Abohar News: ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਅਪਮਾਨ, ਹੱਥ 'ਚੋਂ ਫੜ੍ਹੀ ਬੰਦੂਕ ਚੋਰੀ
Advertisement
Article Detail0/zeephh/zeephh2035595

Abohar News: ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਅਪਮਾਨ, ਹੱਥ 'ਚੋਂ ਫੜ੍ਹੀ ਬੰਦੂਕ ਚੋਰੀ

Abohar News: ਲਗਭਗ ਚਾਰ ਦਿਨ ਪਹਿਲਾਂ ਵੱਲੋਂ ਲੋਕ ਅਰਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸ਼ਰਾਰਤੀ ਅਨਸਰਾਂ ਵੱਲੋਂ ਅਪਮਾਨ ਕੀਤਾ ਗਿਆ ਹੈ।

Abohar News: ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਅਪਮਾਨ, ਹੱਥ 'ਚੋਂ ਫੜ੍ਹੀ ਬੰਦੂਕ ਚੋਰੀ

Abohar News: ਪੰਜਾਬ ਦੇ ਅਬੋਹਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਥੇ ਹਾਲ ਹੀ ਵਿੱਚ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਲੋਕ ਅਰਪਿਤ ਕੀਤੇ ਗਏ ਸ਼ਹੀਦ ਊਧਮ ਸਿੰਘ ਦੇ ਬੁੱਤ ਦਾ ਸ਼ਰਾਰਤੀ ਅਨਸਰਾਂ ਵੱਲੋਂ ਅਪਮਾਨ ਕੀਤਾ ਗਿਆ ਹੈ।

ਇੰਨਾ ਹੀ ਨਹੀਂ ਉਨ੍ਹਾਂ ਦੇ ਹੱਥ ਵਿੱਚ ਫੜ੍ਹੀ ਬੰਦੂਕ ਵੀ ਚੋਰੀ ਕਰ ਲਈ ਗਈ ਹੈ। ਹਾਲਾਂਕਿ ਮੌਕੇ ਉਪਰ ਪੁੱਜੇ ਅਬੋਹਰ ਤੋਂ ਹਲਕਾ ਇੰਚਾਰਜ ਅਤੇ ਸਮਾਜਸੇਵੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਇਸ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Nangal News: ਨੰਗਲ 'ਚ ਇੱਕ ਸ਼ਰਾਰਤੀ ਬਾਂਦਰ ਨੇ ਮਚਾਇਆ ਦਹਿਸ਼ਤ! ਦੋ ਦਰਜਨ ਲੋਕਾਂ ਨੂੰ ਬਣਾਇਆ ਸ਼ਿਕਾਰ

ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਹੀ  ਨਗਰ ਥਾਣਾ ਇੱਕ ਦੇ ਪੁਲਿਸ ਐਸਐਚਓ ਸੁਨੀਲ ਕੁਮਾਰ ਆਪਣੀ ਟੀਮ ਸਮੇਤ ਮੌਕੇ ਉਪਰ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲੈਣ ਤੋਂ ਬਾਅਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਇਹ ਵੀ ਪੜ੍ਹੋ : Ferozepur News: ਆਪਸੀ ਰੰਜਿਸ਼ ਨੇ ਲਈ ਇੱਕ ਨੌਜਵਾਨ ਦੀ ਜਾਨ, ਗੁਆਂਢੀ ਨੇ ਕੁਹਾੜੀ ਨਾਲ ਕੀਤਾ ਸੀ ਹਮਲਾ

Trending news