Jalalabad News: ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਪਿੰਡ ਮਹਾਲਮ 'ਚ ਰੇਡ, ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ 'ਤੇ ਲਾਹਣ ਬਰਾਮਦ
Advertisement
Article Detail0/zeephh/zeephh2537697

Jalalabad News: ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਪਿੰਡ ਮਹਾਲਮ 'ਚ ਰੇਡ, ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ 'ਤੇ ਲਾਹਣ ਬਰਾਮਦ

Jalalabad News: ਛਾਪੇਮਾਰੀ ਦੌਰਾਨ ਪੁਲਿਸ ਨੇ ਦੋ ਭੱਠੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਕਬਜ਼ੇ 'ਚ ਲੈ ਕੇ ਇਸ ਛਾਪੇਮਾਰੀ ਦੌਰਾਨ ਪਾਣੀ ਦੀਆਂ ਟੈਂਕੀਆਂ, ਡਰੰਮਾਂ ਅਤੇ ਹੋਰ ਥਾਵਾਂ 'ਤੇ ਸਟੋਰ ਕੀਤੀ ਗਈ ਕਰੀਬ 10 ਹਜ਼ਾਰ ਲੀਟਰ ਲਾਹਣ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ |

Jalalabad News: ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਪਿੰਡ ਮਹਾਲਮ 'ਚ ਰੇਡ, ਹਜ਼ਾਰਾਂ ਲੀਟਰ ਨਾਜਾਇਜ਼ ਸ਼ਰਾਬ 'ਤੇ ਲਾਹਣ ਬਰਾਮਦ

Jalalabad News: ਜਲਾਲਾਬਾਦ ਦੇ ਪਿੰਡ ਮਹਾਲਮ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਪਿੰਡ 'ਚ ਛਾਪੇਮਾਰੀ ਕਰ ਚਾਲੂ ਦੋ ਭੱਠੀਆਂ ਅਤੇ ਕਰੀਬ 10 ਹਜ਼ਾਰ ਲੀਟਰ ਦੇਸੀ ਸ਼ਰਾਬ ਬਰਾਮਦ ਕੀਤੀ ਹੈ। ਬਰਾਮਦ ਹੋਏ ਲਾਹਣ ਨੂੰ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ ਹੈ। 10 ਹਜ਼ਾਰ ਲੀਟਰ ਦੇਸੀ ਸ਼ਰਾਬ ਬਰਾਮਦ ਕਰਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਡੀਐਸਪੀ ਦਾ ਕਹਿਣਾ ਹੈ ਕਿ ਪੁਲਿਸ ਨੂੰ ਦੇਖ ਕੇ ਤਸਕਰ ਘਰੋਂ ਭੱਜਣ ਵਿੱਚ ਕਾਮਯਾਬ ਹੋ ਗਏ, ਫਿਲਹਾਲ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਪਾਰਟੀ ਨੇ ਆਬਕਾਰੀ ਵਿਭਾਗ ਦੇ ਸਹਿਯੋਗ ਨਾਲ ਜਲਾਲਾਬਾਦ ਦੇ ਪਿੰਡ ਮਹਾਲਮ ਵਿਖੇ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੌਰਾਨ ਪੁਲਿਸ ਨੇ ਦੋ ਭੱਠੀਆਂ ਬਰਾਮਦ ਕੀਤੀਆਂ ਹਨ, ਜਿਨ੍ਹਾਂ ਨੂੰ ਕਬਜ਼ੇ 'ਚ ਲੈ ਕੇ ਇਸ ਛਾਪੇਮਾਰੀ ਦੌਰਾਨ ਪਾਣੀ ਦੀਆਂ ਟੈਂਕੀਆਂ, ਡਰੰਮਾਂ ਅਤੇ ਹੋਰ ਥਾਵਾਂ 'ਤੇ ਸਟੋਰ ਕੀਤੀ ਗਈ ਕਰੀਬ 10 ਹਜ਼ਾਰ ਲੀਟਰ ਲਾਹਣ ਦੇਸੀ ਸ਼ਰਾਬ ਬਰਾਮਦ ਕੀਤੀ ਗਈ ਹੈ |

ਡੀ.ਐਸ.ਪੀ ਨੇ ਦੱਸਿਆ ਕਿ ਉਕਤ ਵਿਅਕਤੀ ਪੁਰਾਣੇ ਸਮੱਗਲਰ ਹਨ ਜੋ ਪੁਲਿਸ ਦੀ ਗੱਡੀ ਨੂੰ ਆਉਂਦੇ ਦੇਖ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ, ਹਾਲਾਂਕਿ ਇਸ ਮਾਮਲੇ ਵਿਚ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਤੇ ਆਬਕਾਰੀ ਵਿਭਾਗ ਵਲੋਂ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

Trending news