਨੂੰ ਜਲਦੀ ਭਾਰਤ ਲਿਆਂਦਾ ਜਾਵੇਗਾ। ਉਨ੍ਹਾਂ ਦੀ ਵਿਦੇਸ਼ ਮੰਤਰੀ ਜੈ ਸ਼ੰਕਰ ਨਾਲ ਗੱਲ ਹੋ ਚੁੱਕੀ ਹੈ।
ਇਹ ਵੀ ਪੜ੍ਹੋ : Kapurthala News: ਤਰੀਕ ਦਰ ਤਰੀਕ ਪੈਣ ਕਾਰਣ ਜੇਲ੍ਹ ਵਿੱਚ ਬੰਦ ਇਹ ਨੌਜਵਾਨ, ਮਾਪੇ ਮਦਦ ਲਈ ਸੰਤ ਸੀਚੇਵਾਲ ਨੂੰ ਮਿਲੇ