Hoshiarpur News: 22 ਸਾਲਾ ਮਨਪ੍ਰੀਤ ਸਿੰਘ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਪਿੰਡ 'ਚ ਸੋਗ ਦੀ ਲਹਿਰ ਹੈ।
Trending Photos
Hoshiarpur News: ਅੱਜ-ਕੱਲ੍ਹ ਪੰਜਾਬ ਵਿੱਚ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਦੀ ਲਹਿਰ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਬੇਹੱਦ ਦਰਦਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ 22 ਸਾਲ ਜਵਾਨ ਮਨਪ੍ਰੀਤ ਸਿੰਘ ਦੀ ਅਮਰੀਕਾ ਵਿੱਚ ਮੌਤ ਹੋ ਗਈ ਹੈ। ਦਰਅਸਲ ਹੁਸ਼ਿਆਰਪੁਰ ਦੇ ਹਲਕਾ ਦਸੂਹਾ ਅਧੀਨ ਪੈਂਦੇ ਪਿੰਡ ਟੇਰਕੀਆਣਾ ਦੇ ਸ਼ੂਰੀਆਂ ਮੁਹੱਲੇ ਦੇ 22 ਸਾਲਾ ਨੌਜਵਾਨ ਮਨਪ੍ਰੀਤ ਸਿੰਘ ਦੀ ਅਮਰੀਕਾ 'ਚ ਮੌਤ ਹੋ ਜਾਣ ਕਾਰਨ ਪੂਰੇ ਪਿੰਡ 'ਚ ਸੋਗ ਦੀ ਲਹਿਰ ਹੈ। ਜਾਣਕਾਰੀ ਦਿੰਦਿਆਂ ਮਨਪ੍ਰੀਤ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਾਡਾ ਇਕਲੌਤਾ ਪੁੱਤਰ ਸੀ।
ਜਾਣਕਾਰੀ ਦਿੰਦੇ ਹੋਏ ਮਨਪ੍ਰੀਤ ਦੇ ਪਿਤਾ ਬਲਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਾਡਾ ਇਕਲੌਤਾ ਬੱਚਾ ਸੀ ਅਤੇ 6 ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਅਮਰੀਕਾ ਦੇ ਸਿਆਟਲ ਸ਼ਹਿਰ 'ਚ ਰਹਿੰਦਾ ਸੀ। 2 ਦਿਨ ਪਹਿਲਾਂ ਮੈਂ ਮਨਪ੍ਰੀਤ ਨੂੰ ਫੋਨ ਕਰਕੇ ਦੱਸਿਆ ਸੀ ਕਿ ਮੈਨੂੰ ਨਵੀਂ ਜਗ੍ਹਾ 'ਤੇ ਨੌਕਰੀ ਮਿਲੀ ਹੈ।
ਇਹ ਵੀ ਪੜ੍ਹੋ: Ferozepur News: ਫਿਰੋਜ਼ਪੁਰ 'ਚ ਇੱਕ ਪਰਿਵਾਰ ਦੇ 4 ਜੀਆਂ ਨੇ ਖਾਦੀ ਜਹਿਰੀਲੀ ਵਸਤੂ, ਮੌਕੇ ਉੱਤੇ ਹੋਈ ਮੌਤ