ਸਿਹਤ ਮੰਤਰੀ ਦਾ ਵੱਡਾ ਬਿਆਨ- ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਢਾਂਚੇ ਨੂੰ ਕੀਤਾ ਜਾ ਰਿਹਾ ਮਜ਼ਬੂਤ
Advertisement

ਸਿਹਤ ਮੰਤਰੀ ਦਾ ਵੱਡਾ ਬਿਆਨ- ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਢਾਂਚੇ ਨੂੰ ਕੀਤਾ ਜਾ ਰਿਹਾ ਮਜ਼ਬੂਤ

Punjab news: ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮਾਤਾ ਗੁੱਜਰੀ ਟ੍ਰੱਸਟ ਵੱਲੋਂ ਪੰਜਾਬ ’ਚ ਵੱਖ-ਵੱਖ ਥਾਂਈਂ ਸਰਕਾਰ ਨਾਲ ਮਿਲ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਨਿਰੰਤਰਤਾ ਲਈ ਸਿਹਤ ਵਿਭਾਗ ਵੱਲੋਂ ਨੋਡਲ ਅਫ਼ਸਰ ਵੀ ਲਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। 

 

ਸਿਹਤ ਮੰਤਰੀ ਦਾ ਵੱਡਾ ਬਿਆਨ- ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਢਾਂਚੇ ਨੂੰ ਕੀਤਾ ਜਾ ਰਿਹਾ ਮਜ਼ਬੂਤ

 Punjab news: ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਇੱਥੇ ਆਖਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਿਹਤਮੰਦ ਪੰਜਾਬ ਲਈ ਸਮੁੱਚੇ ਸਿਹਤ ਸੇਵਾਵਾਂ ਢਾਂਚੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਰਾਜ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਲਈ ਆਪਣੇ ਬਲੱਡ ਸ਼ੂਗਰ ਤੇ ਬੀ ਪੀ ਦੀ ਨਿਰੰਤਰ ਜਾਂਚ ਕਰਵਾਉਣ ਅਤੇ ਇੱਕ ਘੰਟੇ ਦੀ ਸਰੀਰਕ ਕਸਰਤ ਦੀ ਅਪੀਲ ਕਰਦਿਆਂ ਆਪਣੀ ਜੀਵਨ-ਜਾਚ ’ਚ ਤਬਦੀਲੀ ਲਿਆਉਣ ਲਈ ਵੀ ਆਖਿਆ।

ਨਵਾਂਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਵਿਖੇ ਧੰਨ ਮਾਤਾ ਗੁੱਜਰੀ ਜੀ ਚੈਰੀਟੇਬਲ ਟ੍ਰੱਸਟ, ਜਗਰਾਉਂ ਵੱਲੋਂ ਚਲਾਏ ਜਾ ਰਹੇ ਗੁਰੂ ਗੋਬਿੰਦ ਸਿੰਘ ਡਾਇਲਸਿਸ ਯੂਨਿਟ ਦੇ 10ਵੇਂ ਬੈਡ ਨੂੰ ਲੋਕ ਅਰਪਣ ਕਰਦਿਆਂ ਉਨ੍ਹਾਂ ਪ੍ਰਵਾਸੀ ਭਾਰਤੀਆਂ ਵੱਲੋਂ ਆਪਣੀ ਧਰਤੀ ਅਤੇ ਲੋਕਾਂ ਪ੍ਰਤੀ ਅਜਿਹੀਆਂ ਸੇਵਾਵਾਂ ਰਾਹੀਂ ਫ਼ਿਕਰਮੰਦ ਰਹਿਣ ਦੀ ਸ਼ਲਾਘਾ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮਾਤਾ ਗੁੱਜਰੀ ਟ੍ਰੱਸਟ ਵੱਲੋਂ ਪੰਜਾਬ ’ਚ ਵੱਖ-ਵੱਖ ਥਾਂਈਂ ਸਰਕਾਰ ਨਾਲ ਮਿਲ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਨਿਰੰਤਰਤਾ ਲਈ ਸਿਹਤ ਵਿਭਾਗ ਵੱਲੋਂ ਨੋਡਲ ਅਫ਼ਸਰ ਵੀ ਲਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। 
ਉਨ੍ਹਾਂ ਨੇ ਇਸ ਡਾਇਲਸਿਸ ਯੂਨਿਟ ’ਚ ਇੱਕ ਦਿਨ ’ਚ ਦੋ ਸ਼ਿਫ਼ਟਾਂ ’ਚ 20 ਮਰੀਜ਼ਾਂ ਦੇ ਡਾਇਲਸਿਸ ਦੀ ਸਹੂਲਤ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਡਾਇਲਸਿਸ ਕਰਵਾ ਰਹੇ 18 ਸਾਲ ਅਤੇ 25 ਸਾਲ ਦੇ ਦੋ ਨੌਜੁਆਨਾਂ ਦੀ ਛੋਟੀ ਉਮਰ ’ਚ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਹੋਣ ’ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਲਿਵਰ ਅਤੇ ਗੁਰਦਿਆਂ ਦੀ ਬਿਮਾਰੀ ਦੀ ਜੜ੍ਹ ਹਾਈ-ਬਲੱਡ ਪ੍ਰੈਸ਼ਰ ਅਤੇ ਬਲੱਡ ਸ਼ੂਗਰ ਬਣਦੀ ਹੈ, ਜਿਸ ਲਈ ਆਮ ਲੋਕਾਂ ’ਚ ਅਜਿਹੇ ਯੂਨਿਟ ਚਲਾਉਣ ਦੇ ਨਾਲ-ਨਾਲ ਅਜਿਹੀਆਂ ਬਿਮਾਰੀਆਂ ਤੋਂ ਬਚਾਅ ਲਈ ਵੀ ਜਾਗਰੂਕਤਾ ਪੈਦਾ ਕਰਨ ’ਚ ਵੀ ਐਨ ਆਰ ਆਈ ਸੰਸਥਾਂਵਾਂ ਅੱਗੇ ਆਉਣ।
 
