Punjab Dengue Cases: ਪਾਤੜਾਂ ਦੇ ਸ਼ਹਿਰੀ ਏਰੀਏ 'ਚ ਡੇਂਗੂ ਪਸਾਰ ਰਿਹੈ ਪੈਰ; ਸਿਹਤ ਵਿਭਾਗ ਦੀ ਟੀਮ ਵੱਲੋਂ ਪ੍ਰਭਾਵਿਤ ਖੇਤਰ ਦਾ ਦੌਰਾ
Advertisement

Punjab Dengue Cases: ਪਾਤੜਾਂ ਦੇ ਸ਼ਹਿਰੀ ਏਰੀਏ 'ਚ ਡੇਂਗੂ ਪਸਾਰ ਰਿਹੈ ਪੈਰ; ਸਿਹਤ ਵਿਭਾਗ ਦੀ ਟੀਮ ਵੱਲੋਂ ਪ੍ਰਭਾਵਿਤ ਖੇਤਰ ਦਾ ਦੌਰਾ

Punjab Dengue Cases: ਪਾਤੜਾਂ ਦੇ ਸ਼ਹਿਰੀ ਖੇਤਰ ਵਿੱਚ ਡੇਂਗੂ ਦੇ ਵਧ ਰਹੇ ਮਰੀਜ਼ਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਪ੍ਰ੍ਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ।

Punjab Dengue Cases: ਪਾਤੜਾਂ ਦੇ ਸ਼ਹਿਰੀ ਏਰੀਏ 'ਚ ਡੇਂਗੂ ਪਸਾਰ ਰਿਹੈ ਪੈਰ; ਸਿਹਤ ਵਿਭਾਗ ਦੀ ਟੀਮ ਵੱਲੋਂ ਪ੍ਰਭਾਵਿਤ ਖੇਤਰ ਦਾ ਦੌਰਾ

Punjab Dengue Cases: ਪਾਤੜਾਂ ਦੇ ਸ਼ਹਿਰੀ ਖੇਤਰ ਦੇ ਵਾਰਡ ਵਿੱਚ ਡੇਂਗੂ ਦੇ ਵਧ ਰਹੇ ਮਰੀਜ਼ਾਂ ਨੂੰ ਲੈ ਕੇ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਵੱਲੋਂ ਸ਼ਹਿਰ ਦੇ ਪ੍ਰ੍ਭਾਵਿਤ ਖੇਤਰ ਦਾ ਦੌਰਾ ਕੀਤਾ। ਐਸਐਮਓ ਨਾਲ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਨਗਰ ਕੌਂਸਲ ਦੇ ਅਧਿਕਾਰੀ ਨੂੰ ਸ਼ਹਿਰ ਅੰਦਰ ਡੇਂਗੂ ਦੀ ਰੋਕਥਾਮ ਲਈ ਫੌਗਿਗ ਕਰਨ ਸਬੰਧੀ ਜਾਣਕਾਰੀ ਦਿੱਤੀ।

