Khanna News: ਖੰਨਾ ਵਿੱਚ ਲਲਹੇੜੀ ਰੋਡ ਉਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਦੇ ਕੋਲ ਵੱਡੀ ਵਾਰਦਾਤ ਵਾਪਰੀ।
Trending Photos
Khanna News: ਖੰਨਾ ਵਿੱਚ ਲਲਹੇੜੀ ਰੋਡ ਉਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਦੇ ਘਰ ਦੇ ਕੋਲ ਵੱਡੀ ਵਾਰਦਾਤ ਵਾਪਰੀ। ਇਥੇ ਸਵਿਫਟ ਕਾਰ ਵਿੱਚ ਸਵਾਰ ਨਸ਼ੇ ਵਿੱਚ ਧੁੱਤ ਦੋ ਨੌਜਵਾਨਾਂ ਨੇ ਇੱਕ ਹੋਰ ਨੌਜਵਾਨ ਨੂੰ ਬੋਨੇਟ ਉਤੇ ਚੁੱਕ ਕੇ ਗੱਡੀ ਭਜਾ ਲਈ ਅਤੇ ਫਿਰ ਗੱਡੀ ਕੰਧ ਵਿੱਚ ਠੋਕ ਦਿੱਤੀ।
ਇਸ ਤੋਂ ਬਾਅਦ ਕਈ ਗੱਡੀਆਂ ਨੂੰ ਟੱਕਰ ਮਾਰੀ। ਵਾਰਦਾਤ ਤੋਂ ਬਾਅਦ ਦੋਵੇਂ ਨੌਜਵਾਨ ਕਾਰ ਛੱਡ ਕੇ ਫ਼ਰਾਰ ਹੋ ਗਏ। ਉਥੇ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਦੀ ਹਾਲਤ ਗੰਭੀਰ ਹੋਣ ਉਤੇ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਅੱਧੀ ਰਾਤ ਨੂੰ ਵਾਰਦਾਤ; ਲੋਕਾਂ 'ਚ ਦਹਿਸ਼ਤ
ਇਹ ਵਾਰਦਾਤ ਦੇਰ ਰਾਤ ਕਰੀਬ 11 ਵਜੇ ਹੋਈ। ਆਵਾਜ਼ ਸੁਣ ਕੇ ਘਰਾਂ ਅੰਦਰ ਸੁੱਤੇ ਪਏ ਲੋਕ ਬਾਹਰ ਨਿਕਲੇ। ਦੇਖਿਆ ਕਿ ਮੰਤਰੀ ਦੇ ਘਰ ਕੋਲ ਖੜ੍ਹੀਆਂ ਗੱਡੀਆਂ ਨੂੰ ਟੱਕਰ ਮਾਰਨ ਤੋਂ ਬਾਅਦ ਸਵਿਫਟ ਕਾਰ ਆਦਰਸ਼ ਸਿਨੇਮਾ ਦੀ ਕੰਧ ਨਾਲ ਟਕਰਾ ਗਈ। ਸ਼ਮਸ਼ੇਰ ਸਿੰਘ ਸ਼ੇਰੀ ਨੇ ਦੱਸਿਆ ਕਿ ਕਾਰ ਵਿਚੋਂ ਦੋ ਨੌਜਵਾਨ ਨਿਕਲੇ ਅਤੇ ਭੱਜ ਗਏ। ਬੋਨੇਟ ਤੋਂ ਥੱਲੇ ਡਿੱਗ ਕੇ ਨੌਜਵਾਨ ਲਹੂ-ਲੁਹਾਨ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਾ ਗਿਆ। ਈਸ਼ਵਰ ਚੰਦ ਨੇ ਦੱਸਿਆ ਕਿ ਉਨ੍ਹਾਂ ਦਾ ਸੰਦੀਪ ਕੁਮਾਰ ਜ਼ਖ਼ਮੀ ਹੋਇਆ ਹੈ। ਉਸ ਦੇ ਬੇਟੇ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : Bathinda News: ਨਰਮੇ ਦੀ ਮੰਡੀਆਂ ਵਿਚ ਆਮਦ ਸ਼ੁਰੂ, ਫਸਲ ਦਾ ਚੰਗਾ ਰੇਟ ਮਿਲਣ ਤੇ ਕਿਸਾਨ ਹੋਏ ਖੁਸ਼
ਮੌਕੇ ਉਤੇ ਪਹੁੰਚੇ ਏਐਸਆਈ ਮਹਿੰਦਰ ਸਿੰਘ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ ਮੌਕੇ ਉਤੇ ਪਹੁੰਚੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰ ਦੇ ਨੰਬਰ ਤੋਂ ਮੁਲਜ਼ਮਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਇਹ ਪਤਾ ਚੱਲਿਆ ਹੈ ਕਿ ਕਾਰ ਨੂੰ ਵਿਸ਼ਾਲ ਨਾਮਕ ਨੌਜਵਾਨ ਚਲਾ ਰਿਹਾ ਸੀ।
ਕਾਬਿਲੇਗੌਰ ਹੈ ਕਿ ਖੰਨਾ ਦੇ ਫੋਕਲ ਪੁਆਇੰਟ ਨੇੜੇ ਹੋਏ ਰੇਲ ਹਾਦਸੇ ਵਿੱਚ 5 ਬੱਚਿਆਂ ਦੇ ਪਿਤਾ ਦੀ ਮੌਤ ਹੋ ਗਈ। ਇਹ ਹਾਦਸਾ ਰੇਲਵੇ ਟਰੈਕ ਪਾਰ ਕਰਦੇ ਸਮੇਂ ਵਾਪਰਿਆ। ਮ੍ਰਿਤਕ ਦੀ ਪਛਾਣ ਰਾਜ ਕੁਮਾਰ ਵਾਸੀ ਗਾਜ਼ੀਆਬਾਦ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ। ਰੇਲਵੇ ਪੁਲਿਸ ਨੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਜੀਆਰਪੀ ਇੰਚਾਰਜ ਕੁਲਦੀਪ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ ਫੋਕਲ ਪੁਆਇੰਟ ਨੇੜੇ ਸੂਚਨਾ ਮਿਲੀ ਸੀ ਕਿ ਰੇਲ ਗੱਡੀ ਦੀ ਲਪੇਟ ਵਿੱਚ ਆ ਕੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਜਿਸ ਨੂੰ ਸਿਵਲ ਹਸਪਤਾਲ ਖੰਨਾ ਵਿੱਚ ਦਾਖ਼ਲ ਕਰਵਾਇਆ ਗਿਆ। ਉਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : Panchayat Elections: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕੀ ਪਿੰਡ ਧਰਮਕੋਟ ਦੀ ਪੰਚਾਇਤੀ ਚੋਣ ਪ੍ਰਕੀਰਿਆ, ਜਾਣੋ ਕਾਰਨ