 
ਉਨ੍ਹਾਂ ਦੱਸਿਆ ਕਿ ਪੰਜਾਬ ’ਚ ਸਮੁੱਚੇ ਸਿਹਤ ਢਾਂਚੇ ਨੂੰ ਦਰੁੱਸਤ ਕਰਨ, ਕਮੀਆਂ ਪੂਰੀਆਂ ਕਰਨ ਅਤੇ ਹੋਰ ਮੁਸ਼ਕਿਲਾਂ ਜਾਣਨ ਲਈ ਉਹ ਸੂਬੇ ਦੀਆਂ ਸਿਹਤ ਸੰਸਥਾਂਵਾਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਢਲੇ ਪੱਧਰ ’ਤੇ ਲੋਕਾਂ ਦੀ ਸਿਹਤ ਸੰਭਾਲ ਲਈ ਖੋਲ੍ਹੇ ਗਏ 504 ਆਮ ਆਦਮੀ ਕਲੀਨਿਕਾਂ ਤੋਂ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਦੇ ਹਸਪਤਾਲਾਂ ’ਚ ਐਮਰਜੈਂਸੀ ਤੇ ਸਪੈਸ਼ਲਿਸਟ ਡਾਕਟਰਾਂ ਦੀ ਘਾਟ ਪੂਰੀ ਕਰ ਦਿੱਤੀ ਜਾਵੇਗੀ।
ਆਪਣੇ ਜੱਦੀ ਜ਼ਿਲ੍ਹੇ ਨਵਾਂਸ਼ਹਿਰ ਦੇ ਜ਼ਿਲ੍ਹਾ ਹਸਪਤਾਲ ਨੂੰ ਅਗਲੇ ਦਿਨਾਂ ’ਚ ਅਪਗ੍ਰੇਡ ਕਰਨ ਦੀ ਰਣਨੀਤੀ ’ਤੇ ਚਰਚਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਦੇ ਮੌਜੂਦਾ 100 ਬਿਸਤਰਿਆਂ ਨੂੰ ਪਹਿਲਾਂ 200 ਤੇ ਫ਼ਿਰ 330 ’ਤੇ ਲਿਜਾਣ ਦੀ ਪ੍ਰਕਿਰਿਆ ਵਿਚਾਰ ਅਧੀਨ ਹੈ। ਨਵਾਂਸ਼ਹਿਰ ਦੇ ਜ਼ਿਲ੍ਹਾ ਹਸਪਤਾਲ ’ਚ ਟ੍ਰੌਮਾ ਯੂਨਿਟ, ਜੱਚਾ ਬੱਚਾ ਯੂਨਿਟ ਅਤੇ ਕਿ੍ਰਟੀਕਲ ਕੇਅਰ ਯੂਨਿਟ ਦੀ ਸਥਾਪਨਾ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ’ਚ ਜ਼ਿਲ੍ਹਾ ਹਸਪਤਾਲਾਂ ਨੂੰ ਹਰ ਤਰ੍ਹਾਂ ਦੀਆਂ ਘਾਟਾਂ ਪੂਰੀਆਂ ਕਰਕੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਦੇ ਜ਼ਿਲ੍ਹਾ ਹਸਪਤਾਲ ’ਚ ਆਲੇ-ਦੁਆਲੇ ਦੇ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ’ਚ ਲੋਕਾਂ ਦੇ ਇਲਾਜ ਲਈ ਆਉਣ ਦੇ ਮੱਦੇਨਜ਼ਰ ਇੱਥੇ ਓ ਪੀ ਡੀ ਦੇ ਕਾਊਂਟਰ ਅਗਲੇ ਦਿਨਾਂ ’ਚ ਵਧਾ ਕੇ 10 ਕਰ ਦਿੱਤੇ ਜਾਣਗੇ।
 
 
(ਨਰਿੰਦਰ ਦੀ ਰਿਪੋਰਟ)

Trending news