Vigilance Bureau: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਕਣਕ ਦੇ ਗਬਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
Trending Photos
Vigilance Bureau: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਨਗ੍ਰੇਨ ਦੇ ਇੰਸਪੈਕਟਰ (ਗਰੇਡ-1) ਬਿਕਰਮਜੀਤ ਸਿੰਘ ਨੂੰ ਖਡੂਰ ਸਾਹਿਬ, ਜ਼ਿਲ੍ਹਾ ਤਰਨਤਾਰਨ ਵਿਖੇ ਪਨਗ੍ਰੇਨ ਗੋਦਾਮਾਂ ਦੇ ਇੰਚਾਰਜ ਵਜੋਂ ਤਾਇਨਾਤੀ ਦੌਰਾਨ ਕਣਕ ਦੇ ਗਬਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਉਸ ਨੂੰ ਸਰਕਾਰੀ ਖ਼ਜ਼ਾਨੇ ਨੂੰ 1.24 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਇੰਸਪੈਕਟਰ ਹੁਣ ਗੁਰਦਾਸਪੁਰ ਵਿੱਚ ਤਾਇਨਾਤ ਹੈ ਅਤੇ ਉਸ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੀ ਤਰਨਤਾਰਨ ਯੂਨਿਟ ਵੱਲੋਂ ਤਕਨੀਕੀ ਟੀਮ ਦੇ ਨਾਲ ਖਡੂਰ ਸਾਹਿਬ ਸਥਿਤ ਪਨਗਰੇਨ ਦੇ ਗੋਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਤਾਂ ਗੋਦਾਮਾਂ ਵਿੱਚ ਸਟੋਰ ਕੀਤੇ ਸਟਾਕ ਵਿੱਚ ਕ੍ਰਮਵਾਰ 2019-2020-2021 ਦੌਰਾਨ 760 ਕੁਇੰਟਲ ਅਤੇ 229 ਕੁਇੰਟਲ ਕਣਕ ਗਾਇਬ ਪਾਈ ਗਈ, ਜਿਸ ਦੀ ਕੁਲ ਮਾਰਕੀਟ ਕੀਮਤ 1,24,93,709 ਰੁਪਏ ਬਣਦੀ ਹੈ।
ਇਹ ਵੀ ਪੜ੍ਹੋ : Tarntaran Encounter: ਮੁਕਾਬਲੇ ਮਗਰੋਂ ਪੁਲਿਸ ਨੇ ਦੋ ਲੁਟੇਰਿਆਂ ਨੂੰ ਕੀਤਾ ਗ੍ਰਿਫ਼ਤਾਰ; ਇੱਕ ਲੁਟੇਰਾ ਹੋਇਆ ਜ਼ਖ਼ਮੀ
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਆਈ.ਪੀ.ਸੀ. ਆਈਪੀਸੀ ਦੀ ਧਾਰਾ 409 ਦੇ ਤਹਿਤ ਮਿਤੀ 30-08-2023 ਨੂੰ ਐਫ.ਆਈ.ਆਰ. ਨੰ. 30 ਦਰਜ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਦੋਸ਼ੀ ਇੰਸਪੈਕਟਰ ਦੀ ਚੱਲ-ਅਚੱਲ ਜਾਇਦਾਦ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਰੋਡਵੇਜ਼ ਵਿੱਚ ਤਾਇਨਾਤ ਸਹਾਇਕ ਕੰਟਰੋਲਰ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਟੈਕਸ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਇਸ ਤਹਿਤ ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਕੰਟਰੋਲਰ (ਵਿੱਤ ਅਤੇ ਲੇਖਾ) ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਮੁਅੱਤਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Raksha Bandhan 2023: ਅੱਜ ਪੂਰੇ ਦੇਸ਼ 'ਚ ਮਨਾਇਆ ਜਾ ਰਿਹਾ ਭੈਣ-ਭਰਾ ਦੇ ਪਿਆਰ ਦਾ ਤਿਉਹਾਰ ਰੱਖੜੀ, PM ਨਰਿੰਦਰ ਮੋਦੀ ਨੇ ਦਿੱਤੀ ਵਧਾਈ