Punjab News: ਭਾਰਤ-ਕੈਨੇਡਾ ਖਟਾਸ; ਐਮਪੀ ਰਵਨੀਤ ਬਿੱਟੂ ਨੇ ਪੀਐਮ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਕੀਤੀ ਮੰਗ
Advertisement
Article Detail0/zeephh/zeephh1879821

Punjab News: ਭਾਰਤ-ਕੈਨੇਡਾ ਖਟਾਸ; ਐਮਪੀ ਰਵਨੀਤ ਬਿੱਟੂ ਨੇ ਪੀਐਮ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਕੀਤੀ ਮੰਗ

Punjab News: ਕੈਨੇਡਾ ਸਰਕਾਰ ਦੇ ਰੁਖ਼ ਨੂੰ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੀਐਮ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਨੂੰ ਲਿਖ ਕੇ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।

Punjab News: ਭਾਰਤ-ਕੈਨੇਡਾ ਖਟਾਸ; ਐਮਪੀ ਰਵਨੀਤ ਬਿੱਟੂ ਨੇ ਪੀਐਮ ਨੂੰ ਪੱਤਰ ਲਿਖ ਕੇ ਦਖ਼ਲ ਦੇਣ ਦੀ ਕੀਤੀ ਮੰਗ

Punjab News: ਕੈਨੇਡਾ ਸਰਕਾਰ ਦੇ ਰੁਖ਼ ਨੂੰ ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਪੀਐਮ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਲਿਖ ਕੇ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਹੈ।

ਪੱਤਰ ਵਿੱਚ ਲਿਖਿਆ ਹੈ ਕਿ ਦੋਵੇਂ ਦੇਸ਼ਾਂ ਵਿੱਚ ਸਿਆਸੀ ਖਿੱਚੋਤਾਣ ਕਾਰਨ ਕੈਨੇਡਾ ਵਿੱਚ ਪੜ੍ਹਨ ਗਏ ਭਾਰਤੀ ਵਿਦਿਆਰਥੀਆਂ ਅਤੇ ਦੇਸ਼ ਵਿੱਚ ਉਨ੍ਹਾਂ ਦੇ ਪਰਿਵਾਰ ਦੇ ਦਿਲਾਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।

ਗੌਰਤਲਬ ਹੈ ਕਿ ਕੈਨੇਡਾ ਵਿੱਚ ਲਗਭਗ 6 ਲੱਖ ਭਾਰਤੀ ਵਿਦਿਆਰਥੀ ਪੜ੍ਹਾਈ ਕਰਨ ਲਈ ਗਏ ਹੋਏ ਹਨ। ਉਨ੍ਹਾਂ ਦੀ ਪੜ੍ਹਾਈ ਦਾ ਵੀਜਾ, ਪੀਆਰ ਤੇ ਸੁਰੱਖਿਆ ਨੂੰ ਲੈ ਕੇ ਕਮੀ ਨਾ ਹੋਵੇ, ਇਹ ਯਕੀਨੀ ਬਣਾਇਆ ਜਾਵੇ।

ਭਾਰਤ ਵੱਲੋਂ ਵੀ ਦਿਖਾਈ ਗਈ ਤਲਖੀ ਮਗਰੋਂ ਟਰੂਡੋ ਦਾ ਬੀਤੀ ਸ਼ਾਮ ਮੁੜ ਤੋਂ ਵੱਡਾ ਬਿਆਨ ਸਾਹਮਣੇ ਆਇਆ ਸੀ। ਭਾਰਤ ਦੀ ਨਾਰਾਜ਼ਗੀ ਤੋਂ ਬਾਅਦ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸੁਰ ਨਰਮ ਹੋ ਗਏ ਸਨ। ਉਨ੍ਹਾਂ ਨੇ ਕਿਹਾ ਸੀ ਕਿ ਅਸੀਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ। ਅਸੀਂ ਚਾਹੁੰਦੇ ਹਾਂ ਕਿ ਭਾਰਤ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਦੋਸ਼ ਲਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ।

ਇਹ ਵੀ ਪੜ੍ਹੋ : Canada News: 'ਕੈਨੇਡਾ ‘ਚ 25 ਸਤੰਬਰ ਨੂੰ ਭਾਰਤ ਦੇ ਖਿਲਾਫ ਹੋਣ ਵਾਲੀ ਖਾਲਿਸਤਾਨ ਪੱਖੀ ਰੈਲੀ ‘ਚ ਹਿੰਸਾ ਹੋਣ ਦਾ ਡਰ'

ਪ੍ਰਧਾਨ ਮੰਤਰੀ ਟਰੂਡੋ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਕੈਨੇਡਾ ਇੱਕ ਸਿੱਖ ਵੱਖਵਾਦੀ ਨੇਤਾ ਦੀ ਹੱਤਿਆ ਦੇ ਸਬੰਧ ਵਿੱਚ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ। ਅਸੀਂ ਚਾਹੁੰਦੇ ਹਾਂ ਕਿ ਨਵੀਂ ਦਿੱਲੀ ਇਸ ਮੁੱਦੇ ਨੂੰ ਸਹੀ ਢੰਗ ਨਾਲ ਦੇਖੇ ਅਤੇ ਇਸ ਨੂੰ ਗੰਭੀਰਤਾ ਨਾਲ ਲਵੇ। ਉਨ੍ਹਾਂ ਕਿਹਾ ਸੀ ਕਿ ਭਾਰਤ ਸਰਕਾਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਅਸੀਂ ਇਸ ਨੂੰ ਭੜਕਾਉਣ ਜਾਂ ਵਧਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਾਂ।

ਇਹ ਵੀ ਪੜ੍ਹੋ : Punjab News: ਦਿੱਲੀ ਪੁਲਿਸ ਨੇ ਪੰਜਾਬ ਦੇ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਦੇ ਘਰ ਹੋਈ ਚੋਰੀ ਦੀ ਗੁੱਥੀ ਸੁਲਝਾਈ, ਦੋਸ਼ੀ ਗ੍ਰਿਫਤਾਰ

 

Trending news