SGPC Election: ਸਿੱਖਾਂ ਦੀ 'ਮਿੰਨੀ ਸੰਸਦ' ਐਸਜੀਪੀਸੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕਿਵੇਂ ਹੁੰਦੀ ਚੋਣ; ਜਾਣੋ ਪੂਰੀ ਪ੍ਰਕਿਰਿਆ
Advertisement
Article Detail0/zeephh/zeephh1948769

SGPC Election: ਸਿੱਖਾਂ ਦੀ 'ਮਿੰਨੀ ਸੰਸਦ' ਐਸਜੀਪੀਸੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕਿਵੇਂ ਹੁੰਦੀ ਚੋਣ; ਜਾਣੋ ਪੂਰੀ ਪ੍ਰਕਿਰਿਆ

SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਥਾਪਨਾ 16 ਨਵੰਬਰ 1920 ਨੂੰ ਗੁਰਦੁਆਰਾ ਸੁਧਾਰ ਲਹਿਰ ਨਾਲ ਹੋਈ ਸੀ। ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਕਾਰਜਕਾਰਨੀ ਦੀ ਚੋਣ 8 ਨਵੰਬਰ ਨੂੰ ਹੋਵੇਗੀ।

SGPC Election: ਸਿੱਖਾਂ ਦੀ 'ਮਿੰਨੀ ਸੰਸਦ' ਐਸਜੀਪੀਸੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਕਿਵੇਂ ਹੁੰਦੀ ਚੋਣ; ਜਾਣੋ ਪੂਰੀ ਪ੍ਰਕਿਰਿਆ

SGPC Election: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਥਾਪਨਾ 16 ਨਵੰਬਰ 1920 ਨੂੰ ਗੁਰਦੁਆਰਾ ਸੁਧਾਰ ਲਹਿਰ ਨਾਲ ਹੋਈ ਸੀ। ਸਿੱਖਾਂ ਦੀ ਮਿੰਨੀ ਸੰਸਦ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਕਾਰਜਕਾਰਨੀ ਦੀ ਚੋਣ 8 ਨਵੰਬਰ ਨੂੰ ਹੋਵੇਗੀ ਪਰ ਇਸ ਵਾਰ ਚੋਣ ਦਿਲਚਸਪ ਹੋਣ ਦੀ ਉਮੀਦ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਕਾਰਜਕਾਰਨੀ ਦੀ ਇਹ 46ਵੀਂ ਚੋਣ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਲਗਾਤਾਰ ਦੋ ਵਾਰ ਪ੍ਰਧਾਨ ਬਣ ਚੁੱਕੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਤੀਜੀ ਵਾਰ ਵੀ ਉਨ੍ਹਾਂ ਉਪਰ ਹੀ ਦਾਅ ਖੇਡਿਆ ਹੈ। ਵਿਰੋਧੀ ਧਿਰ ਵੱਲੋਂ ਬਲਬੀਰ ਸਿੰਘ ਘੁੰਨਸ ਨੂੰ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਸਣੇ 15 ਮੈਂਬਰੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ 8 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਹੋਵੇਗਾ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦੇਈਏ ਕਿ ਜਨਰਲ ਹਾਊਸ ਵਿੱਚ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਮਗਰੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਮੈਂਬਰੀ ਅੰਤ੍ਰਿਗ ਕਮੇਟੀ ਦੀ ਚੋਣ ਕੀਤੀ ਜਾਂਦੀ ਹੈ ਜਿਸ ਨੂੰ ਬੰਦ ਲਿਫ਼ਾਫ਼ੇ ਦਾ ਨਾਂ ਦਿੱਤਾ ਜਾਂਦਾ ਹੈ।

ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਦੀ ਤਿਆਰੀ ਸ਼ੁਰੂ ਕੀਤੇ ਜਾਣ ਪਿਛੋਂ ਇਹ ਆਮ ਚੋਣਾਂ ਭਵਿੱਖ ਵਿੱਚ ਜਲਦੀ ਹੋਣ ਦੀ ਸੰਭਾਵਨਾ ਹੈ, ਜਿਸ ਕਰ ਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਦਾ ਇਹ ਆਖਰੀ ਜਨਰਲ ਇਜਲਾਸ ਵੀ ਹੋ ਸਕਦਾ ਹੈ। 

ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ

ਹਰ ਸਾਲ 11 ਮੈਂਬਰੀ ਕਾਰਜਕਾਰਨੀ ਕਮੇਟੀ ਤੋਂ ਇਲਾਵਾ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਕਾਰਜਕਾਰੀ ਕਮੇਟੀ ਦੇ ਕੁੱਲ 11 ਮੈਂਬਰ ਹੱਥ ਉਠਾ ਕੇ ਜਾਂ ਬੈਲਟ ਰਾਹੀਂ ਜਨਰਲ ਹਾਊਸ ਲਈ ਚੁਣੇ ਜਾਂਦੇ ਹਨ। ਇਨ੍ਹਾਂ ਵਿੱਚ ਪੰਜ ਤਖਤਾਂ ਦੇ ਜਥੇਦਾਰ ਵੀ ਮੈਂਬਰ ਹੁੰਦੇ ਹਨ ਪਰ ਉਨ੍ਹਾਂ ਨੂੰ ਵੋਟ ਪਾਉਣ ਦਾ ਹੱਕ ਨਹੀਂ ਹੁੰਦਾ। ਜੇ ਵਿਰੋਧੀ ਧਿਰ ਵੱਲੋਂ ਵੀ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਲਈ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾਂਦੇ ਹਨ ਤਾਂ ਇਹ ਚੋਣ ਵੋਟਾਂ ਰਾਹੀਂ ਹੁੰਦੀ ਹੈ।  ਸ਼੍ਰੋਮਣੀ ਕਮੇਟੀ ਦੇ ਕੁੱਲ ਮੈਂਬਰਾਂ ਦੀ ਗਿਣਤੀ 185 ਹੈ। ਇਸ 'ਚ 170 ਚੁਣੇ ਹੋਏ ਮੈਂਬਰ  ਅਤੇ 15 ਨਾਮਜ਼ਦ ਮੈਂਬਰ ਸ਼ਾਮਲ ਹਨ। 

ਪੰਜ ਸਾਲਾਂ ਬਾਅਦ ਮੈਂਬਰਾਂ ਦੀ ਚੋਣ
ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿਯਮ ਕਹਿੰਦੇ ਹਨ ਹਰ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਮੈਂਬਰ ਚੁਣੇ ਜਾਣੇ ਚਾਹੀਦੇ ਹਨ ਪਰ ਅਜਿਹਾ ਨਹੀਂ ਹੋ ਪਾਉਂਦਾ ਹੈ। ਅਕਸਰ ਚੋਣਾਂ ਸਮੇਂ ਸਿਰ ਨਹੀਂ ਹੁੰਦੀਆਂ। ਮੈਂਬਰਾਂ ਦੀ ਆਖਰੀ ਚੋਣ ਸਾਲ 2011 ਵਿੱਚ ਹੋਈ ਸੀ।

