Harjot Singh Bains: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ, ਜਾਣੋ ਹਾਲਤ
Advertisement

Harjot Singh Bains: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ, ਜਾਣੋ ਹਾਲਤ

Harjot Singh Bains: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਹੜ੍ਹਾਂ ਦਾ ਜਾਇਜ਼ਾ ਲੈਂਦੇ ਸਮੇਂ ਜ਼ਹਿਰੀਲੇ ਸੱਪ ਨੇ ਡੰਗ ਲਿਆ। ਸੋਸ਼ਲ ਮੀਡੀਆ ਉਤੇ ਉਨ੍ਹਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

Harjot Singh Bains: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗਿਆ, ਜਾਣੋ ਹਾਲਤ

Harjot Singh Bains:  ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਵੱਲੋਂ ਡੰਗੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਹ ਘਟਨਾ 15 ਅਗਸਤ ਦੀ ਦੱਸੀ ਜਾ ਰਹੀ ਹੈ। ਸੋਸ਼ਲ ਮੀਡੀਆ ਉਤੇ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਹੜ੍ਹਾਂ ਦਾ ਜਾਇਜ਼ਾ ਲੈਣ ਪੁੱਜੇ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗ ਲਿਆ। ਹਰਜੋਤ ਬੈਂਸ ਨੇ ਇਲਾਜ ਦੌਰਾਨ ਹਸਪਤਾਲ ਦੀ ਇੱਕ ਫੋਟੋ ਸਾਂਝੀ ਕੀਤੀ ਹੈ।

ਹੁਣ ਹਰਜੋਤ ਸਿੰਘ ਬੈਂਸ ਬਿਲਕੁਲ ਤੰਦਰੁਸਤ ਹਨ। ਉਨ੍ਹਾਂ ਲਿਖਿਆ ਹੈ, 'ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ 'ਚ ਹੜ੍ਹ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। ਇਸ ਦੌਰਾਨ 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ 'ਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ ਸੀ।

ਇਹ ਵੀ ਪੜ੍ਹੋ : Ludhiana News: ਲੁਧਿਆਣਾ ਫਰਨੀਚਰ ਦੀ ਦੁਕਾਨ 'ਚ ਖੁੱਲ੍ਹਿਆ ਠੇਕਾ, ਸ਼ਹਿਰ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਉਨ੍ਹਾਂ ਦੇ ਪੈਰ ਉਪਰ ਸੱਪ ਲੜ ਗਿਆ ਸੀ। ਇਲਾਜ ਤੋਂ ਬਾਅਦ ਉਹ ਵਾਪਸ ਲੋਕਾਂ ਦੀ ਸੇਵਾ ਵਿੱਚ ਜੁਟ ਗਏ ਹਨ। ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਠੀਕ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਤੇ ਹੌਸਲਾ ਦਿੰਦਾ ਰਿਹਾ ਹੈ। ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।'

ਕਾਬਿਲੇਗੌਰ ਹੈ ਕਿ ਨੰਗਲ ਤੇ ਅਨੰਦਪੁਰ ਸਾਹਿਬ ਦੇ ਇਲਾਕੇ ਵਿੱਚ ਸਤਲੁਜ ਦਰਿਆ ਵਿੱਚ ਵਧੇ ਪਾਣੀ ਕਾਰਨ ਕਈ ਪਿੰਡਾਂ ਵਿੱਚ ਪਾਣੀ ਵੜ ਗਿਆ ਹੈ। ਇਸ ਕਾਰਨ ਲੋਕ ਆਪਣੇ ਘਰ ਛੱਡਣ ਲਈ ਮਜਬੂਰ ਹਨ। ਕਿਸਾਨਾਂ ਦੀ ਫ਼ਸਲ ਦਾ ਵੀ ਵੱਡੇ ਪੱਧਰ ਉਤੇ ਨੁਕਸਾਨ ਹੋਇਆ ਹੈ।

 

ਇਹ ਵੀ ਪੜ੍ਹੋ : Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ

Trending news