Sangrur Alcohol Case: ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿੱਚ ਬੀਤੇ ਦਿਨ ਸ਼ਰਾਬ ਪੀਣ ਨਾਲ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਸੀ।
Trending Photos
Sangrur Alcohol Case: ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਵਿੱਚ ਬੀਤੇ ਦਿਨ ਸ਼ਰਾਬ ਪੀਣ ਨਾਲ ਪੰਜ ਵਿਕਤੀਆਂ ਦੀ ਮੌਤ ਹੋ ਗਈ ਸੀ ਅਤੇ ਕੁਝ ਵਿਅਕਤੀ ਦੀ ਹਾਲਤ ਖਰਾਬ ਹੋ ਗਈ ਸੀ। ਅੱਜ ਸੀਐਮਓ ਕਿਰਪਾਲ ਵੱਲੋਂ ਤਿੰਨ ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਹੁਣ ਤੱਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਾਬਿਲੇਗੌਰ ਹੈ ਕਿ ਮ੍ਰਿਤਕਾਂ ਦੇ ਪਰਿਵਾਰਕ ਜੀਆਂ ਨੇ ਦੋਸ਼ ਲਗਾਏ ਹਨ ਇਹ ਮੌਤਾਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਹੈ।
ਲਾਸ਼ਾਂ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਸੰਗਰੂਰ ਪੁੱਜੇ ਪਿੰਡ ਗੁੱਜਰਾਂ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਭੋਲਾ ਸਿੰਘ (50), ਪ੍ਰਗਟ ਸਿੰਘ (42), ਨਿਰਮਲ ਸਿੰਘ (42) ਅਤੇ ਜਗਜੀਤ ਸਿੰਘ (30) ਨੇ ਮੰਗਲਵਾਰ ਰਾਤ ਨੂੰ ਇਸੇ ਪਿੰਡ ਦੇ ਹੀ ਵਿਅਕਤੀ ਕੋਲੋਂ ਸ਼ਰਾਬ ਪੀਤੀ ਸੀ
ਸਵੇਰੇ 4 ਵਜੇ ਦੇ ਕਰੀਬ ਜਦੋਂ ਉਨ੍ਹਾਂ ਦੀ ਹਾਲਤ ਵਿਗੜ ਗਈ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਮੌਤ ਹੋ ਗਈ। ਇਸ ਤੋਂ ਇਲਾਵਾ ਪਿੰਡ ਦੇ ਦੋ ਹੋਰ ਵਿਅਕਤੀਆਂ ਦੀ ਵੀ ਸ਼ਰਾਬ ਪੀਣ ਕਾਰਨ ਹਾਲਤ ਵਿਗੜ ਗਈ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪਿੰਡ ਦੇ ਲੋਕਾਂ ਨੇ ਸੂਬਾ ਸਰਕਾਰ ਤੋਂ ਪੀੜਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਮਰਨ ਵਾਲੇ ਸਾਰੇ ਮਜ਼ਦੂਰ ਸਨ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਸਡੀਐਮ ਦਿੜ੍ਹਬਾ ਨੂੰ ਹਾਈ ਪਾਵਰ ਜਾਂਚ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡੀਐਸਪੀ ਦਿੜ੍ਹਬਾ, ਸੀਨੀਅਰ ਮੈਡੀਕਲ ਅਫਸਰ ਦਿੜ੍ਹਬਾ ਅਤੇ ਈਟੀਓ ਦਿੜ੍ਹਬਾ (ਆਬਕਾਰੀ) ਕਮੇਟੀ ਦੇ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸਿਹਤ, ਆਬਕਾਰੀ ਵਿਭਾਗ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ’ਤੇ ਆਧਾਰਤ ਇਸ ਟੀਮ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਪ੍ਰਸ਼ਾਸਨ ਵੱਲੋਂ ਪਿੰਡ ਗੁੱਜਰਾਂ ਵਿੱਚ ਘਰ-ਘਰ ਜਾ ਕੇ ਸਰਵੇ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਜੇਕਰ ਕਿਸੇ ਵਿਅਕਤੀ ਦੀ ਸਿਹਤ ਖ਼ਰਾਬ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਮੈਡੀਕਲ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਐਸਐਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਪਿੰਡ ਪੁੱਜੀ ਅਤੇ ਕਥਿਤ ਦੋਸ਼ੀਆਂ ਖ਼ਿਲਾਫ਼ ਧਾਰਾ 302 ਤਹਿਤ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਮਨਪ੍ਰੀਤ ਸਿੰਘ ਮਨੀ ਜੋ ਕਿ ਇੱਕੋ ਪਿੰਡ ਦੇ ਵਸਨੀਕ ਹਨ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : Chandigarh News: ਚੰਡੀਗੜ੍ਹ 'ਚ ਵਿਰਾਸਤੀ ਮੈਨਹੋਲ ਦਾ ਢੱਕਣ ਚੋਰੀ; ਵਿਦੇਸ਼ 'ਚ ਨਿਲਾਮ ਹੁੰਦੇ ਨੇ ਇਹ ਢੱਕਣ