Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਿਰ ਦੇ ਦਰਵਾਜ਼ੇ 20 ਮਈ ਨੂੰ ਖੋਲ੍ਹੇ ਜਾਣੇ ਹਨ। ਸ੍ਰੀ ਹੇਮਕੁੰਟ ਸਾਹਿਬ ਵਿੱਚ ਅੱਠ ਫੁੱਟ ਤੋਂ ਵੱਧ ਬਰਫ਼ ਪਈ ਹੈ। ਪ੍ਰਸ਼ਾਸਨ ਨੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਬੱਚਿਆਂ ਦੇ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ।
Trending Photos
Hemkund Sahib Yatra 2023: ਸ੍ਰੀ ਹੇਮਕੁੰਟ ਸਾਹਿਬ ਅਤੇ ਲੋਕਪਾਲ ਲਕਸ਼ਮਣ ਮੰਦਿਰ ਦੀ ਯਾਤਰਾ ਦੇ ਪ੍ਰਬੰਧਾਂ ਦੀ ਜ਼ਮੀਨੀ ਹਕੀਕਤ ਦੇਖਣ ਗਏ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਪੁਲਿਸ ਸੁਪਰਡੈਂਟ ਨੂੰ ਬਰਫ਼ ਦੇ ਢੇਰਾਂ ਵਿਚਕਾਰ ਸਫ਼ਰ ਕਰ ਕੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ (Hemkund Sahib Yatra) 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ।
ਇਸ ਸਬੰਧੀ ਪ੍ਰਸ਼ਾਸਨ ਨੇ ਪੂਰੀ ਤਿਆਰੀ ਕਰ ਲਈ ਹੈ। ਚਮੋਲੀ ਦੇ ਡੀਐਮ ਹਿਮਾਂਸ਼ੂ ਖੁਰਾਣਾ ਨੇ ਦੱਸਿਆ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਯਾਤਰਾ ਦੇ ਸਮੁੱਚੇ ਰੂਟ ਦਾ ਨਿਰੀਖਣ ਕੀਤਾ ਗਿਆ ਹੈ। ਇਸ ਦੌਰਾਨ ਪਾਈਆਂ ਗਈਆਂ ਕਮੀਆਂ ਲਈ ਸਬੰਧfਤ ਅਧਿਕਾਰੀਆਂ ਨੂੰ ਯਾਤਰਾ ਤੋਂ ਪਹਿਲਾਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ: Dubai Amritsar Flight News: ਫਲਾਈਟ 'ਚ ਸ਼ਰਾਬੀ ਯਾਤਰੀ ਨੇ ਪਹਿਲਾਂ ਦਿੱਤੀ ਧਮਕੀ ਫਿਰ ਮਹਿਲਾ ਕਰਮਚਾਰੀ ਨਾਲ ਕੀਤਾ ਇਹ ਕਾਰਾ...
-ਯਾਤਰਾ ਦੇ ਰਸਤੇ 'ਤੇ ਵੱਖ-ਵੱਖ ਥਾਵਾਂ 'ਤੇ ਕਿਲੋਮੀਟਰ, ਹੈਕਟੋਮੀਟਰ ਪੱਥਰ ਅਤੇ ਸਾਈਨ ਬੋਰਡ ਲਗਾਏ ਜਾਣ। ਡੀਐਮ ਨੇ ਕਿਹਾ ਕਿ ਯਾਤਰਾ ਦੇ ਰੂਟ 'ਤੇ ਘੋੜਿਆਂ ਅਤੇ ਖੱਚਰਾਂ ਲਈ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇ। ਪੁਲਿਸ ਵਿਭਾਗ ਨੂੰ ਯਾਤਰਾ ਦੌਰਾਨ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ।
-ਹੇਮਕੁੰਟ ਸਾਹਿਬ ਯਾਤਰਾ ਦੇ 18 ਕਿਲੋਮੀਟਰ ਪੈਦਲ ਮਾਰਗ 'ਤੇ 84 ਮੋੜ ਸ਼ਰਧਾਲੂਆਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੇ ਹੋਏ ਹਨ। ਲੋਕ ਨਿਰਮਾਣ ਵਿਭਾਗ ਵੱਲੋਂ 54 ਮੋੜਾਂ ਦੇ ਸੁਧਾਰ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਹੋਰ ਮੋੜਾਂ 'ਤੇ ਕੰਮ ਚੱਲ ਰਿਹਾ ਹੈ।
-ਪ੍ਰਸ਼ਾਸਨ ਨੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਅਤੇ ਬੱਚਿਆਂ ਦੇ ਯਾਤਰਾ 'ਤੇ ਪਾਬੰਦੀ ਲਗਾ ਦਿੱਤੀ ਹੈ। ਪ੍ਰਸ਼ਾਸਨ ਫਿਲਹਾਲ ਯਾਤਰੀਆਂ ਦੀ ਗਿਣਤੀ ਨੂੰ ਲੈ ਕੇ ਮੌਸਮ ਦੀ ਉਡੀਕ ਕਰ ਰਿਹਾ ਹੈ। ਜੇਕਰ ਮੌਸਮ ਖ਼ਰਾਬ ਹੁੰਦਾ ਹੈ ਤਾਂ ਪ੍ਰਸ਼ਾਸਨ ਸੀਮਤ ਗਿਣਤੀ ਵਿੱਚ ਹੀ ਯਾਤਰੀਆਂ ਨੂੰ ਜਾਣ ਦੀ ਇਜਾਜ਼ਤ ਦੇਵੇਗਾ।