ਸਿਹਤ ਮੰਤਰੀ ਜੌੜੇਮਾਜਰਾ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਟੈਸਟਾਂ ਦੇ ਨਾਲ ਨਾਲ ਤੁਰੰਤ ਇਲਾਜ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।
Trending Photos
ਚੰਡੀਗੜ੍ਹ: ਸੂਬੇ ਭਰ ’ਚ ਡੇਂਗੂ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਬੀਮਾਰੀ ਦੀ ਰੋਕਥਾਮ ਲਈ ਕਈ ਠੋਸ ਕਦਮ ਚੁੱਕੇ ਜਾ ਰਹੇ ਹਨ। ਚੇਤਨ ਸਿੰਘ ਜੌੜੇਮਾਜਰਾ ਵਲੋਂ ਸਿਹਤ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਸਿਹਤ ਮੰਤਰੀ ਜੌੜੇਮਾਜਰਾ ਨੇ ਵਿਭਾਗ ਨੂੰ ਜਾਰੀ ਕੀਤੇ ਨਿਰਦੇਸ਼
ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੰਦੇ ਸਿਹਤ ਮੰਤਰੀ ਜੌੜੇਮਾਜਰਾ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਟੈਸਟਾਂ ਦੇ ਨਾਲ ਨਾਲ ਤੁਰੰਤ ਇਲਾਜ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।
ਜੌੜਾਮਾਜਰਾ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਡੇਂਗੂ ਵਾਰਡ ਸਥਾਪਤ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੌਗਿੰਗ ਸਬੰਧੀ ਗਤੀਵਿਧੀਆਂ ਤੇਜ਼ ਕਰਨ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਹੋ ਚੁੱਕੀਆਂ ਹਨ।
ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਪ੍ਰਭਾਵਿਤ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੀ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ।
Health Minister Chetan Singh @Jouramajra called upon people to initiate joint efforts to contain breeding of dengue larvae besides exercising caution and ensuring no stagnated water in the house premises, offices, open places and streets. pic.twitter.com/TV6jtjsko2
— Government of Punjab (@PunjabGovtIndia) November 11, 2022
ਡੇਂਗੂ ਮੱਛਰ ਦੀ ਪੈਦਾਵਾਰ ਦੀ ਰੋਕਥਾਮ ਹੀ ਇਸਦਾ ਇਲਾਜ: ਜੌੜੇਮਾਜਰਾ
ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਡੇਂਗੂ ਮੱਛਰ ਦੀ ਪੈਦਾਵਾਰ ਦੇ ਸਰੋਤ ਨੂੰ ਖਤਮ ਕਰਕੇ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਅਤੇ ਪਿੰਡਾਂ/ਸ਼ਹਿਰਾਂ ਵਿੱਚ ਡੇਂਗੂ ਦੇ ਕੇਸਾਂ ਵਿੱਚ ਵਾਧੇ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਅਧਿਕਾਰੀਆਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਡੇਂਗੂ ਸਬੰਧੀ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਡਾਕਟਰੀ ਸਲਾਹ ਲੈਣ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਸਿਹਤ ਮੰਤਰੀ ਜੌੜੇਮਾਜਰਾ ਨੇ ਡੇਂਗੂ ਦੇ ਲੱਛਣਾਂ ਬਾਰੇ ਦੱਸਿਆ
ਇਸ ਦੌਰਾਨ ਉਨ੍ਹਾਂ ਡੇਂਗੂ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਤੇਜ਼ ਬੁਖਾਰ ਦੇ ਨਾਲ ਸਿਰਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਅਤੇ ਪਿੱਠ ਵਿੱਚ ਅਕੜਾਅ, ਸਰੀਰ 'ਤੇ ਲਾਲ ਧੱਬੇ ਹੋਣ ਦੀ ਸਥਿਤੀ ਵਿੱਚ ਵਿਅਕਤੀ ਨੂੰ ਖੁਦ ਡੇਂਗੂ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਇਸ ਦੇ ਨਾਲ ਹੀ ਪਲੇਟਲੈਟ ਸੈੱਲਾਂ ਦੀ ਗਿਣਤੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ।