Punjab Bandh: ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਲਾੜੇ ਨੇ ਦਿੱਤਾ ਸਮਰਥਨ, ਦੇਖੋ ਤਸਵੀਰਾਂ
Advertisement
Article Detail0/zeephh/zeephh2580808

Punjab Bandh: ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਲਾੜੇ ਨੇ ਦਿੱਤਾ ਸਮਰਥਨ, ਦੇਖੋ ਤਸਵੀਰਾਂ

ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਕਾਰਨ ਅੱਜ ਰੇਲ ਗੱਡੀਆਂ, ਬੱਸਾਂ ਅਤੇ ਰਾਸ਼ਟਰੀ ਰਾਜ ਮਾਰਗ ਬੰਦ ਪਏ ਹਨ। ਬਾਜ਼ਾਰਾਂ ਅਤੇ ਸੜਕਾਂ 'ਤੇ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ। ਇਸ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ। ਉਥੇ ਹੀ ਲਾੜੀ ਨੂੰ ਵਿਆਹੁਣ ਲਈ ਜਾ ਰਹੇ ਲਾੜੇ ਨੇ ਵੀ ਕਿਸਾਨ

Punjab Bandh: ਕਿਸਾਨਾਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਲਾੜੇ ਨੇ ਦਿੱਤਾ ਸਮਰਥਨ, ਦੇਖੋ ਤਸਵੀਰਾਂ

Punjab Bandh: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਕਾਰਨ ਅੱਜ ਰੇਲ ਗੱਡੀਆਂ, ਬੱਸਾਂ ਅਤੇ ਰਾਸ਼ਟਰੀ ਰਾਜ ਮਾਰਗ ਬੰਦ ਪਏ ਹਨ। ਬਾਜ਼ਾਰਾਂ ਅਤੇ ਸੜਕਾਂ 'ਤੇ ਪੂਰੀ ਤਰ੍ਹਾਂ ਸੰਨਾਟਾ ਛਾਇਆ ਹੋਇਆ ਹੈ। ਇਸ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ। ਉਥੇ ਹੀ ਲਾੜੀ ਨੂੰ ਵਿਆਹੁਣ ਲਈ ਜਾ ਰਹੇ ਲਾੜੇ ਨੇ ਵੀ ਕਿਸਾਨਾਂ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ। ਵੀਡੀਓ 'ਚ ਵੇਖਿਆ ਜਾ ਸਕਦਾ ਹੈ ਕਿ ਜਲੰਧਰ-ਲੁਧਿਆਣਾ ਹਾਈਵੇਅ 'ਤੇ ਧੰਨੋਵਾਲੀ ਫਾਟਕ ਨੇੜੇ ਮੋਰਚੇ 'ਤੇ ਬੈਠੇ ਕਿਸਾਨਾਂ ਨੇ ਆਡੀ ਗੱਡੀ ਵਿਚ ਜਾਂਦੀ ਬਰਾਤ ਨੂੰ ਰੋਕ ਲਿਆ। ਇਸ ਦੌਰਾਨ ਕਿਸਾਨਾਂ ਨੇ ਡੋਲੀ ਵਾਲੀ ਕਾਰ ਵਿਚ ਬੈਠੇ ਲਾੜੇ ਨੂੰ ਗੱਡੀ ਵਿਚੋਂ ਹੇਠਾਂ ਉਤਰਵਾ ਕੇ ਹੱਥ ਵਿਚ ਕਿਸਾਨੀ ਝੰਡਾ ਫੜਾਇਆ। ਇਸ ਦੌਰਾਨ ਲਾੜੇ ਨੇ ਹੱਥ 'ਚ ਕਿਸਾਨ ਝੰਡਾ ਚੁੱਕ ਕੇ ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਲਾੜੇ ਵੱਲੋਂ 'ਜੈ ਜਵਾਨ ਜੈ ਕਿਸਾਨ' ਦੇ ਨਾਅਰੇ ਵੀ ਲਗਾਏ ਗਏ।

ਇਸ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਡੱਲੇਵਾਲ ਕਰੀਬ 35 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ। ਕਿਸਾਨ ਆਗੂ ਨੇ ਕਿਹਾ ਕਿ ਨਵੰਬਰ 2021 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਕਿਸਾਨ ਆਗੂ ਨੇ ਕਿਹਾ ਕਿ ਉਹ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣਾ ਚਾਹੁੰਦੇ ਹਨ।

ਕਿਸਾਨ ਆਗੂ ਨੇ ਕਿਹਾ ਕਿ ਹੁਣ ਪ੍ਰਸ਼ਾਸਨ ਉਨ੍ਹਾਂ ’ਤੇ ਦੋਸ਼ ਲਾ ਰਿਹਾ ਹੈ ਕਿ ਦਿੱਲੀ ਵਿੱਚ ਪਿਛਲੇ ਧਰਨੇ ਦੌਰਾਨ ਕਿਸਾਨ ਨਸ਼ਾ ਲੈ ਕੇ ਆਏ ਸਨ। ਇਸ ’ਤੇ ਉਨ੍ਹਾਂ ਕਿਹਾ ਕਿ ਗੁਜਰਾਤ ਬੰਦਰਗਾਹ ’ਤੇ ਨਸ਼ਿਆਂ ਦੀ ਵੱਡੀ ਖੇਪ ਫੜੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ’ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਮਹਾਪੰਚਾਇਤ ਖਾਪ ਦੇ ਐਲਾਨ 'ਤੇ ਕਿਸਾਨ ਆਗੂ ਨੇ ਕਿਹਾ ਕਿ ਉਹ ਜਲਦੀ ਹੀ ਖਾਪ ਦੀ ਮੀਟਿੰਗ ਵਿਚ ਸ਼ਾਮਲ ਹੋ ਕੇ ਅੰਦੋਲਨ ਨੂੰ ਤੇਜ਼ ਕਰਨਗੇ।

 

Trending news