Jalandhar Murder: ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ, 2 ਦੋਸਤ ਜ਼ਖ਼ਮੀ
Advertisement
Article Detail0/zeephh/zeephh2563482

Jalandhar Murder: ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ, 2 ਦੋਸਤ ਜ਼ਖ਼ਮੀ

Jalandhar Murder: ਕਾਂਗਰਸੀ ਵਿਧਾਇਕ ਦੇ ਭਾਣਜੇ ਦਾ ਕਤਲ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਸੁਖਵਿੰਦਰ ਕੋਟਲੀ ਦਾ ਭਾਣਜਾ ਸੀ। 

Jalandhar Murder: ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਾਣਜੇ ਦਾ ਕਤਲ, 2 ਦੋਸਤ ਜ਼ਖ਼ਮੀ

Jalandhar Murder: ਬੀਤੀ ਰਾਤ ਜਲੰਧਰ ਦੇ ਊਧਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਦੇ ਭਤੀਜੇ ਦਾ ਜਲੰਧਰ ਬਿਆਸ ਪਿੰਡ ਵਿੱਚ ਕਤਲ ਕਰ ਦਿੱਤਾ ਗਿਆ। ਇੱਕ ਆਡੀਓ ਰਿਕਾਰਡਿੰਗ ਵਾਇਰਲ ਹੋ ਰਹੀ ਹੈ ਜੋ ਕਿ ਸੁਖਵਿੰਦਰ ਕੋਟਲੀ ਦੀ ਦੱਸੀ ਜਾ ਰਹੀ ਹੈ। ਆਡੀਓ ਰਿਕਾਰਡਿੰਗ ਵਿੱਚ ਸੁਖਵਿੰਦਰ ਕੋਟਲੀ ਨੇ ਮੀਡੀਆ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਅਤੇ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਉਠਾਏ ਹਨ।

ਪੰਜਾਬ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਆਏ ਦਿਨ ਕਤਲ ਅਪਰਾਧ ਦੀਆਂ ਵਾਰਦਾਤਾ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ ਜਿੱਥੇ  ਪੰਜਾਬ ਦੇ ਜਲੰਧਰ 'ਚ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਭਤੀਜੇ ਦੀ ਕੁੱਟ-ਕੁੱਟ ਕੇ ਕਤਲ  (Jalandhar Murder)  ਕਰ ਦਿੱਤਾ ਗਿਆ। ਥਾਣਾ ਆਦਮਪੁਰ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦਾ ਭਤੀਜਾ ਪਿੰਡ ਕੋਟਲੀ ਬਿਆਸ ਵਿਖੇ ਮੌਜੂਦ ਸੀ। ਇਸ ਦੌਰਾਨ ਉਸ ਦੀ ਕਰੀਬ 8 ਲੜਕਿਆਂ ਨਾਲ ਬਹਿਸ ਹੋ ਗਈ।

ਇਹ ਵੀ ਪੜ੍ਹੋ: Kisan Death: ਸ਼ੰਭੂ ਸਰਹੱਦ 'ਤੇ ਸਲਫਾਸ ਨਿਗਲਣ ਵਾਲੇ ਕਿਸਾਨ ਦੀ ਇਲਾਜ ਦੌਰਾਨ ਮੌਤ 
 

 

ਤਕਰਾਰ ਤੋਂ ਬਾਅਦ ਮਾਮਲਾ ਇੰਨਾ ਵੱਧ ਗਿਆ ਕਿ ਸਾਰਿਆਂ ਨੇ ਮਿਲ ਕੇ ਵਿਧਾਇਕ ਦੇ ਭਤੀਜੇ ਅਤੇ ਉਸ ਦੇ ਦੋ ਦੋਸਤਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਜਿਸ ਵਿੱਚ ਵਿਧਾਇਕ ਦੇ ਭਤੀਜੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਨੀ ਵਾਸੀ ਆਦਮਪੁਰ ਵਜੋਂ ਹੋਈ ਹੈ। ਇਸ ਦੌਰਾਨ ਦੋ ਜ਼ਖ਼ਮੀ ਹੋ ਗਏ। ਦੇਹਾਤ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ- ਦੇਰ ਰਾਤ ਮਾਮੂਲੀ ਲੜਾਈ ਤੋਂ ਬਾਅਦ ਬਿਆਸ ਪਿੰਡ ਦੇ ਰਹਿਣ ਵਾਲੇ ਮੇਰੇ ਭਤੀਜੇ ਸੰਨੀ ਦਾ ਕਤਲ ਕਰ ਦਿੱਤਾ ਗਿਆ। ਉਸ ਦੇ ਦੋ ਦੋਸਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਲੋਕਾਂ ਦੇ ਸਾਹਮਣੇ ਇਹ ਗੱਲ ਲਿਆਂਦੀ ਜਾਵੇ ਕਿ ਪੰਜਾਬ ਅਤੇ ਆਦਮਪੁਰ ਵਿੱਚ ਅਮਨ-ਕਾਨੂੰਨ ਦੀ ਹਾਲਤ ਕੀ ਹੈ। ਮੇਰੇ ਭਤੀਜੇ ਦਾ ਸ਼ਰੇਆਮ  (Jalandhar Murder)  ਕਤਲ ਕਰ ਦਿੱਤਾ ਗਿਆ। ਗੁੰਡਾਗਰਦੀ ਕਿੱਥੋਂ ਤੱਕ ਫੈਲ ਚੁੱਕੀ ਹੈ, ਇਹ ਦੱਸਣਾ ਸੰਭਵ ਨਹੀਂ ਹੈ।

ਇਹ ਵੀ ਪੜ੍ਹੋ: Viral video: ਚਲਦੀ ਜੀਪ ਦੇ ਬੋਨਟ 'ਤੇ ਲੇਟ ਕੇ ਰੀਲ ਬਣਾਉਣਾ ਨੌਜਵਾਨ ਨੂੰ ਪਿਆ ਮਹਿੰਗਾ!
 

Trending news