ਐਸਐਮਓ ਵੱਲੋਂ ਸ਼ਹਿਰ ਅੰਦਰ ਚੈਕਿੰਗ ਮੁਹਿੰਮ ਤਹਿਤ ਟੀਮਾਂ ਦਾ ਗਠਨ ਕੀਤਾ ਗਿਆ। ਡੇਂਗੂ ਦੇ ਵਧ ਰਹੇ ਪ੍ਰਕੋਪ ਨੂੰ ਲੈ ਕੇ ਸਿਹਤ ਵਿਭਾਗ ਸੁਚੇਤ ਹੁੰਦਾ ਨਜ਼ਰ ਆ ਰਿਹਾ ਹੈ। ਜਿਸ ਤਹਿਤ ਸ਼ਹਿਰ ਦੇ ਵਾਰਡ 8 ਵਿੱਚ ਡੇਂਗੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਸਿਹਤ ਵਿਭਾਗ ਤੇ ਪ੍ਰਸ਼ਾਸਨ ਦੀ ਟੀਮ ਵੱਲੋਂ ਪਾਂਤੜਾ ਵਿੱਚ ਪ੍ਰਭਾਵਿਤ ਖੇਤਰ ਦਾ ਸਿਹਤ ਵਿਭਾਗ ਤੇ ਨਗਰ ਕੌਂਸਲ ਦੇ ਨਾਲ ਮਿਲ ਕੇ ਦੌਰਾ ਕੀਤਾ ਤੇ ਸਥਿਤੀ ਦਾ ਜਾਇਜ਼ਾ ਲੈ ਕੇ ਲੋਕਾਂ ਨੂੰ ਡੇਂਗੂ ਦੇ ਮੱਛਰ ਤੋਂ ਬਚਣ ਲਈ ਪ੍ਰੇਰਿਤ ਕੀਤਾ ਉਥੇ ਹੀ ਨਗਰ ਕੌਂਸਲ ਪਾਤੜਾਂ ਵੱਲੋਂ ਸ਼ਹਿਰ ਅੰਦਰ ਕੀਤੀ ਜਾਂਦੀ ਦੀ ਫੌਗਿਗ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ : Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ

ਇਸ ਦੌਰਾਨ ਟੀਮ ਨੇ ਬੀਡੀਪੀਓ ਦੇ ਦਫਤਰ ਵਿੱਚ ਅਧਿਕਾਰੀ ਨੂੰ ਪਿੰਡ ਪੱਧਰ ਉਤੇ ਡੇਂਗੂ ਦੇ ਰੋਕਥਾਮ ਲਈ ਉੱਚਿਤ ਪ੍ਰਬੰਧ ਕੀਤੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਇਸ ਸਬੰਧੀ ਐਸਐਮਓ ਲਵਕੇਸ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀਆਂ ਟੀਮਾਂ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਚੈਕਿੰਗ ਕੀਤੀ ਜਾਂਦੀ ਹੈ ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਕੂਲਰ ਤੇ ਫਰਿੱਜਾਂ ਦੀਆਂ ਟਰੇਅ ਨੂੰ ਸਾਫ਼ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਆਪਣੇ ਆਲੇ-ਦੁਆਲੇ ਸਾਫ਼-ਸਫ਼ਾਈ ਰੱਖਣ ਤੇ ਖਾਲੀ ਪਲਾਟਾਂ ਵਿੱਚ ਸਾਫ਼ ਪਾਣੀ ਖੜ੍ਹਾ ਨਾ ਹੋਣ ਸਬੰਧੀ ਸੁਚੇਤ ਕੀਤਾ ਜਾਂਦਾ ਹੈ।

ਪੰਜਾਬ ਵਿੱਚ ਹੜ੍ਹਾਂ ਨੇ ਤਬਾਹੀ ਮਚਾਉਣ ਤੋਂ ਬਾਅਦ ਹੁਣ ਡੇਂਗੂ (Dengue Cases) ਨੇ ਦਹਿਸ਼ਤ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸ਼ਹਿਰੀ ਖੇਤਰਾਂ ਵਿੱਚ ਵੀ ਡੇਂਗੂ ਦਾ ਪ੍ਰਕੋਪ ਦਿਖਾਈ ਦੇਣ ਲੱਗਾ ਹੈ ਅਤੇ ਲਗਾਤਾਰ ਨਵੇਂ ਕੇਸ ਸਾਹਮਣੇ ਆ ਰਹੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅੰਤਰ-ਵਿਭਾਗੀ ਤਾਲਮੇਲ ਮੀਟਿੰਗ ਹੋਈ ਸੀ ਤਾਂ ਜੋ ਸੂਬੇ ਵਿੱਚ ਪਾਣੀ ਅਤੇ ਵੈਕਟਰ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾ ਸਕਣ। 

ਇਹ ਵੀ ਪੜ੍ਹੋ : Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ!

ਪਾਤੜਾਂ ਤੋਂ ਸੱਤਪਾਲ ਗਰਗ ਦੀ ਰਿਪੋਰਟ

Trending news