ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਵੀਡੀਓ ਰਾਹੀਂ ਕਿਹਾ ਕਿ ਜੇਲ੍ਹਾਂ 'ਚ ਨਸ਼ੇ ਕਾਰਨ ਇਲਾਜ ਕਰਾ ਰਹੇ ਕੈਦੀਆਂ ਦੇ ਡਰੱਗ ਡੇਟਾ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਉਹ ਨਸ਼ੇ ਦੇ ਆਦੀ ਕਿਵੇਂ ਹੋਏ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਜੇਲ੍ਹਾਂ 'ਚ ਨਸ਼ਾ ਕਿਵੇਂ ਆਇਆ।
Trending Photos
ਚੰਡੀਗੜ: ਪੰਜਾਬ ਵਿਚ ਜੇਲ੍ਹ ਵਿਭਾਗ ਨੇ ਇਕ ਨਵੀਂ ਪਹਿਲ ਕੀਤੀ ਹੈ। ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਸਾਰੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ। ਜਿਸ ਵਿੱਚ ਇਹ ਪਤਾ ਲਗਾਇਆ ਜਾਵੇਗਾ ਕਿ ਉਹ ਜੇਲ੍ਹ ਵਿੱਚ ਨਸ਼ਾ ਕਰਦਾ ਹੈ ਜਾਂ ਨਹੀਂ। ਜੇਕਰ ਅਜਿਹਾ ਹੁੰਦਾ ਹੈ ਤਾਂ ਉਸ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ ਜੋ ਨਸ਼ਾ ਕਰ ਕੇ ਜੇਲ 'ਚ ਸਪਲਾਈ ਕਰਦਾ ਹੈ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ
ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਕ ਵੀਡੀਓ ਰਾਹੀਂ ਕਿਹਾ ਕਿ ਜੇਲ੍ਹਾਂ 'ਚ ਨਸ਼ੇ ਕਾਰਨ ਇਲਾਜ ਕਰਾ ਰਹੇ ਕੈਦੀਆਂ ਦੇ ਡਰੱਗ ਡੇਟਾ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਉਹ ਨਸ਼ੇ ਦੇ ਆਦੀ ਕਿਵੇਂ ਹੋਏ ਅਤੇ ਇਹ ਵੀ ਦੇਖਿਆ ਜਾਵੇਗਾ ਕਿ ਜੇਲ੍ਹਾਂ 'ਚ ਨਸ਼ਾ ਕਿਵੇਂ ਆਇਆ। ਜੇਕਰ ਕੋਈ ਇਸ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਸ਼ਾ ਕਰਨ ਵਾਲੇ ਕੈਦੀਆਂ ਦਾ ਇਲਾਜ ਜੇਲ੍ਹ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿਚ 40 ਫੀਸਦੀ ਅਜਿਹੇ ਕੈਦੀ ਹਨ, ਜੋ ਨਸ਼ਿਆਂ ਦੀ ਦਲਦਲ ਵਿਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਕੈਦੀਆਂ ਦੀ ਸਕਰੀਨਿੰਗ ਕਰਕੇ ਟੈਸਟ ਕੀਤੇ ਜਾਣਗੇ।
In a first of its kind in whole India, we screened all the inmates of Ropar Jail. This will help us knowing exact number of addicts, what drugs they are taking, how drugs enter jails & to take action against those found guilty. All drug addicts would be treated.#DrugFreePunjab pic.twitter.com/R1cDi0nebq
— Harjot Singh Bains (@harjotbains) July 10, 2022
ਰੋਪੜ ਜੇਲ੍ਹ ਤੋਂ ਹੋਈ ਸਕਰੀਨਿੰਗ ਦੀ ਸ਼ੁਰੂਆਤ
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਸਾਰੇ ਕੈਦੀਆਂ ਦੀ ਮੈਡੀਕਲ ਜਾਂਚ ਕੀਤੀ ਗਈ ਹੈ। ਤਾਂ ਜੋ ਪਤਾ ਲੱਗ ਸਕੇ ਕਿ ਕਿੰਨੇ ਕੈਦੀ ਨਸ਼ੇ ਦੇ ਆਦੀ ਹਨ।
WATCH LIVE TV