Jalalabad News: ਜਲਾਲਾਬਾਦ 'ਚ MLA ਦੇ ਘਰ ਦੇ ਬਾਹਰ ਧਰਨਾ ਦੇ ਰਹੇੇ ਕਿਸਾਨ ਦੀ ਮੌਤ, ਕਿਸਾਨਾਂ ਦੀ ਚੇਤਾਵਨੀ, ਮ੍ਰਿਤਕ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦੇਣ ਦੀ ਮੰਗ, ਨਹੀਂ ਤਾਂ ਨਹੀਂ ਹੋਣਗੀਆਂ ਅੰਤਿਮ ਸੰਸਕਾਰ
Trending Photos
Jalalabad News: ਜਲਾਲਾਬਾਦ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਦਾਣਾ ਮੰਡੀ 'ਚ ਝੋਨੇ ਦੀ ਸਮੇਂ ਸਿਰ ਲਿਫਟਿੰਗ ਅਤੇ ਖਰੀਦ ਨਾ ਹੋਣ ਕਾਰਨ ਜਲਾਲਾਬਾਦ ਦੇ ਹਲਕਾ ਵਿਧਾਇਕ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਇੱਕ ਕਿਸਾਨ ਦੀ ਮੌਤ ਹੋ ਗਈ ਹੈ ਜਿਸ ਕਾਰਨ ਕਿਸਾਨਾਂ ਵਿੱਚ ਰੋਸ ਹੈ ਅਤੇ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਘੋਲਾ ਨੇ ਦੱਸਿਆ ਕਿ ਕਿਸਾਨ 18 ਤਰੀਕ ਤੋਂ ਜਲਾਲਾਬਾਦ ਤੋਂ ਹਲਕਾ ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਹਨ ਜਿਸ ਵਿੱਚ ਉਹ ਦੋਸ਼ ਲਗਾ ਰਹੇ ਹਨ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਮੰਡੀਆਂ ਵਿੱਚ ਕਿਸਾਨਾਂ ਦੀਆਂ ਫਸਲਾਂ ਦੀ ਕਟੌਤੀ ਕੀਤੀ ਜਾ ਰਹੀ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਮੋਰਚੇ ਵਿੱਚ ਅੱਜ ਜਦੋਂ ਸਟੇਜ ਦੀ ਕਾਰਵਾਈ ਸ਼ੁਰੂ ਹੋਇਆ ਤਾਂ ਅਚਾਨਕ ਧਰਨੇ ਵਿੱਚ ਮੌਜੂਦ ਪਿੰਡ ਸਵਾਹਵਾਲਾ ਦੇ ਕਿਸਾਨ ਹਜ਼ਾਰਾਂ ਰਾਮ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਕਿਸਾਨ ਨੇ ਪਰਿਵਾਰ ਦੇ ਮੈਂਬਰ ਨੂੰ ਸਰਕਾਰੀ ਨੌਕਰੀ, 10 ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਕਰਜ਼ਾ ਰੱਦ ਕਰਨ ਦੀ ਮੰਗ ਕੀਤੀ ਹੈ, ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab Stubble Burning Case: ਪੰਜਾਬ 'ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਦਰਜ
ਦੂਜੇ ਪਾਸੇ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਕਿਸਾਨ ਮੋਰਚੇ ਦੌਰਾਨ ਕਿਸਾਨ ਹਜ਼ਾਰਾ ਰਾਮ ਦੀ ਮੌਤ ਹੋ ਗਈ ਹੈ ਜਿਸ ਸਬੰਧੀ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਸਬੰਧੀ ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।