ਪੰਜਾਬ ਦੇ ਵਿਚ ਗਰਮੀ ਦਾ ਕਹਿਰ, ਹੋਈ ਤੌਬਾ-ਤੌਬਾ.. ਪਰ ਕੁਝ ਹਿੱਸਿਆਂ 'ਚ ਪੈ ਸਕਦਾ ਹੈ ਮੀਂਹ
Advertisement

ਪੰਜਾਬ ਦੇ ਵਿਚ ਗਰਮੀ ਦਾ ਕਹਿਰ, ਹੋਈ ਤੌਬਾ-ਤੌਬਾ.. ਪਰ ਕੁਝ ਹਿੱਸਿਆਂ 'ਚ ਪੈ ਸਕਦਾ ਹੈ ਮੀਂਹ

ਪੰਜਾਬ 'ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਬਠਿੰਡਾ 43.4 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ। 

ਪੰਜਾਬ ਦੇ ਵਿਚ ਗਰਮੀ ਦਾ ਕਹਿਰ, ਹੋਈ ਤੌਬਾ-ਤੌਬਾ.. ਪਰ ਕੁਝ ਹਿੱਸਿਆਂ 'ਚ ਪੈ ਸਕਦਾ ਹੈ ਮੀਂਹ

ਚੰਡੀਗੜ: ਪੰਜਾਬ 'ਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਬਠਿੰਡਾ 43.4 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਦੇ ਨਾਲ ਸੂਬੇ ਦਾ ਸਭ ਤੋਂ ਗਰਮ ਸਥਾਨ ਰਿਹਾ। ਦੂਜੇ ਪਾਸੇ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 41.2 ਡਿਗਰੀ, 41.5 ਡਿਗਰੀ, 42.6 ਡਿਗਰੀ ਅਤੇ 41.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ ਵਿੱਚ ਵੱਧ ਤੋਂ ਵੱਧ ਤਾਪਮਾਨ 40.7 ਡਿਗਰੀ ਸੈਲਸੀਅਸ ਰਿਹਾ।

 

 

ਕੁਝ ਹਿੱਸਿਆਂ ਵਿਚ ਪੈ ਸਕਦਾ ਹੈ ਮੀਂਹ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਸੂਬੇ ਦੇ ਕੁਝ ਹਿੱਸਿਆਂ ਵਿਚ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਇਹ ਰਾਹਤ ਕੁਝ ਦਿਨਾਂ ਲਈ ਰਹੇਗੀ, ਕਿਉਂਕਿ ਤਿੰਨ ਦਿਨਾਂ ਬਾਅਦ ਤਾਪਮਾਨ ਫਿਰ ਵਧ ਜਾਵੇਗਾ। ਇਸ ਦੇ ਨਾਲ ਹੀ ਖੁਸ਼ਕ ਮੌਸਮ ਅਤੇ ਤੇਜ਼ ਧੁੱਪ ਕਾਰਨ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਸਮੇਂ ਪੰਜਾਬ ਵਿੱਚ ਲੋਕ ਕੜਾਕੇ ਦੀ ਗਰਮੀ ਦਾ ਕਹਿਰ ਝੱਲ ਰਹੇ ਹਨ ਅਤੇ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ।

 

WATCH LIVE TV 

 

Trending news