Sukhpal Khaira Arrest News: ਡਰੱਗ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਭਲ਼ਕੇ ਜਲਾਲਾਬਾਦ ਦੀ ਅਦਾਲਤ ਵਿੱਚ ਮੁੜ ਪੇਸ਼ੀ ਹੋਵੇਗੀ। ਨਾਭਾ ਜੇਲ੍ਹ ਤੋਂ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
Trending Photos
Sukhpal Khaira Arrest News: ਸੁਖਪਾਲ ਸਿੰਘ ਖਹਿਰਾ ਦੇ ਡਰੱਗ ਤਸਕਰੀ ਮਾਮਲੇ ਨੂੰ ਲੈ ਕੇ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ 4 ਸਤੰਬਰ ਨੂੰ ਕੀਤਾ ਗਿਆ ਸੀ ਅਤੇ 24 ਦਿਨ ਦੀ ਮਿਹਨਤ ਤੋਂ ਬਾਅਦ ਐਸਆਈਟੀ ਟੀਮ ਵੱਲੋਂ ਉਨ੍ਹਾਂ ਨੂੰ 28 ਸਤੰਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਬਿਊਰੋ ਆਫ ਇਨਵੈਸਟੀਗੇਸ਼ਨ ਵੱਲੋਂ ਡੀਆਈਜੀ ਜਲੰਧਰ ਰੇਂਜ ਸਵਪਨ ਸ਼ਰਮਾ ਨੂੰ ਇਸ ਐਸਆਈਟੀ ਦਾ ਹੈੱਡ ਲਗਾਇਆ ਗਿਆ ਸੀ ਜਦਕਿ ਐਸਐਸਪੀ ਜਲੰਧਰ ਦਿਹਾਤੀ ਐਮਐਸ ਭੁੱਲਰ, ਐਸਪੀ ਇਨਵੈਸਟੀਗੇਸ਼ਨ ਫਾਜ਼ਿਲਕਾ ਮਨਜੀਤ ਸਿੰਘ ਅਤੇ ਐਸਪੀ ਇਨਵੈਸਟੀਗੇਸ਼ਨ ਹੁਸ਼ਿਆਰਪੁਰ ਸਰਬਜੀਤ ਸਿੰਘ ਵਾਹੀਆ ਨੂੰ ਇਸ ਜਾਂਚ ਟੀਮ ਦਾ ਮੈਂਬਰ ਬਣਾਇਆ ਗਿਆ ਸੀ।
ਡਰੱਗ ਮਾਮਲੇ ਵਿੱਚ ਗ੍ਰਿਫਤਾਰ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਭਲ਼ਕੇ ਜਲਾਲਾਬਾਦ ਦੀ ਅਦਾਲਤ ਵਿੱਚ ਮੁੜ ਪੇਸ਼ੀ ਹੋਵੇਗੀ। ਨਾਭਾ ਜੇਲ੍ਹ ਤੋਂ ਉਨ੍ਹਾਂ ਨੂੰ ਜਲਾਲਾਬਾਦ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦਰਅਸਲ ਸੁਖਪਾਲ ਸਿੰਘ ਖਹਿਰਾ ਖਿਲਾਫ਼ ਫਾਜ਼ਿਲਕਾ ਸੈਸ਼ਨ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ ਕਿ ਸੁਖਪਾਲ ਸਿੰਘ ਖਹਿਰਾ ਦਾ ਰਿਮਾਂਡ ਮੰਗਿਆ ਗਿਆ ਸੀ ਜੋ ਜਲਾਲਾਬਾਦ ਅਦਾਲਤ ਵੱਲੋਂ ਨਹੀਂ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Assembly Elections 2023: 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਲਈ ਤਾਰੀਕਾਂ ਦਾ ਐਲਾਨ, 3 ਦਸੰਬਰ ਨੂੰ ਆਉਣਗੇ ਨਤੀਜੇ
ਇਸ ਨੂੰ ਲੈ ਕੇ ਅੱਜ ਸੁਣਵਾਈ ਹੋਈ ਅਤੇ ਅਦਾਲਤ ਨੇ ਜਲਾਲਾਬਾਦ ਕੋਰਟ ਦਾ ਰੁਖ ਕਰਨ ਦੇ ਹੁਕਮ ਦਿੱਤੇ ਹਨ। ਇਸ ਤਹਿਤ ਕੱਲ੍ਹ ਜਲਾਲਾਬਾਦ ਦੀ ਅਦਾਲਤ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਲਿਆ ਕੇ ਪੇਸ਼ ਕੀਤਾ ਜਾਵੇਗਾ। ਇਹ ਜਾਣਕਾਰੀ ਫਾਜ਼ਿਲਕਾ ਤੋਂ ਸੁਖਪਾ ਖਹਿਰਾ ਦੇ ਵਕੀਲ ਸੰਜੀਵ ਕੰਬੋਜ ਨੇ ਦਿੱਤੀ ਹੈ।
ਇਹ ਵੀ ਪੜ੍ਹੋ : Shah Rukh Khan Death Threat: PM ਨਰਿੰਦਰ ਮੋਦੀ ਤੋਂ ਬਾਅਦ ਸ਼ਾਹਰੁਖ ਖਾਨ ਨੂੰ ਵੀ ਮਿਲੀ ਜਾਨੋਂ ਮਾਰਨ ਦੀ ਧਮਕੀ
ਮਨੋਜ ਜੋਸ਼ੀ ਦੀ ਰਿਪੋਰਟ