ਕੁੱਲ ਕਿੰਨੇ ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ
ਅੱਜ ਤੱਕ ਗੁਰਚਰਨ ਸਿੰਘ ਟੌਹੜਾ ਸਭ ਤੋਂ ਵਧ ਸਮਾਂ 13 ਸਾਲ ਤੱਖ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਉਤੇ ਰਹੇ ਸਨ। ਹਰਜਿੰਦਰ ਸਿੰਘ ਧਾਮੀ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਐਡਵੋਕੇਟ ਧਾਮੀ ਨਵੰਬਰ 2021 ਨੂੰ ਪਹਿਲੀ ਵਾਰ ਪ੍ਰਧਾਨ ਬਣੇ ਸਨ। 2022 ਵਿੱਚ ਉਹ ਵੱਡੇ ਫਰਕ ਨਾਲ ਦੂਜੀ ਵਾਰੀ ਪ੍ਰਧਾਨ ਅਹੁਦੇ ਉਤੇ ਕਾਬਜ਼ ਹੋਏ ਸਨ।
ਸਿੱਖ ਗੁਰਦੁਆਰਾ ਐਕਟ 1925 ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁਲ 191 ਮੈਂਬਰ ਹਨ। ਪੰਜਾਬ, ਹਰਿਆਣਾ, ਹਿਮਾਚਲ ਤੇ ਚੰਡੀਗੜ੍ਹ ਵਿਚੋਂ 170 ਮੈਂਬਰ ਹਨ ਹਨ। ਬਾਕੀ 15 ਮੈਂਬਰ ਦੇਸ਼ ਭਰ ਵਿਚੋਂ ਹੁੰਦੇ ਹਨ। ਇਨ੍ਹਾਂ ਵਿੱਚ ਪੰਜ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸ਼ਾਮਿਲ ਹਨ। ਹਾਲਾਂਕਿ ਇਨ੍ਹਾਂ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ ਹੈ। ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਦਾ ਅਕਾਲ ਚਲਾਣਾ ਤੇ 4 ਮੈਂਬਰਾਂ ਦਾ ਅਸਤੀਫ਼ਾ ਦੇ ਜਾਣ ਕਾਰਨ 151 ਮੈਂਬਰ ਹੀ ਆਪਣੀ ਵੋਟ ਦਾ ਇਸਤੇਮਾਲ ਕਰ ਸਕਦੇ ਹਨ।

ਕੁੱਲ ਮੈਂਬਰ-191
ਪੰਜ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ-6
ਚੁਣੇ ਗਏ-170
ਨਾਮਜ਼ਦ ਮੈਂਬਰ-15 

ਪਿਛਲੇ ਸਾਲ ਦੀ ਚੋਣ ਪ੍ਰਕਿਰਿਆ ਉਪਰ ਇੱਕ ਨਜ਼ਰ

ਕਾਬਿਲੇਗੌਰ ਹੈ ਕਿ ਪਿਛਲੇ ਸਾਲ 9 ਨਵੰਬਰ ਨੂੰ ਹੋਈ ਚੋਣ ਵਿਚ ਕੁੱਲ 146 ਵੋਟਾਂ ਭੁਗਤੀਆਂ ਸਨ ਜਿਨ੍ਹਾਂ ਵਿੱਚੋਂ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਤੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋਏ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਿਲ ਹੋਈਆਂ ਸਨ।

ਪਿਛਲੇ ਸਾਲ ਲਈ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪ੍ਰਧਾਨ, ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ, ਅਵਤਾਰ ਸਿੰਘ ਰਿਆ ਜੂਨੀਅਰ ਮੀਤ ਪ੍ਰਧਾਨ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਜਨਰਲ ਸਕੱਤਰ ਚੁਣਿਆ ਗਿਆ ਸੀ। ਇਸ ਤੋਂ ਇਲਾਵਾ 11 ਮੈਂਬਰੀ ਅੰਤ੍ਰਿਗ ਕਮੇਟੀ ਵਿੱਚ ਬਾਵਾ ਸਿੰਘ ਗੁਮਾਨਪੁਰਾ, ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸ਼ੇਰ ਸਿੰਘ ਮੰਡਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਭੁਪਿੰਦਰ ਸਿੰਘ ਅਸੰਧ ਤੇ ਮਲਕੀਤ ਸਿੰਘ ਚੰਗਾਲ ਨੂੰ ਚੁਣਿਆ ਗਿਆ ਸੀ।

ਇਹ ਵੀ ਪੜ੍ਹੋ : SGPC News: ਅਕਾਲੀ ਦਲ ਨੇ ਐਸਜੀਪੀਸੀ ਪ੍ਰਧਾਨ ਦੀ ਚੋਣ ਲਈ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਉਮੀਦਵਾਰ ਐਲਾਨਿਆ

Trending news