Amritsar News:ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਪਿਛਲੇ ਦਿਨੀਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਹਨ ਅਤੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲ ਤਖਤ ਸਕੱਤਰੇਤ ਵਿਖੇ ਬੈਠਕ ਕੀਤੀ ਜਾ ਰਹੀ ਹੈ।
Trending Photos
Amritsar News: ਅੱਜ ਤੋਂ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਹੋਣ ਜਾ ਰਹੀ ਹੈ ਪਰ ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਲਈ ਪਿਛਲੇ ਦਿਨੀਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਹਨ ਅਤੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਅਕਾਲ ਤਖਤ ਸਕੱਤਰੇਤ ਵਿਖੇ ਬੈਠਕ ਕੀਤੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਦੋਵਾਂ ਕਮੇਟੀ ਮੈਂਬਰਾਂ ਵਲੋਂ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਜਾ ਰਹੀ ਮੈਂਬਰਸ਼ਿਪ ਭਰਤੀ ਮੁਹਿੰਮ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਇਹ ਅਕਾਲੀ ਦਲ ਦੀ ਇਹ ਮੁਹਿੰਮ 25 ਫਰਵਰੀ ਤੱਕ ਚੱਲੇਗੀ।