Jagjit Singh Dallewal News: ਕੇਂਦਰੀ ਖੇਤੀਬਾੜੀ ਮੰਤਰਾਲੇ ਦਾ ਇੱਕ ਵਫ਼ਦ ਪੰਜਾਬ ਪੁਲਿਸ ਸਣੇ ਖਨੌਰੀ ਬਾਰਡਰ ‘ਤੇ ਪੁੱਜਿਆ। ਜਿਨ੍ਹਾਂ ਨੇ ਡੱਲੇਵਾਲਾ ਅਤੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਕੇਂਦਰ ਵੱਲੋਂ ਇੱਕ ਪ੍ਰਪੋਜ਼ਲ ਦਿੱਤਾ ਗਿਆ।
Trending Photos
Jagjit Singh Dallewal News: ਕਿਸਾਨੀ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਪਿਛਲੇ 54 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਹੋਏ ਹਨ। ਉਨ੍ਹਾਂ ਦੀ ਸਿਹਤ ਲਗਾਤਾਰ ਖਰਾਬ ਹੋ ਰਹੀ ਹੈ। ਇਸੇ ਵਿਚਾਲੇ ਅੱਜ ਕੇਂਦਰੀ ਖੇਤੀਬਾੜੀ ਮੰਤਰਾਲੇ ਦਾ ਇੱਕ ਵਫ਼ਦ ਪੰਜਾਬ ਪੁਲਿਸ ਸਣੇ ਖਨੌਰੀ ਬਾਰਡਰ ‘ਤੇ ਪੁੱਜਿਆ। ਜਿਨ੍ਹਾਂ ਨੇ ਡੱਲੇਵਾਲਾ ਅਤੇ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ। ਇਸ ਮੀਟਿੰਗ ਦੌਰਾਨ ਕਿਸਾਨਾਂ ਨੂੰ ਕੇਂਦਰ ਵੱਲੋਂ ਇੱਕ ਪ੍ਰਪੋਜ਼ਲ ਦਿੱਤਾ ਗਿਆ। ਇਸੇ ਵਿਚਾਲੇ ਹੁਣ ਇਹ ਖ਼ਬਰ ਨਿੱਕਲੇ ਸਹਾਮਣੇ ਆ ਰਹੀ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹਾਇਤਾ ਦੇਣ ਉੱਤੇ ਸਹਿਮਤੀ ਬਣ ਸਕਦੀ ਹੈ। ਇਸ ਸਬੰਧੀ ਕਿਸਾਨ ਯੂਨੀਅਨਾਂ ਅਤੇ ਪ੍ਰਸ਼ਾਸਨ ਵੱਲੋਂ ਇਸ ਚੀਜ਼ ਦਾ ਜਲਦ ਐਲਾਨ ਕੀਤਾ ਜਾ ਸਕਦਾ ਹੈ। ਫਿਲਹਾਲ ਕਿਸਾਨਾਂ ਦੀ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਮੀਟਿੰਗ ਚੱਲ ਰਹੀ ਹੈ। ਇਸ ਤੋਂ ਬਾਅਦ ਕਿਸਾਨਾਂ ਵੱਲੋਂ ਕੋਈ ਜਾਣਕਾਰੀ ਮੀਡੀਆ ਦੇ ਨਾਲ ਸਾਂਝੀ ਕੀਤੀ ਜਾ ਸਕਦੀ ਹੈ।
ਦੱਸ ਦਈਏ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 54 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬੇਹੱਦ ਨਾਜ਼ੁਕ ਸਥਿਤੀ ‘ਚ ਪਹੁੰਚ ਗਈ ਹੈ। ਉਨ੍ਹਾਂ ਦਾ ਭਾਰ 20 ਕਿੱਲੋ ਦੇ ਕਰੀਬ ਘਟ ਗਿਆ ਹੈ। ਉਨ੍ਹਾਂ ਲਈ ਪਾਣੀ ਤੱਕ ਪਚਾਉਣਾ ਔਖਾ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਉਨ੍ਹਾਂ ਦੀ ਹਾਲਤ ਬੇਹੱਦ ਹੀ ਨਾਜ਼ੁਕ ਬਣੀ ਪਈ ਹੈ। ਦੂਜੇ ਪਾਸੇ ਇੱਕ ਵਾਰ ਫਿਰ ਤੋਂ ਉਨ੍ਹਾਂ ਦੀ ਹਾਲਤ ਵਿਗੜਨ ਦੀ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ ਤੜਕਸਾਰ ਕਰੀਬ 2 ਵਜੇ ਜਗਜੀਤ ਸਿੰਘ ਡੱਲੇਵਾਲ ਨੂੰ ਉਲਟੀਆਂ ਆਉਣ ਲੱਗੀਆਂ।