SGPC News: ਐਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਗੁਰਦੁਆਰਾ ਪੰਜੋਖਰਾ ਸਾਹਿਬ ਤੇ ਮੰਜੀ ਸਾਹਿਬ ਅੰਬਾਲਾ ਵਿਖੇ ਪੈਰਾ ਮਿਲਟਰੀ ਫੋਰਸ ਨੂੰ ਠਹਿਰਾਉਣ ਦੇ ਮਾਮਲੇ ਵਿੱਚ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
Trending Photos
SGPC News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਤੇ ਮੰਜੀ ਸਾਹਿਬ ਅੰਬਾਲਾ ਵਿਖੇ ਪੈਰਾ ਮਿਲਟਰੀ ਫੋਰਸ ਨੂੰ ਠਹਿਰਾਉਣ ਦੇ ਮਾਮਲੇ ਵਿੱਚ ਪੈਦਾ ਹੋਏ ਵਿਵਾਦ ਉਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ ਨੇ ਹਰਿਆਣਾ ਸਰਕਾਰ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੇਰਿਆ ਹੈ। ਖਾਲਸਾ ਨੇ ਕਿਹਾ ਕਿ ਪੈਰਾਮਿਲਟਰੀ ਫੋਰਸ ਦੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਗੁਰੂ ਘਰਾਂ ਵਿੱਚ ਲਿਆਂਦੀ ਗਈ ਸ਼ਰਾਬ, ਜਰਦਾ ਅਤੇ ਸ਼ੇਵ ਕਰਨ ਦਾ ਸਮਾਨ ਮਿਲਣ ਦੇ ਨਾਲ ਸੰਗਤ ਦੇ ਮਨ ਵਿੱਚ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ।
ਖ਼ਾਲਸਾ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਕੀਤਾ ਗਿਆ ਇਹ ਕਾਰਾ ਬੇਹੱਦ ਸ਼ਰਮਨਾਕ ਹੈ। ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ ਨੇ ਕਿਹਾ ਕਿ ਬੇਸ਼ੱਕ ਸੰਗਤ ਦੇ ਵਿਰੋਧ ਕਰਕੇ ਗੁਰਦੁਆਰਾ ਮੰਜੀ ਸਾਹਿਬ ਅੰਬਾਲਾ ਤੋਂ ਇਨ੍ਹਾਂ ਫੋਰਸਾਂ ਨੂੰ ਕੱਢ ਲਿਆ ਗਿਆ ਹੈ ਪ੍ਰੰਤੂ ਪੰਜੋਖਰਾ ਸਾਹਿਬ ਵਿਖੇ ਅਜੇ ਵੀ ਇਹ ਫੋਰਸ ਮੌਜੂਦ ਹੈ।
ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ
ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਗੱਲ ਦਾ ਡੱਟ ਕੇ ਵਿਰੋਧ ਕਰਦੀ ਹੈ ਤੇ ਹਰਿਆਣਾ ਦੇ ਸਿੱਖਾਂ ਦੇ ਨਾਲ ਡੱਟ ਕੇ ਖੜ੍ਹੀ ਹੈ। ਉਨ੍ਹਾਂ ਨੇ ਹਰਿਆਣਾ ਸਰਕਾਰ ਤੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਲਈ ਆਖਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜਦ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਅੰਬਾਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਸ੍ਰੀ ਮੰਜੀ ਸਾਹਿਬ ਤੇ ਸ੍ਰੀ ਪੰਜੋਖਰਾ ਸਾਹਿਬ ਵਿਖੇ ਪੁਲਿਸ ਵਾੜ ਕੇ ਮਰਯਾਦਾ ਦੀ ਉਲੰਘਣਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸੰਗਤ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਸ਼ੰਭੂ ਬਾਰਡਰ ਉੱਤੇ ਆਪਣੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਸੱਦੀ ਗਈ ਪੁਲਿਸ ਨੂੰ ਇਨ੍ਹਾਂ ਗੁਰੂ ਘਰਾਂ ਦੀਆਂ ਸਰਾਵਾਂ ਵਿੱਚ ਰਿਹਾਇਸ਼ ਦਾ ਪ੍ਰਬੰਧ ਕਰਕੇ ਦਿੱਤਾ ਗਿਆ ਹੈ। ਸੰਗਤ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਪੁਲਿਸ ਅਧਿਕਾਰੀਆਂ ਨੇ ਸਰਾਵਾਂ ਅੰਦਰ ਸ਼ਰਾਬ, ਤੰਬਾਕੂ ਆਦਿ ਨਸ਼ਿਆਂ ਦਾ ਸੇਵਨ ਕੀਤਾ ਹੈ, ਜੋ ਕਿ ਮੌਕੇ ਤੋਂ ਬਰਾਮਦ ਵੀ ਕੀਤੇ ਗਏ ਹਨ।
ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