Ranjit Singh Dhadrianwale Case: ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਕਤਲ ਹੋਇਆ ਹੈ ਤਾਂ ਅਜੇ ਤੱਕ ਐਫਆਈਆਰ ਦਰਜ ਕਿਉਂ ਨਹੀਂ ਕੀਤੀ ਗਈ ? ਐਫਆਈਆਰ ਤੋਂ ਬਿਨਾਂ ਜਾਂਚ ਕਿਵੇਂ ਹੋ ਸਕਦੀ ਹੈ?
Trending Photos
Ranjit Singh Dhadrianwale Case: ਰਣਜੀਤ ਸਿੰਘ ਢੱਡਰੀਆਂ ਵਾਲੇ ਦੇ ਡੇਰੇ 'ਚ 12 ਸਾਲ ਪਹਿਲਾਂ ਇੱਕ ਕੁੜੀ ਦੇ ਹੋਏ ਕਤਲ ਦੇ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਪੰਜਾਬ ਦੇ ਡੀਜੀਪੀ ਨੂੰ ਜਵਾਬ ਤਲਬ ਕੀਤਾ ਹੈ। ਸੁਣਵਾਈ ਦੌਰਾਨ ਹਾਈਕੋਰਟ ਨੇ ਮਾਮਲੇ 'ਚ ਸਖਤ ਰੁਖ਼ ਵਿਖਾਉਂਦੇ ਹੋਏ ਡੀਜੀਪੀ ਨੂੰ ਪੁੱਛਿਆ ਕਿ 12 ਸਾਲ ਪੁਰਾਣੇ ਕਤਲ ਕੇਸ ਦੀ ਬਿਨਾਂ ਐਫਆਈਆਰ ਦਰਜ ਕੀਤੇ ਜਾਂਚ ਕਿਵੇਂ ਕੀਤੀ ਗਈ? ਹਾਈਕੋਰਟ ਨੇ ਇਹ ਵੀ ਪੁੱਛਿਆ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਨਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਹੁਣ ਕੀ ਕਾਰਵਾਈ ਕੀਤੀ ਜਾਵੇਗੀ?
ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਜੇਕਰ ਕਤਲ ਹੋਇਆ ਹੈ ਤਾਂ ਅਜੇ ਤੱਕ ਐਫਆਈਆਰ ਦਰਜ ਕਿਉਂ ਨਹੀਂ ਕੀਤੀ ਗਈ ? ਐਫਆਈਆਰ ਤੋਂ ਬਿਨਾਂ ਜਾਂਚ ਕਿਵੇਂ ਹੋ ਸਕਦੀ ਹੈ?
ਅਦਾਲਤ ਨੇ ਕਿਹਾ ਕਿ ਜਦੋਂ SSP ਪਟਿਆਲਾ ਦੀ ਰਿਪੋਰਟ ਵਿੱਚ ਕਤਲ ਦੀ ਗੱਲ ਕੀਤੀ ਜਾ ਰਹੀ ਹੈ ਤਾਂ FIR ਦਰਜ ਕਿਉਂ ਨਹੀਂ ਕੀਤੀ ਗਈ।ਹਾਈਕੋਰਟ ਨੇ ਕਿਹਾ ਕਿ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਿਸ ਨੇ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਨਿਭਾਈ। ਜੇਕਰ ਕਤਲ ਹੋਇਆ ਸੀ ਤਾਂ ਐਫਆਈਆਰ ਦਰਜ ਹੋਣੀ ਚਾਹੀਦੀ ਸੀ, ਇਹ ਵੱਡੀ ਲਾਪ੍ਰਵਾਹੀ ਹੈ। ਐਫਆਈਆਰ ਦਰਜ ਕੀਤੇ ਬਿਨਾਂ ਕਤਲ ਕੇਸ ਦੀ ਜਾਂਚ ਕਿਵੇਂ ਹੋ ਸਕਦੀ ਹੈ, ਇਹ ਵੱਡਾ ਸਵਾਲ ਹੈ। ਹਾਈ ਕੋਰਟ ਨੇ ਹੁਣ ਡੀਜੀਪੀ ਨੂੰ ਇਸ ਮਾਮਲੇ ਵਿੱਚ ਹਲਫ਼ਨਾਮਾ ਦਾਇਰ ਕਰਕੇ 9 ਦਸੰਬਰ ਨੂੰ ਜਵਾਬ ਦੇਣ ਦੇ ਹੁਕਮ ਦਿੱਤੇ ਹਨ।