Jagraon News: ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, CCTV 'ਚ ਕੈਦ ਹੋਈਆਂ ਤਸਵੀਰਾਂ
Advertisement
Article Detail0/zeephh/zeephh2555730

Jagraon News: ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, CCTV 'ਚ ਕੈਦ ਹੋਈਆਂ ਤਸਵੀਰਾਂ

Jagraon News:  ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਰਾਹੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਹੈ। ਪਰ ਅਜੇ ਪੁਲਿਸ ਕੁਝ ਵੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹੈ।

Jagraon News: ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, CCTV 'ਚ ਕੈਦ ਹੋਈਆਂ ਤਸਵੀਰਾਂ

 

Jagraon News: ਜਗਰਾਓ ਦੇ ਲਾਲ ਪੈਲੇਸ ਨੇੜੇ ਇਕ ਵਿਅਕਤੀ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਜੀਵ ਕੁਮਾਰ (56 ) ਵਜੋਂ ਹੋਈ ਹੈ। ਕਤਲ ਦੀ ਸਾਰੀ ਵਾਰਦਾਤ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਕਤਲ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਘਟਨਾ ਵਾਲੀ ਥਾਂ ਉੱਤੇ ਪਹੁੰਚ ਗਈ। ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ ਰਾਹੀ ਪੁਲਿਸ ਨੇ ਕਤਲ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੀ ਪਛਾਣ ਕਰ ਲਈ ਹੈ। ਪਰ ਅਜੇ ਪੁਲਿਸ ਕੁਝ ਵੀ ਖੁੱਲ੍ਹ ਕੇ ਬੋਲਣ ਨੂੰ ਤਿਆਰ ਨਹੀਂ ਹੈ।

ਥਾਣੇ ਵਿੱਚ ਆਪਣੇ ਪਿਤਾ ਦੇ ਕਤਲ ਦੀ ਕਾਰਵਾਈ ਕਰਵਾਉਣ ਲਈ ਪਹੁੰਚੇ ਉਸਦੇ ਬੇਟੇ ਨੇ ਕਿਹਾ ਕਿ ਉਸਦੇ ਪਿਤਾ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਫਿਰ ਕਿਸੇ ਨੇ ਉਸਦੇ ਸਿਰ ਵਿਚ ਕੋਈ ਤੇਜਧਾਰ ਹਥਿਆਰ ਮਾਰ ਕੇ ਕਤਲ ਕਿਉਂ ਕੀਤਾ, ਇਸ ਦੀ ਜਾਂਚ ਪੂਰੀ ਗੰਭੀਰਤਾ ਨਾਲ ਕੀਤੀ ਜਾਵੇ। ਅਤੇ ਉਸਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ  ਉਸਦੇ ਪਿਤਾ ਦੇ ਕਾਤਲ ਨੂੰ ਜਲਦੀ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਅਮਰਜੀਤ ਸਿੰਘ ਨੇ ਕਿਹਾ ਕਿ ਮ੍ਰਿਤਕ ਸੰਜੀਵ ਕੁਮਾਰ ਨੂੰ ਬੀਤੀ ਰਾਤ ਕਤਲ ਕੀਤਾ ਗਿਆ ਸੀ, ਪਰ ਉਸਦੀ ਪਹਿਚਾਣ ਅੱਜ ਹੋਈ ਹੈ ਤੇ CCTV ਫੁਟੇਜ ਦੇ ਅਧਾਰ ਉੱਤੇ ਜਲਦੀ ਹੀ ਹਮਲਾ ਕਰਨ ਵਾਲਿਆਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Trending news